BREAKING NEWS
Search

ਪੰਜਾਬ ਚ ਇਥੋਂ ਆ ਅਜਿਹੀ ਤਾਜਾ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਜਿਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਕੀਤਾ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਵੀ ਪੇਸ਼ ਆ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਸਾਲ 26 ਨਵੰਬਰ ਤੋਂ ਬੈਠੇ ਹੋਏ ਹਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਇਸ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਕਰੋਨਾ ਦੇ ਚੱਲਦੇ ਹੋਏ ਸਰਕਾਰ ਵੱਲੋਂ ਕਿਸਾਨਾਂ ਨੂੰ ਧਰਨੇ ਚੁੱਕਣ ਲਈ ਵੀ ਆਖਿਆ ਜਾ ਰਿਹਾ ਹੈ।

ਪੰਜਾਬ ਵਿੱਚ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਜਿਥੇ ਪੰਜਾਬ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲ ਪੇਸ਼ ਆ ਰਹੀ ਹੈ। ਜਿਸ ਕਾਰਨ ਸੂਬੇ ਭਰ ਦੇ ਕਿਸਾਨਾਂ ਵੱਲੋਂ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਫਤਿਹਗੜ੍ਹ ਸਾਹਿਬ ਦੇ ਵਿੱਚ ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਪਿੰਡ ਰੁੜਕੀ ਕਲਾਂ ਦੇ ਕੋਲ ਸਰਹੰਦ ਪਟਿਆਲਾ ਰੋਡ ਤੇ ਕਿਸਾਨਾਂ ਵੱਲੋਂ ਸੂਬਾ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਲਗਾਇਆ।

ਇਸ ਬਾਰੇ ਕਿਸਾਨ ਆਗੂ ਹਰਨੇਕ ਸਿੰਘ ਭੱਲਮਾਜਰਾ ਨੇ ਦੱਸਿਆ ਕਿ ਮੰਡੀਆਂ ਵਿਚ ਬਾਰਦਾਨਾ ਨਾ ਹੋਣ ਕਾਰਨ ਕਿਸਾਨਾਂ ਦਾ ਬੁਰਾ ਹਾਲ ਹੈ। ਇਸ ਲਈ ਹੀ ਉਹਨਾਂ ਵੱਲੋਂ ਧਰਨਾ ਲਾਇਆ ਗਿਆ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਦੇ ਕਾਫ਼ਲੇ ਨੂੰ ਵੀ ਰੋਕ ਲਿਆ। ਕਿਸਾਨਾਂ ਵੱਲੋਂ ਭਰਤਇੰਦਰ ਚਾਹਲ ਅਤੇ ਕੈਪਟਨ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਨਾਲ ਹੀ ਉਨ੍ਹਾਂ ਦੀ ਗੱਡੀ ਨੂੰ ਵੀ ਘੇਰ ਲਿਆ ਗਿਆ।

ਪੁਲਿਸ ਸੁਰੱਖਿਆ ਹੋਣ ਤੇ ਭਰਤ ਇੰਦਰ ਸਿੰਘ ਚਾਹਲ ਵੱਲੋਂ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ। ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੰਡੀਆਂ ਵਿੱਚ ਬਾਰਦਾਨਾ ਨਹੀਂ ਆਵੇਗਾ, ਉਹ ਗੱਡੀ ਨੂੰ ਨਹੀਂ ਜਾਣ ਦੇਣਗੇ, ਅਗਰ ਉਹ ਕਿਸੇ ਹੋਰ ਗੱਡੀ ਵਿਚ ਜਾਣ ਦੀ ਕੋਸ਼ਿਸ਼ ਕਰਨਗੇ ਤਾਂ ਕਿਸਾਨਾਂ ਵੱਲੋਂ ਉਸ ਗੱਡੀ ਨੂੰ ਵੀ ਘੇਰਿਆ ਜਾਵੇਗਾ। ਪਹਿਲਾਂ ਤਾਂ ਚਾਹਲ ਵੱਲੋਂ ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਗੱਡੀ ਤੋਂ ਬਾਹਰ ਨਹੀਂ ਆਏ ਤੇ ਨਾ ਹੀ ਸ਼ੀਸ਼ਾ ਖੋਲ੍ਹਿਆ।



error: Content is protected !!