BREAKING NEWS
Search

ਪੰਜਾਬ ਚ ਕੋਰੋਨਾ ਦੇ ਕਾਰਨ ਇਹਨਾਂ ਵਿਦਿਆਰਥੀਆਂ ਲਈ ਲਿਆ ਗਿਆ ਇਹ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਭਰ ਦੇ ਵਿੱਚ ਕੋਰੋਨਾ ਮਹਾਂਮਾਰੀ ਨੇ ਮੁੜ ਰਫ਼ਤਾਰ ਫੜ ਲਈ ਹੈ ਤੇ ਹਰ ਰੋਜ਼ ਹੁਣ ਲੱਖਾਂ ਦੀ ਗਿਣਤੀ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਗੱਲ ਕੀਤੀ ਜਾਵੇ ਜੇਕਰ ਪੰਜਾਬ ਦੀ ਤਾਂ ਪੰਜਾਬ ਵਿਚ ਵੀ ਕੋਰੋਨਾ ਦੇ ਮਾਮਲੇ ਹਰ ਰੋਜ਼ ਸਾਹਮਣੇ ਆ ਰਹੇ ਹਨ । ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਪਹਿਲਾਂ ਹੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ । ਹੁਣ ਸਮੇਂ ਸਮੇਂ ਤੇ ਇਨ੍ਹਾਂ ਪਾਬੰਦੀਆਂ ਨੂੰ ਵੀ ਸਖ਼ਤ ਕੀਤਾ ਜਾ ਰਿਹਾ ਹੈ । ਕਰੋਨਾ ਮਹਾਂਮਾਰੀ ਦੇ ਕਾਰਨ ਪੰਜਾਬ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਬੰਦ ਪਏ ਸਕੂਲ ਖੁੱਲ੍ਹੇ ਹੀ ਗਏ ਸਨ, ਅਜੇ ਕੁਝ ਹੀ ਸਮਾਂ ਹੋਇਆ ਸੀ ਕਿ ਮੁੜ ਤੋਂ ਇਸ ਮਹਾਂਮਾਰੀ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ।

ਜਿਸ ਕਾਰਨ ਮੁੜ ਤੋਂ ਹੁਣ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸੇ ਵਿਚਕਾਰ ਹੁਣ ਦਸਵੀਂ ਜਮਾਤ ਦੇ ਬੱਚਿਆਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਇਸ ਕੋਰੋਨਾ ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤੀਆਂ ਗਈਆਂ ਹਨ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਨਾਲ ਸੰਬੰਧਤ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਹੁਣ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਕਾਰਨ ਮੁਲਤਵੀ ਕਰਨ ਦਾ ਇੱਕ ਵੱਡਾ ਫੈਸਲਾ ਲਿਆ ਹੈ । ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੰਜਾਬ ਦੇ ਵਿੱਚ ਕੋਰੋਨਾ ਦਾ ਪ੍ਰਕੋਪ ਵਧ ਰਿਹਾ ਹੈ ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਸਤਾਈ ਤੇ ਅਠਾਈ ਜਨਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਬੋਰਡ ਦੇ ਵੱਲੋਂ ਪੂਰੀ ਤਿਆਰੀ ਕੀਤੀ ਗਈ ਸੀ। ਪਿਛਲੇ ਦੋ ਹਫ਼ਤਿਆਂ ਤੋਂ ਵੱਧ ਠੀਕ ਕੋਰੋਨਾ ਮਾਮਲਿਆਂ ਦੇ ਚੱਲਦੇ ਪ੍ਰੀਖਿਆ ਤੇ ਰੋਕ ਲਗਾ ਦਿੱਤੀ ਗਈ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਹੁਣ ਸੂਬਾ ਸਰਕਾਰ ਤੋਂ ਨਵੀਆਂ ਤਰੀਕਾਂ ਲੈ ਕੇ ਪੇਪਰ ਦੀ ਮਿਤੀ ਤੈਅ ਕੀਤੀ ਜਾਵੇਗੀ ਤੇ ਨਾਲ ਹੀ ਪਹਿਲੇ ਟਰਮ ਦੀਆਂ ਪ੍ਰੀਖਿਆਵਾਂ ਰਵਾਇਤੀ ਪ੍ਰੀਖਿਆਵਾਂ ਪ੍ਰਣਾਲੀ ਤਹਿਤ ਕਰਵਾੲੀਆਂ ਗੲੀਆਂ ਸਨ , ਪਰ ਹਾਲੇ ਦੂਜੇ ਟਰਮ ਦੀਆਂ ਪ੍ਰੀਖਿਆਵਾਂ ਹੋਣੀਆਂ ਪੈਂਡਿੰਗ ਹਨ ।

ਪਰ ਦੂਜੇ ਪਾਸੇ ਪੰਜਾਬ ਭਰ ਦੇ ਵਿੱਚ ਵਧ ਰਹੇ ਕੋਰੋਨਾ ਦੇ ਹਰ ਰੋਜ਼ ਨਵੇਂ ਮਾਮਲੇ ਹੁਣ ਇਕ ਨਵੀਂ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ । ਜਿਸ ਕਾਰਨ ਜਿੱਥੇ ਲੋਕਾਂ ਦਾ ਕੰਮਕਾਰ ਖ਼ਾਸਾ ਪ੍ਰਭਾਵਿਤ ਹੋ ਰਿਹਾ ਹੈ , ਉਥੇ ਹੀ ਦੂਜੇ ਪਾਸੇ ਬੱਚਿਆਂ ਦੀ ਪੜ੍ਹਾਈ ਤੇ ਵੀ ਇਸ ਦਾ ਖਾਸਾ ਪ੍ਰਭਾਵ ਪੈਂਦਾ ਹੈ ਨਜ਼ਰ ਆ ਰਿਹਾ ਹੈ ।



error: Content is protected !!