BREAKING NEWS
Search

ਪੰਜਾਬ ਚ ਕੋਰੋਨਾ ਕਾਰਨ ਚਲ ਰਹੇ ਰਾਤ ਦੇ ਕਰਫਿਊ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਉੱਚ ਅਧਿਕਾਰੀਆਂ ਨਾਲ ਬੈਠਕ ਕਰਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਸੂਬੇ ਵਿਚ ਜਿੱਥੇ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਸਰਕਾਰ ਵੱਲੋਂ ਸੂਬੇ ਵਿੱਚ ਰਾਜਨੀਤਿਕ, ਧਾਰਮਿਕ ਅਤੇ ਸਮਾਜਕ ਇਕੱਠਾਂ ਉੱਪਰ ਵੀ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਜਾਬ ਵਿੱਚ ਕੋਰੋਨਾ ਕਾਰਨ ਚੱਲ ਰਹੇ ਰਾਤ ਦੇ ਕਰਫਿਊ ਨੂੰ ਲੈ ਕੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ ਕਰੋਨਾ ਦੇ ਵੱਧ ਰਹੇ ਪਸਾਰ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਵਿੱਚ ਵੀ ਲੋਕਾਂ ਦੇ ਸ਼ਾਮਲ ਹੋਣ ਸਬੰਧੀ ਗਿਣਤੀ ਨੂੰ 20 ਵਿਅਕਤੀਆਂ ਤੱਕ ਹੀ ਲਾਜ਼ਮੀ ਕੀਤਾ ਗਿਆ ਹੈ । ਉਥੇ ਹੀ ਬਠਿੰਡਾ ਪੁਲਿਸ ਵੱਲੋਂ ਸ਼ੁੱਕਰਵਾਰ ਰਾਤ ਨੂੰ ਬਠਿੰਡਾ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ ਰਮਨ ਗੋਇਲ ਦੇ ਪਤੀ ਵੱਲੋਂ 150 ਵਿਅਕਤੀਆਂ ਨੂੰ ਪਾਰਟੀ ਦਿੱਤੇ ਜਾਣ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ।

ਜੋ ਰਾਤ ਦੇ 11 ਵਜੇ ਤੱਕ ਚੱਲੀ , ਜਦ ਕੇ ਰਾਤ ਦੇ ਕਰਫਿਊ ਦਾ ਸਮਾਂ 8 ਵਜੇ ਸ਼ੁਰੂ ਹੋ ਜਾਂਦਾ ਹੈ। ਪਾਰਟੀ ਦੀ ਸਮਾਪਤੀ ਤੋਂ ਬਾਅਦ ਜਦੋਂ ਕਾਂਗਰਸੀ ਨੇਤਾ ਪੈਲਸ ਤੋਂ ਬਾਹਰ ਨਿਕਲੇ ਤਾਂ ਉਹ ਸਾਰੇ ਕੈਮਰੇ ਵਿੱਚ ਕੈਦ ਹੋ ਗਏ। ਜਿਨ੍ਹਾਂ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਬੇਟੇ ਅਰਜੁਨ ਬਾਦਲ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਹੋਰ ਵੀ ਸੀਨੀਅਰ ਆਗੂ ਸ਼ਾਮਲ ਸਨ। ਉਥੇ ਹੀ ਪਾਰਟੀ ਕਰਨ ਵਾਲੇ ਬਠਿੰਡਾ ਅੰਮ੍ਰਿਤਸਰ ਹਾਈਵੇ ਤੇ ਸਥਿਤ ਰਿਜ਼ੌਰਟ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।

ਬਠਿੰਡਾ ਪੁਲੀਸ ਵੱਲੋਂ ਸਰਕਾਰ ਦੇ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਤੇ ਕੇਸ ਵੀ ਦਰਜ ਕੀਤਾ ਗਿਆ ਹੈ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਦੀ ਅਗਰ ਕੋਈ ਉਲੰਘਣਾ ਕਰਦਾ ਹੈ ਤਾਂ ਪੁਲਸ ਪ੍ਰਸ਼ਾਸਨ ਨੂੰ ਉਨ੍ਹਾਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।



error: Content is protected !!