ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਇਹ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸੇ ਕਈ ਅਖਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ ਅਤੇ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਤੱਕ ਚਲੇ ਜਾਂਦੀ ਹੈ, ਜਿਨ੍ਹਾਂ ਦੇ ਪਰਵਾਰਾਂ ਵਿਚ ਉਹਨਾਂ ਲੋਕਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹਰ ਰੋਜ਼ ਹੀ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਅਚਾਨਕ ਹੀ ਵਾਪਰਦੇ ਹਨ ਅਤੇ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਵਾਪਰਦੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਪੁਲਿਸ ਨੂੰ ਚੁਕੰਨਾ ਕੀਤਾ ਗਿਆ ਹੈ ਅਤੇ ਟ੍ਰੈਫਿਕ ਪੁਲਿਸ ਵੱਲੋਂ ਵੀ ਅਜਿਹੇ ਹਾਦਸਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਰ ਉਥੇ ਹੀ ਕਈ ਅਜਿਹੇ ਅਨਸਰ ਹੁੰਦੇ ਹਨ ਜੋ ਅੱਗੇ ਨਿਕਲਣ ਦੀ ਕਾਹਲ ਨਾਲ ਕਈ ਹਾਦਸਿਆਂ ਨੂੰ ਅੰਜਾਮ ਦੇ ਦਿੰਦੇ ਹਨ।
ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਹੋਈਆਂ ਮੌਤਾਂ ਕਾਰਨ ਹਾਈਵੇ ਨੂੰ ਜਾਮ ਕੀਤਾ ਗਿਆ ਹੈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਹੋਣ ਦੀ ਖਬਰ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਅੱਜ ਸਵੇਰੇ ਹੀ ਦੋ ਕੁੜੀਆਂ ਨਾਲ ਜਲੰਧਰ ਦੇ ਫ਼ਾਟਕ ਦੇ ਸਾਹਮਣੇ ਹਾਈਵੇ ਉੱਪਰ ਇਹ ਹਾਦਸਾ ਵਾਪਰਿਆ। ਦੱਸਿਆ ਗਿਆ ਹੈ ਕਿ ਪਿੰਡ ਧੰਨੋਵਾਲੀ ਦੀਆਂ ਦੋ ਲੜਕੀਆਂ ਜੋ ਕੋਸਮੋ ਹੰਡਾਈ ਕੰਪਨੀ ਵਿਚ ਕੰਮ ਕਰਦੀਆਂ ਸਨ, ਦੋਨੋ ਆਪਣੇ ਕੰਮ ਤੇ ਜਾ ਰਹੀਆਂ ਸਨ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਦੋ ਲੜਕੀਆਂ ਧੰਨੋਵਾਲੀ ਫਾਟਕ ਵਾਲੀ ਸੜਕ ਨੂੰ ਪਾਰ ਕਰ ਕੇ ਖੜ੍ਹੀਆਂ ਹੋਈਆਂ ਸਨ, ਉਸ ਸਮੇ ਹੀ ਇੱਕ ਪੁਲੀਸ ਮੁਲਾਜ਼ਮ ਵੱਲੋਂ ਤੇਜ਼ ਰਫਤਾਰ ਬਰੀਜਾ ਕਾਰ ਲਿਆਂਦੀ ਗਈ ਅਤੇ ਜਿਸ ਵੱਲੋਂ ਇਨ੍ਹਾਂ ਲੜਕੀਆਂ ਨੂੰ ਟੱਕਰ ਮਾਰ ਦਿੱਤੀ ਗਈ। ਜੋ ਮੌਕੇ ਤੋਂ ਫਰਾਰ ਹੋ ਗਿਆ। ਉੱਥੇ ਹੀ ਸੜਕ ਉਪਰ ਮੌਜੂਦ ਤੇ ਰਾਹਗੀਰ ਲੋਕਾਂ ਵੱਲੋਂ ਲੜਕੀਆਂ ਨੂੰ ਨਜ਼ਦੀਕ ਦੇ ਹਸਪਤਾਲ ਲਿਆਂਦਾ ਗਿਆ ਜਦਕਿ ਟੱਕਰ ਇੰਨੀ ਭਿਆਨਕ ਸੀ ਕਿ ਇਕ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਜਿਸ ਦੀ ਪਹਿਚਾਣ ਨਵਜੋਤ ਕੌਰ ਵਜੋਂ ਹੋਈ ਹੈ ਅਤੇ ਜ਼ਖ਼ਮੀ ਹੋਣ ਵਾਲੀ ਲੜਕੀ ਮਮਤਾ ਹੈ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹੈ। ਪੁਲਿਸ ਵੱਲੋਂ ਜਿੱਥੇ ਅੱਗੇ ਜਾ ਕੇ ਕਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਉਥੇ ਹੀ ਗੱਡੀ ਦੀ ਰਜਿਸਟ੍ਰੇਸ਼ਨ ਨੰਬਰ ਦੇ ਅਧਾਰ ਤੇ ਪੁਲੀਸ ਵੱਲੋਂ ਗੱਡੀ ਦੇ ਮਾਲਕ ਦੀ ਪਛਾਣ ਕੀਤੀ ਜਾ ਰਹੀ ਹੈ। ਜਦ ਕੇ ਗੱਡੀ ਦਾ ਨੰਬਰ ਹੁਸ਼ਿਆਰਪੁਰ ਦਾ ਹੈ ਅਤੇ ਕਿਸੇ ਪੁਲਸ ਮੁਲਾਜ਼ਮ ਦੀ ਦੱਸੀ ਗਈ ਹੈ। ਲੜਕੀਆਂ ਦੇ ਪਰਿਵਾਰ ਵੱਲੋਂ ਹਾਈਵੇ ਨੂੰ ਜਾਮ ਕਰਕੇ ਦੋਸ਼ੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ