BREAKING NEWS
Search

ਪੰਜਾਬ ਚ ਇਥੇ ਵਾਪਰਿਆ ਕਹਿਰ ਹੋਈਆਂ ਕਈ ਮੌਤਾਂ, ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਸੜਕ ਹਾਦਸਿਆਂ ਨਾਲ ਸਬੰਧਿਤ ਦੁਰਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਭਾਵੇਂ ਲਗਾਤਾਰ ਪ੍ਰਸ਼ਾਸਨ ਦੇ ਵੱਲੋਂ ਜਾਂ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸੰਬੰਧਿਤ ਸੁਚੇਤ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਇਹ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਤਰ੍ਹਾਂ ਕਈ ਵਾਰੀ ਸੜਕ ਹਾਦਸੇ ਅਣਗਹਿਲੀ ਦੇ ਕਾਰਨ ਹੁੰਦੇ ਹਨ ਪਰ ਇਨ੍ਹਾਂ ਛੋਟੀਆਂ- ਛੋਟੀਆਂ ਅਣਗਹਿਲੀ ਦੇ ਕਾਰਨ ਕਈ ਵੱਡੇ ਹਾਦਸੇ ਵਾਪਰ ਜਾਂਦੇ ਹਨ ਅਤੇ ਕੀਮਤੀ ਜਾਨਾਂ ਚਲੇ ਜਾਂਦੀਆਂ ਹਨ।

ਇਸੇ ਤਰ੍ਹਾਂ ਹੁਣ ਇਕ ਹੋਰ ਮੰਦਭਾਗਾ ਅਤੇ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਨਾਲ ਤਿੰਨ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁਝ ਗਏ ਅਤੇ ਇਲਾਕੇ ਦੇ ਵਿੱਚ ਇਸ ਹਾਦਸੇ ਕਾਰਨ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਇੱਕ ਹੋਰ ਮੰਦਭਾਗੀ ਖਬਰ ਹੁਸ਼ਿਆਰਪੁਰ ਤੋਂ ਸਾਹਮਣੇ ਆ ਰਹੀ ਹੈ। ਜਿੱਥੋ ਦੇ ਦਸੂਹਾ ਕਸਬੇ ਵਿਚ ਅੱਜ ਸੜਕ ਹਾਦਸਾ ਵਾਪਰ ਗਿਆ। ਦੱਸ ਦਈਏ ਕਿ ਇਸ ਹਾਦਸੇ ਦੌਰਾਨ ਤਿੰਨ ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ ਇਹ ਟੱਕਰ ਇੰਨੀ ਭਿਆਨਕ ਸੀ ਕਿ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਦੀ ਪਹਿਚਾਣ ਨਹੀਂ ਹੋ ਸਕੀ। ਇਸ ਦਰਦਨਾਕ ਹਾਦਸੇ ਸਬੰਧੀ ਜਦੋਂ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਜਿਨ੍ਹਾਂ ਵੱਲੋਂ ਹਾਦਸਾਗ੍ਰਸਤ ਥਾਂ ਦੀ ਜਾਂਚ ਕੀਤੀ। ਦੱਸ ਦਈਏ ਕਿ ਪੁਲਿਸ ਅਨੁਸਾਰ ਇਨ੍ਹਾਂ ਹਾਦਸਾਗ੍ਰਸਤ ਵਾਹਨਾਂ ਪਠਾਨਕੋਟ ਤੋਂ ਟਾਂਡਾ ਵੱਲ ਜਾ ਰਹੀ ਸੀ। ਪਰ ਰਾਸਤੇ ਵਿਚ ਇਹ ਦਰਦਨਾਕ ਹਾਦਸਾ ਵਾਪਰ ਗਿਆ। ਦੱਸ ਦੇਈਏ ਕਿ ਹਾਦਸੇ ਦਾ ਸ਼ਿਕਾਰ ਹੋਈ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।

ਇਸ ਤੋਂ ਇਲਾਵਾ ਦੋ ਟਿੱਪਰ ਲਕੜੀ ਦੇ ਸਮਾਨ ਨਾਲ਼ ਭਰੇ ਗਏ ਸੀ। ਦੱਸ ਦਈਏ ਕਿ ਪੁਲਿਸ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਨੌਜਵਾਨਾਂ ਦੇ ਮੋਬਾਈਲ ਫੋਨ ਰਾਹੀਂ ਉਨ੍ਹਾਂ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਨਜ਼ਦੀਕੀ ਸਿਵਲ ਹਸਪਤਾਲ ਵਿਚ ਲਿਜਾਇਆ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਹਾਦਸਾਗ੍ਰਸਤ ਵਾਹਨ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।error: Content is protected !!