ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਦੀਆਂ ਖ਼ਬਰਾਂ ਵਧ ਰਹੀਆਂ ਹਨ। ਜਿੱਥੇ ਅਚਾਨਕ ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸੇ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖ਼ਤਮ ਕਰ ਦਿੰਦੇ ਹਨ ਜਿਸ ਨਾਲ ਬਹੁਤ ਸਾਰੇ ਪਰਵਾਰ ਝੰਜੋੜੇ ਜਾਦੇ ਹਨ। ਬਹੁਤ ਸਾਰੇ ਪਰਿਵਾਰ ਆਪਣੇ ਘਰ ਤੋਂ ਖੁਸ਼ੀ ਖੁਸ਼ੀ ਨਿਕਲਦੇ ਹਨ ਲੇਕਿਨ ਰਸਤੇ ਵਿੱਚ ਵਾਪਰਨ ਵਾਲੇ ਹਾਦਸੇ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੁੰਦੀ। ਕੁਝ ਹਾਦਸੇ ਇਨਸਾਨ ਦੀ ਗਲਤੀ ਨਾਲ ਵਾਪਰਦੇ ਹਨ ਅਤੇ ਕੁਝ ਦੂਜੇ ਦੀ ਅਣਗਹਿਲੀ ਕਾਰਨ ਵਾਪਰਦੇ ਹਨ ਜਿਸ ਦਾ ਖਮਿਆਜਾ ਬਹੁਤ ਸਾਰੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਅਜਿਹੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਘਰਾਂ ਦੇ ਚਿਰਾਗ ਵੀ ਬੁਝ ਜਾਂਦੇ ਹਨ।
ਹੁਣ ਪੰਜਾਬ ਵਿਚ ਇਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਏਨੇ ਜੀਆਂ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਾਲਾ ਬੱਕਰਾ ਦੇ ਨਜ਼ਦੀਕ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਕੱਲ ਦੇਰ ਰਾਤ ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ ਉੱਤੇ ਇੱਕ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਵਿਚ ਜਲੰਧਰ ਤੇ ਡਿਫੈਂਸ ਕਲੋਨੀ ਦਾ ਰਹਿਣ ਵਾਲਾ ਇਕ ਪਰਿਵਾਰ ਆਪਣੇ ਟਾਂਡਾ ਰਹਿਣ ਵਾਲੇ ਰਿਸ਼ਤੇਦਾਰਾਂ ਨੂੰ ਮਿਲਣ ਵਾਸਤੇ ਗਿਆ ਹੋਇਆ ਸੀ, ਵਾਪਸੀ ਤੇ ਜਦੋਂ ਇਹ ਪਰਿਵਾਰ ਕਾਲਾ ਬੱਕਰਾ ਬੱਸ ਅੱਡੇ ਦੇ ਨਜ਼ਦੀਕ ਪਹੁੰਚਿਆ ਤਾ, ਤੇਜ਼ ਰਫ਼ਤਾਰ ਵਾਲੇ ਕਿਸੇ ਅਣਪਛਾਤੇ ਵਾਹਨ ਵੱਲੋਂ ਇਸ ਕਾਰ ਨੂੰ ਪਿੱਛੋਂ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਕਾਰ ਦੇ ਪਰਖੱਚੇ ਉੱਡ ਗਏ। ਕਾਰ ਵਿਚ ਸਵਾਰ 3 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਿਨ੍ਹਾਂ ਵਿਚ ਅਨੂਪ ਸਿੰਘ ਪੁੱਤਰ ਬੱਗਾ ਸਿੰਘ, ਪਤਨੀ ਸੁਰਿੰਦਰ ਕੌਰ, ਪੰਜ ਸਾਲਾ ਭਤੀਜੀ ਅਰਸ਼ੀਆ ਦੀ ਮੌਕੇ ਤੇ ਹੀ ਮੌਤ ਹੋ ਗਈ।
ਉਨ੍ਹਾਂ ਤੋਂ ਇਲਾਵਾ ਜ਼ਖ਼ਮੀਆਂ ਨੂੰ ਜਲੰਧਰ ਦੇ ਕੈਪੀਟਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿਨ੍ਹਾਂ ਵਿੱਚ ਪਰਿਵਾਰਕ ਮੈਂਬਰ ਮ੍ਰਿਤਕ ਅਨੂਪ ਸਿੰਘ ਦੀ ਨੂੰਹ ਪ੍ਰਭਜੋਤ ਕੌਰ, ਪੁੱਤਰੀ ਅਜੂਨੀ ਕੌਰ ਅਤੇ ਮਹਿਕ ਕੌਰ ਪੁੱਤਰੀ ਲਾਡੀ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋਈਆਂ ਹਨ, ਜੋ ਇਸ ਸਮੇਂ ਹਸਪਤਾਲ ਜ਼ੇਰੇ ਇਲਾਜ ਹਨ। ਉਥੇ ਹੀ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ