ਆਈ ਤਾਜ਼ਾ ਵੱਡੀ ਖਬਰ
ਤਿਉਹਾਰਾਂ ਦੇ ਸੀਜ਼ਨ ਵਿੱਚ ਜਿੱਥੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਤਿਉਹਾਰਾਂ ਨੂੰ ਮਨਾਏ ਜਾਣ ਦਾ ਸਭ ਵਿੱਚ ਚਾਅ ਵੇਖਿਆ ਜਾ ਰਿਹਾ ਹੈ। ਉਥੇ ਹੀ ਸੂਬੇ ਅੰਦਰ ਵਾਪਰ ਰਹੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਹਰ ਰੋਜ਼ ਹੀ ਲੋਕਾਂ ਦੀ ਜਾਨ ਜਾਣ ਅਤੇ ਵਾਪਰਨ ਵਾਲੇ ਸੜਕ ਹਾਦਸਿਆਂ ਦੀਆਂ ਖ਼ਬਰਾਂ ਅਖ਼ਬਾਰਾਂ ਦੇ ਮੁੱਖ ਪੰਨਿਆਂ ਉਪਰ ਛਪ ਜਾਂਦੀਆਂ ਹਨ। ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਜਿੱਥੇ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ। ਉਥੇ ਹੀ ਵਾਹਨ ਚਾਲਕਾਂ ਨੂੰ ਵੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਆਏ ਦਿਨ ਹੀ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ਼ ਵੀ ਬੁਝ ਜਾਂਦੇ ਹਨ। ਇਸ ਦੁਨੀਆਂ ਤੋਂ ਜਾਣ ਵਾਲੇ ਕਈ ਲੋਕ ਆਪਣੇ ਪਰਿਵਾਰਾਂ ਨੂੰ ਪੂਰੀ ਤਰ੍ਹਾਂ ਰੋਂਦੇ ਕੁਰਲਾਉਂਦੇ ਇਕੱਲੇ ਛੱਡ ਜਾਂਦੇ ਹਨ। ਹੁਣ ਪੰਜਾਬ ਵਿਚ ਇੱਥੇ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੇਤਨਪੁਰਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਔਰਤ ਦੀ ਤੇਜ਼ ਰਫਤਾਰ ਵਰਨਾ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ।
ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਔਰਤ ਬੱਸ ਦਾ ਇੰਤਜ਼ਾਰ ਕਰ ਰਹੀ ਸੀ। ਉਸ ਸਮੇਂ ਫਤਿਹਗੜ੍ਹ ਚੂੜੀਆਂ ਵਾਲੀ ਸਾਈਡ ਤੋਂ ਤੇਜ਼ ਰਫਤਾਰ ਆਈ ਵਰਨਾ ਗੱਡੀ ਦੀ ਟੱਕਰ ਇੱਕ ਰਿਕਸ਼ਾ ਨਾਲ ਹੋ ਗਈ, ਜਿਸ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋਈ ਵਰਨਾ ਕਾਰ ਬੱਸ ਦਾ ਇੰਤਜਾਰ ਕਰ ਰਹੀ ਔਰਤ ਉੱਪਰ ਜਾ ਚੜ੍ਹੀ। ਇਸ ਭਿਆਨਕ ਹਾਦਸੇ ਤੋਂ ਬਾਅਦ ਜਿੱਥੇ ਕਾਰ ਚਾਲਕ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ ਹੈ। ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਉਸ ਦੀ ਗੱਡੀ ਨੂੰ ਬਰਾਮਦ ਕਰ ਲਿਆ ਗਿਆ ਹੈ।
ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੀ ਸ਼ਿੰਦਰ ਕੌਰ ਪਤਨੀ ਸ਼ਾਮ ਸਿੰਘ ਵਾਸੀ ਲਸ਼ਕਰੀ ਨੰਗਲ ਦੀ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਇਸ ਘਟਨਾ ਵਿਚ ਸ਼ਿਕਾਰ ਹੋਣ ਵਾਲਾ ਰਿਕਸ਼ਾ ਚਾਲਕ ਗੁਲਜ਼ਾਰ ਸਿੰਘ ਜਖਮੀ ਹੋਇਆ ਹੈ ਜਿਸ ਨੂੰ ਨਜ਼ਦੀਕ ਦੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੇ ਥਾਣਾ ਝੰਡੇਰ ਦੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ