BREAKING NEWS
Search

ਪੰਜਾਬ ਚ ਇਥੇ 2 ਨੌਜਵਾਨਾਂ ਦਾ ਤੇਜਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ, ਵਾਰਦਾਤ ਨੂੰ ਲੈਕੇ ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਅੱਜਕਲ੍ਹ ਵਿਆਹਾਂ ਅਤੇ ਮੇਲਿਆਂ ਦੇ ਸੀਜ਼ਨ ਚੱਲ ਰਹੇ ਹਨ ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਖੁਸ਼ੀ ਦੇ ਮੌਕਿਆਂ ਵਿਚ ਸ਼ਿਰਕਤ ਕੀਤੀ ਜਾਂਦੀ ਹੈ। ਆਪਣਿਆਂ ਦੇ ਸਾਥ ਦੇ ਨਾਲ ਹੀ ਵਿਆਹ ਦੀ ਖੁਸ਼ੀ ਦੁਗਣੀ ਹੋ ਜਾਂਦੀ ਹੈ। ਵਿਆਹ ਵਾਲੇ ਘਰਾਂ ਦੇ ਵਿੱਚ ਜਿੱਥੇ ਰੌਣਕਾਂ ਹੁੰਦੀਆਂ ਹਨ ਉਥੇ ਹੀ ਰਿਸ਼ਤੇਦਾਰਾਂ ਦਾ ਆਉਣਾ-ਜਾਣਾ ਸ਼ੁਰੂ ਹੋ ਜਾਂਦਾ ਹੈ । ਨੌਜਵਾਨ ਮੁੰਡਿਆਂ ਵੱਲੋਂ ਜਿੱਥੇ ਵਿਆਹ ਵਾਲੇ ਘਰ ਵਿੱਚ ਸਾਰੀਆਂ ਤਿਆਰੀਆਂ ਕੀਤੀਆਂ ਜਾਂਦੀਆਂ ਹਨ ਅਤੇ ਅੱਗੇ ਵਧ ਕੇ ਕੰਮਕਾਜ ਕੀਤੇ ਜਾਂਦੇ ਹਨ। ਪਰ ਇੱਕ ਛੋਟੀ ਜਿਹੀ ਗਲਤੀ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਨੌਜਵਾਨਾਂ ਵਿੱਚ ਚੜ੍ਹਦੀ ਉਮਰ ਚ ਜੋਸ਼ ਨਾਲ ਗੁੱਸੇ ਚ ਗਲਤ ਕਦਮ ਚੁੱਕ ਲਿਆ ਜਾਂਦਾ ਹੈ।

ਜਿਸ ਕਾਰਨ ਕਈ ਵਾਰ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ ਅਤੇ ਉਸ ਦਾ ਖਮਿਆਜਾ ਸਾਰੇ ਪਰਵਾਰ ਨੂੰ ਭੁਗਤਣਾ ਪੈਂਦਾ ਹੈ। ਹੁਣ ਪੰਜਾਬੀ ਚ ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਅਤੇ ਵਾਰਦਾਤ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਪਾਈ ਗਈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਰਨਤਾਰਨ ਜਿਲੇ ਦੇ ਅਧੀਨ ਆਉਣ ਵਾਲੇ ਹਲਕੇ ਪੱਟੀ ਦੇ ਅਧੀਨ ਆਉਣ ਵਾਲੇ ਪਿੰਡ ਗਦਾਈਕੇ ਤੋਂ ਸਾਹਮਣੇ ਆਇਆ ਹੈ।

ਜਿੱਥੇ ਰਿਸ਼ਤੇਦਾਰੀ ਵਿਚ ਵਿਆਹ ਚ ਸ਼ਾਮਲ ਹੋਣ ਆਏ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ ਹੈ ਜਿਨ੍ਹਾਂ ਦੀ ਉਮਰ 26 27 ਸਾਲ ਦੱਸੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਦੇ ਵਿੱਚ 2 ਨੌਜਵਾਨ ਗੁਰਦਰਸ਼ਨ ਸਿੰਘ ਉਰਫ ਸੋਨਾ ,ਜੋਧ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਅਤੇ ਦੂਜਾ ਨੌਜਵਾਨ ਸ਼ਿੰਦਰ ਸਿੰਘ ਪਿੰਡ ਜੰਡ ਦਾ ਰਹਿਣ ਵਾਲਾ ਸੀ। ਇਹ ਦੋਨੋਂ ਨੌਜਵਾਨ ਹੀ ਆਪਣੀ ਰਿਸ਼ਤੇਦਾਰੀ ਪਿੰਡ ਗਦਾਈਕੇ ਵਿੱਚ ਮਿਲਣ ਵਾਸਤੇ ਆਏ ਹੋਏ ਸਨ।

ਜਿੱਥੇ ਕਿਸੇ ਗੱਲ ਨੂੰ ਲੈ ਕੇ ਕੁਝ ਲੋਕਾਂ ਦੇ ਵਿਚਕਾਰ ਝਗੜਾ ਹੋ ਗਿਆ ਤੇ ਬੀਤੀ ਰਾਤ ਇਨ੍ਹਾਂ ਦੋਹਾਂ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਉਥੇ ਹੀ ਦੇਖਿਆ ਗਿਆ ਹੈ ਕਿ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਖੂਨ ਨਾਲ ਲਥਪਥ ਸਨ ,ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।error: Content is protected !!