BREAKING NEWS
Search

ਪੰਜਾਬ ਚ ਇਥੇ 6 ਅਗਸਤ ਤੋਂ 20 ਅਗਸਤ ਤਕ ਹੋ ਗਿਆ ਇਹ ਐਲਾਨ , ਜਨਤਾ ਚ ਖੁਸ਼ੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਜਿੱਥੇ ਰੋਜ਼ਗਾਰ ਦਿੱਤੇ ਜਾ ਰਹੇ ਹਨ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ, ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਵੀ ਲੋਕਾਂ ਲਈ ਕੀਤੇ ਜਾ ਰਹੇ ਹਨ। ਕਿਉਂਕਿ ਬਹੁਤ ਸਾਰੇ ਲੋਕ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਰੁਜ਼ਗਾਰ ਬੰਦ ਹੋਣ ਤੇ ਬੇਰੋਜ਼ਗਾਰ ਹੋ ਗਏ ਸਨ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜੋ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ।

ਪੰਜਾਬ ਵਿੱਚ ਇੱਥੇ 6 ਅਗਸਤ ਤੋਂ 20 ਅਗਸਤ ਤੱਕ ਇਹ ਐਲਾਨ ਹੋ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਹੁਣ ਪਟਿਆਲਾ ਵਿੱਚ ਫੌਜ ਦੇ ਆਰਮੀ ਭਰਤੀ ਦਫ਼ਤਰ ਵੱਲੋਂ ਹਰ ਸਾਲ ਕੀਤੀ ਜਾਂਦੀ ਭਰਤੀ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਕੁਝ ਦਿਨ ਪਹਿਲਾਂ ਹੀ ਇਸ ਬਾਰੇ ਖਬਰ ਪ੍ਰਾਪਤ ਹੋਈ ਸੀ। ਉੱਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ 26 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਵੱਲੋਂ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਦਿੱਤੀ ਗਈ ਹੈ।

ਜਿਸ ਬਾਰੇ ਹੁਣ ਕਰਨਲ ਆਰ ਆਰ ਚੰਦੇਲ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਟਿਆਲਾ ਸੰਗਰੂਰ ਰੋਡ ਤੇ ਸਥਿਤ ਫਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਮਿਲਟਰੀ ਸਟੇਸ਼ਨ ਦੇ ਖੁੱਲੇ ਮੈਦਾਨ ਵਿੱਚ 6 ਅਗਸਤ ਤੋਂ 20 ਅਗਸਤ ਤੱਕ ਹੋਣ ਵਾਲੀ ਇਸ ਭਰਤੀ ਵਿੱਚ ਸਿਪਾਹੀ ਜਰਨਲ ਡਿਊਟੀ, ਸਿਪਾਹੀ ਕਲਰਕ, ਸਿਪਾਹੀ ਤਕਨੀਕੀ, ਸਟੋਰ ਕੀਪਰ ਟੈਕਨੀਕਲ, ਅਤੇ ਸਿਪਾਹੀ ਤਕਨੀਕੀ ਦੀ ਭਰਤੀ ਕੀਤੀ ਜਾਵੇਗੀ।

20 ਜੁਲਾਈ ਤਕ ਚੱਲਣ ਵਾਲੀ ਇਸ ਰਜਿਸਟ੍ਰੇਸ਼ਨ ਵਿਚ ਪਟਿਆਲਾ ਸਮੇਤ ਸੰਗਰੂਰ ,ਮਾਨਸਾ, ਫਤਿਹਗੜ੍ਹ ਸਾਹਿਬ, ਬਰਨਾਲਾ ਜ਼ਿਲ੍ਹੇ ਦੇ ਨੌਜਵਾਨਾਂ ਵੱਲੋਂ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਨਾਲ ਸੰਬੰਧਤ ਨੌਜਵਾਨ ਹੀ ਇਸ ਭਰਤੀ ਪ੍ਰਕ੍ਰਿਆ ਵਿੱਚ ਹਿੱਸਾ ਲੈ ਸਕਦੇ ਹਨ। ਇਸ ਭਰਤੀ ਵਿੱਚ ਹਿੱਸਾ ਲੈਣ ਵਾਲੇ ਚਾਹਵਾਨ ਨੌਜਵਾਨ ਆਪਣੀ ਰਜਿਸਟ੍ਰੇਸ਼ਨ 20 ਜੁਲਾਈ 2021 ਤੱਕ ਕਰਵਾ ਸਕਦੇ ਹਨ। ਇਸ ਬਾਰੇ ਸਾਰੀ ਜਾਣਕਾਰੀ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ ਆਰ ਚੰਦੇਲ ਵੱਲੋਂ ਦਿੱਤੀ ਗਈ ਹੈ।error: Content is protected !!