BREAKING NEWS
Search

ਪੰਜਾਬ ਚ ਇਥੇ ਵਾਪਰਿਆ ਵੱਡਾ ਦਰਦਨਾਕ ਹਾਦਸਾ , 3 ਨੌਜਵਾਨਾਂ ਦੀ ਹੋਈ ਮੌਕੇ ਤੇ ਮੌਤ

ਆਈ ਤਾਜਾ ਵੱਡੀ ਖਬਰ 

ਆਏ ਦਿਨੇ ਪੰਜਾਬ ਵਿੱਚ ਲੋਕ ਸੜਕੀ ਹਾਦਸਿਆਂ ਵਿੱਚ ਆਪਣੀਆਂ ਜਾਨਾਂ ਗੁਆ ਰਹੇ ਹਨ। ਸੜਕੀ ਹਾਦਸਿਆਂ ਨੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ l ਪਰ ਫਿਰ ਵੀ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ, ਨਤੀਜਾ ਲੋਕਾਂ ਦੀਆਂ ਅਣਗਹਿਲੀਆਂ ਤੇ ਲਾਹਪਰਵਾਹੀਆਂ ਕਾਰਨ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਪਿਆ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਪੰਜਾਬ ਦੇ ਵਿੱਚ ਇੱਕ ਵੱਡਾ ਦਰਦਨਾਕ ਹਾਦਸਾ ਵਾਪਰਿਆ l ਜਿਸ ਕਾਰਨ ਤਿੰਨ ਘਰਾਂ ਦੇ ਚਿਰਾਗ ਬੁਝ ਗਏ l ਮਾਮਲਾ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਟਿੱਬਾ ਤੋਂ ਸਾਹਮਣੇ ਆਇਆ, ਜਿੱਥੇ ਰਾਤ ਸਮੇਂ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ।

ਇੱਥੇ ਸਕੂਟਰੀ ਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਈ, ਟੱਕਰ ਇੰਨੀ ਜਿਆਦਾ ਜ਼ਬਰਦਸਤ ਸੀ ਕਿ ਜਿੱਥੇ ਵਾਹਨਾਂ ਦੇ ਪਰਖੱਚੇ ਉੱਡ ਗਏ l ਉੱਥੇ ਹੀ ਇਸ ਹਾਦਸੇ ਦੌਰਾਨ ਤੇ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ, ਜਿਸ ਨੂੰ ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ ਤੇ ਹਾਲਤ ਕਾਫੀ ਨਾਜ਼ੁਕ ਬਣੇ ਹੋਈ ਹੈ। ਉੱਥੇ ਹੀ ਇਸ ਹਾਦਸੇ ਤੋਂ ਬਾਅਦ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਘਟਨਾ ਦੀ ਜਾਂਚ ਆਰੰਭ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੇ ਦੇਰ ਰਾਤ ਕਰੀਬ ਨੌ ਵਜੇ ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਰੋਡ ਉਤੇ ਟਿੱਬਾ ਤੋਂ ਕੁਝ ਦੂਰੀ ਉੱਤੇ ਵਾਹਨਾਂ ਦੀ ਜ਼ੋਰਦਾਰ ਟੱਕਰ ਹੋਣ ਕਾਰਨ ਹਾਦਸਾ ਵਾਪਰ ਗਿਆ, ਇਸ ਟੱਕਰ ਨੇ ਤਿੰਨ ਨੌਜਵਾਨਾਂ ਦੀ ਜਾਨ ਲੈ ਲਈ ਤੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਉਹਨਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ।

ਫਿਲਹਾਲ ਪੁਲਿਸ ਵੱਲੋਂ ਤੇ ਨਾਲ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਭੇਜ ਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਪਰ ਇਸ ਦੁੱਖ ਦਾਈ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਨੌਜਵਾਨਾਂ ਦੇ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਹੈ, ਤੇ ਮਾਪਿਆਂ ਦੇ ਲਈ ਅਜਿਹਾ ਦਰਦ ਹੈ, ਜਿਸ ਨੂੰ ਕਦੇ ਵੀ ਭਰਿਆ ਨਹੀਂ ਜਾ ਸਕਦਾlerror: Content is protected !!