ਹੁਣੇ ਆਈ ਤਾਜਾ ਵੱਡੀ ਖਬਰ
ਲੁਧਿਆਣਾ -ਕੋਰੋਨਾ ਵਾਇਰਸ ਦੇ ਕਹਿਰ ਕਾਰਨ ਸ਼ਹਿਰ ਦੇ ਕਾਨੂੰਨਗੋ 58 ਸਾਲਾਂ ਗੁਰਮੇਲ ਸਿੰਘ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਗੁਰਮੇਲ ਸਿੰਘ ਪਾਇਲ ਦਾ ਰਹਿਣ ਵਾਲਾ ਹੈ। ਪਿਛਲੇ ਕਈ ਦਿਨਾਂ ਤੋਂ ਉਹ ਘਰ ਵਿਚ ਹੀ ਸੀ। ਪਰਿਵਾਰ ਵਾਲਿਆਂ ਮੁਤਾਬਕ 10 ਅਪ੍ਰੈਲ ਤੋਂ ਉਨ੍ਹਾਂ ਦੀ ਸਿਹਤ ਕੁਝ ਖਰਾਬ ਚੱਲ ਰਹੀ ਸੀ, ਜਿਸ ਕਾਰਨ 14 ਅਪ੍ਰੈਲ ਨੂੰ ਉਹ ਦਯਾਨੰਦ ਹਸਪਤਾਲ ਵਿਚ ਭਰਤੀ ਹੋ ਗਏ।
ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਗੁਰਮੇਲ ਸਿੰਘ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। ਉਹ ਕਈ ਦਿਨ ਘਰ ਰਹੇ। ਹੁਣ ਦੇਖਣਾ ਇਹ ਹੈ ਕਿ ਉਨ੍ਹਾਂ ਨੂੰ ਘਰ ਕੌਣ-ਕੌਣ ਮਿਲਣ ਆਇਆ। ਉਸ ਤੋਂ ਬਾਅਦ ਜਾਂਚ ਅਤੇ ਸਰਵੇਖਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਆਈ 52 ਸੈਂਪਲਾਂ ਦੀ ਰਿਪੋਰਟ ਤੋਂ ਬਾਅਦ ਉਕਤ ਖੁਲਾਸਾ ਹੋਇਆ ਹੈ, ਜਿਸ ਵਿਚ 51 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਹੁਣ ਤੱਕ ਜ਼ਿਲੇ ਵਿਚ 12 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਪੰਜਾਬ ਚ ਕਰੋਨਾ ਦਾ ਕਹਿਰ ਹੁਣ ਹੋਇਆ ਇਕ ਸਰਕਾਰੀ ਅਧਿਕਾਰੀ ਕਾਨੂੰਨਗੋ ਨੂੰ ਕਰੋਨਾ – ਤਾਜਾ ਵੱਡੀ ਖਬਰ
ਤਾਜਾ ਜਾਣਕਾਰੀ