ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਇਸ ਸਮੇਂ ਵਿਧਾਨ ਸਭਾ ਚੋਣਾਂ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵਿੱਚ ਵੀ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਅੱਜ ਜਿੱਥੇ ਸ਼੍ਰੋਮਣੀ ਅਕਾਲੀ ਦਲ ,ਕਾਂਗਰਸ ,ਆਮ ਆਦਮੀ ਪਾਰਟੀ, ਭਾਜਪਾ ਅਤੇ ਕਿਸਾਨਾਂ ਦੀ ਪਾਰਟੀ ਵੱਲੋਂ ਲਗਾਤਾਰ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ ਅਤੇ ਇਸ ਬਾਬਤ ਚੋਣ ਸੂਚੀਆਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਕਈ ਜਗ੍ਹਾ ਤੇ ਕੁਝ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦੇ ਨਾਂ ਸ਼ਾਮਲ ਹੋਣ ਤੇ ਖੁਸ਼ੀ ਮਨਾਈ ਜਾ ਰਹੀ ਹੈ ਅਤੇ ਕੁਝ ਲੋਕਾਂ ਦੇ ਨਾਂ ਇਸ ਸੂਚੀ ਵਿਚ ਨਾ ਸ਼ਾਮਲ ਕੀਤੇ ਜਾਣ ਕਾਰਣ ਉਨ੍ਹਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਕਾਂਗਰਸ ਪਾਰਟੀ ਵੱਲੋਂ ਜਿੱਥੇ ਅੱਜ ਆਪਣੇ ਕੁਝ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਥੇ ਹੀ ਨਕੋਦਰ ਹਲਕੇ ਤੋਂ ਉਮੀਦਵਾਰ ਦਾ ਨਾਮ ਸ਼ਾਮਲ ਨਾ ਹੋਣ ਕਾਰਨ ਉਸ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ। ਅੱਜ ਇੱਥੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੰਮ੍ਰਿਤਸਰ ਅਤੇ ਜਲੰਧਰ ਵਿਚ ਆਏ ਹੋਏ ਸਨ। ਉਥੇ ਹੀ ਉਨ੍ਹਾਂ ਵੱਲੋਂ ਆਪਣੀ ਪਾਰਟੀ ਦੇ ਹਿੱਤਾਂ ਨੂੰ ਲੈ ਕੇ ਲੋਕਾਂ ਨੂੰ ਸੰਬੋਧਨ ਵੀ ਕੀਤਾ ਗਿਆ। ਹੁਣ ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਬਾਰੇ ਰਾਹੁਲ ਗਾਂਧੀ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਜਲੰਧਰ ਦੇ ਵਿਚ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਇਕ ਵਰਚੁਅਲ ਰੈਲੀ ਵਿਚ ਸ਼ਮੂਲੀਅਤ ਕੀਤੀ ਗਈ। ਉਥੇ ਹੀ ਉਨ੍ਹਾਂ ਵੱਲੋਂ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਇਹ ਹੀ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ਜਿਸ ਬਾਰੇ ਸਭ ਲੋਕਾਂ ਦੀ ਇੱਕ ਪ੍ਰਤੀਕ੍ਰਿਆ ਹੋਵੇਗੀ।
ਅਤੇ ਮੁੱਖ ਮੰਤਰੀ ਦੇ ਚਿਹਰੇ ਦਾ ਫੈਸਲਾ ਵੀ ਕਾਂਗਰਸੀ ਵਰਕਰ ਹੀ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਉਹ ਪਾਰਟੀ ਹੈ ਜਿਸ ਨੇ ਦੇਸ਼ ਅੰਦਰ ਅੰਗਰੇਜ਼ਾਂ ਨੂੰ ਹਰਾ ਕੇ ਇਕ ਦੇਸ਼ ਬਣਾਇਆ ਹੈ, ਇਹ ਪਾਰਟੀ ਇਕ ਸਿਆਸੀ ਪਾਰਟੀ ਨਹੀਂ ਸਗੋਂ ਇੱਕ ਵਿਚਾਰਧਾਰਾ ਵੀ ਹੈ। ਜਿਸ ਵਲੋ ਲੋਕਾਂ ਤੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਲਏ ਜਾ ਰਹੇ ਹਨ। ਇਸ ਲਈ ਹੀ ਉਨ੍ਹਾਂ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ।
ਤਾਜਾ ਜਾਣਕਾਰੀ