BREAKING NEWS
Search

ਪੰਜਾਬ ਚ ਕੋਰੋਨਾ ਕਾਰਨ ਬੰਦ ਸਕੂਲਾਂ ਤੋਂ ਬਾਅਦ ਹੁਣ ਫੀਸਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵੱਧ ਪ੍ਰਭਾਵ ਹੇਠ ਆਉਣ ਵਾਲੇ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਉਥੇ ਹੀ ਵੱਖ ਵੱਖ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਵੀ ਆਪਣੇ ਜਿਲੇ ਦੀ ਹੱਦ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਅਤੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਗੱਲ ਬਾਤ ਤੋਂ ਬਾਅਦ ਵਿਦਿਆਰਥੀਆਂ ਨੂੰ ਬਿਨਾ ਪ੍ਰੀਖਿਆਵਾਂ ਤੋਂ ਅਗਲੀ ਕਲਾਸ ਵਿੱਚ ਕਰ ਦੇਣ ਦੇ ਆਦੇਸ਼ ਦਿੱਤੇ ਗਏ ਹਨ।

ਜਲਦ ਹੀ 12 ਵੀਂ ਕਲਾਸ ਦੀਆਂ ਪ੍ਰੀਖਿਆਵਾਂ ਲਈਆਂ ਜਾਣਗੀਆਂ। ਫ਼ੀਸ ਨੂੰ ਲੈ ਕੇ ਮਨਮਾਨੀ ਕਰ ਰਹੇ ਸਕੂਲ ਵਾਲਿਆਂ ਤੇ ਭ-ੜ-ਕੇ ਹੋਏ ਮਾਪਿਆਂ ਵੱਲੋਂ ਧਰਨਾ ਲਗਾਇਆ ਗਿਆ ਹੈ। ਪੰਜਾਬ ਵਿੱਚ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਬਾਵਜੂਦ ਵੀ ਬੱਚਿਆਂ ਦੀ ਆਨਲਾਈਨ ਪੜ੍ਹਾਈ ਸਕੂਲਾਂ ਵੱਲੋਂ ਕਰਵਾਈ ਜਾ ਰਹੀ ਹੈ। ਉਥੇ ਹੀ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਤੋਂ ਟਿਊਸ਼ਨ ਫੀਸ ਤੋਂ ਇਲਾਵਾ ਹੋਰ ਫੀਸਾਂ ਵਸੂਲੀਆਂ ਜਾ ਰਹੀਆਂ ਹਨ। ਪੰਜਾਬ ਦੇ ਕਈ ਜਗ੍ਹਾ ਤੋਂ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਬੱਚਿਆਂ ਦੇ ਮਾਪਿਆਂ ਵੱਲੋਂ ਉਹਨਾਂ ਦੇ ਖ਼ਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਹੁਣ ਅਜਿਹਾ ਹੀ ਮਾਮਲਾ ਰਾਮ ਪੁਰਾ ਫੂਲ ਦੇ ਇਕ ਨਿੱਜੀ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਬੱਚਿਆਂ ਦੇ ਮਾਪਿਆਂ ਵੱਲੋਂ ਧਰਨਾ ਦਿੱਤਾ ਗਿਆ ਅਤੇ ਜਿਨ੍ਹਾਂ ਦੱਸਿਆ ਕਿ ਸਕੂਲ ਵੱਲੋਂ ਮਾਪਿਆਂ ਤੋਂ ਮੋਟੀ ਰਕਮ ਵਸੂਲੇ ਜਾਣ ਦਾ ਮੁੱਦਾ ਅਕਤੂਬਰ ਤੋਂ ਚਲਦਾ ਆ ਰਿਹਾ ਹੈ। ਧਰਨੇ ਦੌਰਾਨ ਗੱਲ ਬਾਤ ਕਰਦਿਆਂ ਹੋਇਆਂ ਸਾਰੇ ਮਾਪਿਆਂ ਵੱਲੋਂ ਇਹ ਗੱਲ ਆਖੀ ਗਈ ਹੈ ਕਿ ਕੋਰਟ ਵੱਲੋਂ ਲਾਗੂ ਕੀਤੇ ਗਏ ਆਦੇਸ਼ ਨੂੰ ਸਕੂਲਾਂ ਵਿੱਚ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ।

ਜਿਸ ਵਿੱਚ ਕੋਰਟ ਵੱਲੋਂ ਕਿਹਾ ਗਿਆ ਸੀ ਕਿ ਬੱਚਿਆਂ ਦੇ ਮਾਪੇ ਕਰੋਨਾ ਦੇ ਕਾਰਨ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਜਿਸ ਕਾਰਨ ਮਾਪੇ ਬੱਚਿਆਂ ਦੀ ਫੀਸ 6 ਕਿਸ਼ਤਾਂ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ 25 ਮਾਰਚ ਨੂੰ ਸਕੂਲ ਸਟਾਫ ਦੇ ਨਾਲ ਇਸ ਸਬੰਧੀ ਗੱਲ ਬਾਤ ਕੀਤੀ ਗਈ ਸੀ ਜਿਸ ਤੋਂ ਬਾਅਦ ਸਕੂਲ ਵੱਲੋਂ ਫਿਰ ਤੋਂ ਸਾਰੀਆਂ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ। ਮਾਪਿਆਂ ਨੇ ਕਿਹਾ ਕਿ ਅਗਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸੜਕ ਨੂੰ ਜਾਮ ਕਰਕੇ ਧਰਨਾ ਪ੍ਰਦਰਸ਼ਨ ਕਰਾਂਗੇ ਅਤੇ ਆਪਣੇ ਬੱਚਿਆਂ ਨੂੰ ਵੀ ਇਸ ਸਕੂਲ ਤੋਂ ਹਟਾ ਲਿਆ ਜਾਵੇਗਾ।error: Content is protected !!