=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੋਂ ਆਈ ਵੱਡੀ ਮਾੜੀ ਖਬਰ – ਸਾਰੇ ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਚੋਣਾਂ ਦੇ ਮਾਹੌਲ ਵਿਚ ਵੀ ਵਾਪਰਨ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਜਗ੍ਹਾ-ਜਗ੍ਹਾ ਤੇ ਨਾਕੇਬੰਦੀ ਕੀਤੀ ਗਈ ਹੈ। ਕਿਉਂਕਿ ਚੋਣਾਂ ਦੇ ਦੌਰਾਨ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਜਿੱਥੇ ਪਹਿਲਾਂ ਹੀ ਸਰਹੱਦੀ ਖੇਤਰਾਂ ਵਿੱਚ ਕਈ ਤਰ੍ਹਾਂ ਦੀਆਂ ਚੀਜ਼ਾਂ ਬਰਾਮਦ ਹੋ ਚੁੱਕੀਆਂ ਹਨ। ਉਥੇ ਹੀ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਆਏ ਦਿਨ ਹੀ ਦਰਪੇਸ਼ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਪੰਜਾਬ ਦੇ ਮਾਹੌਲ ਤੇ ਵੀ ਗਹਿਰਾ ਅਸਰ ਹੋ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੋਂ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕਾਹਨੂੰਵਾਲ ਅਧੀਨ ਆਉਂਦੇ ਪਿੰਡ ਧਾਰੀਵਾਲ ਭੋਜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨਭੇਟ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਘਟਨਾ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਵਿੱਚ ਹੀ ਵਾਪਰੀ ਹੈ। ਜਿੱਥੇ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰਤ ਪ੍ਰਬੰਧਕ ਕਮੇਟੀ ਅਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ। ਉੱਥੇ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਰਵਾਰ ਦੀ ਰਾਤ ਨੂੰ ਵਾਪਰੀ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਸੇਵਾਦਾਰਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਘਟਨਾ ਦੀ ਪੁਸ਼ਟੀ ਸਵੇਰ ਦੇ ਸਮੇਂ ਹੋਈ ਹੈ ਜਦੋਂ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਖੋਲ੍ਹਿਆ ਗਿਆ। ਕਿਉਂ ਕਿ ਬੀਤੀ ਰਾਤ ਉਨ੍ਹਾਂ ਵੱਲੋਂ ਵੀਰਵਾਰ ਦੀ ਰਾਤ ਨੂੰ ਜਿੱਥੇ ਸੁਖ ਆਸਣ ਦੀ ਸੇਵਾ ਤੋਂ ਬਾਅਦ ਗੁਰਦੁਆਰਾ ਸਾਹਿਬ ਨੂੰ ਬਾਹਰ ਤੋਂ ਬੰਦ ਕਰ ਦਿੱਤਾ ਗਿਆ ਸੀ।

ਉਥੇ ਹੀ ਸਵੇਰੇ ਇਹ ਵੇਖਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋ ਚੁੱਕਾ ਸੀ। ਇਸ ਤੋਂ ਇਲਾਵਾ ਇਮਾਰਤ ਦੇ ਅੰਦਰੂਨੀ ਹਿੱਸੇ ਵਿੱਚ ਵੀ ਕਾਫੀ ਨੁਕਸਾਨ ਹੋਇਆ ਦੱਸਿਆ ਗਿਆ ਹੈ। ਵਾਪਰੀ ਇਸ ਦੁਖਦ ਘਟਨਾ ਕਾਰਨ ਪਿੰਡ ਵਿਚ ਸੋਗ ਵੇਖਿਆ ਜਾ ਰਿਹਾ ਹੈ।




error: Content is protected !!