BREAKING NEWS
Search

ਪੰਜਾਬ ਚ ਡਿੱਗਾ ਕਰੋਨਾ ਦਾ ਪਹਾੜ – ਅੱਜ ਏਥੇ ਏਥੇ ਮਿਲੇ 86 ਪੌਜੇਟਿਵ ਮਚੀ ਹਾਹਾਕਾਰ

ਅੱਜ ਏਥੇ ਏਥੇ ਮਿਲੇ 86 ਪੌਜੇਟਿਵ

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 86 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2805 ਹੋ ਗਈ ਹੈ। ਅੱਜ ਜਲੰਧਰ ਤੋਂ ਇੱਕ ਸੰਕਰਮਿਤ ਦੀ ਮੌਤ ਦੀ ਖਬਰ ਵੀ ਸਾਹਮਣੇ ਆਈ ਹੈ ਜਿਸ ਨਾਲ ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 56 ਹੋ ਗਈ ਹੈ।

ਬੁੱਧਵਾਰ ਨੂੰ 86 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 13, ਜਲੰਧਰ ਤੋਂ 1, ਫਤਿਹਗੜ੍ਹ ਸਾਹਿਬ 3, ਬਰਨਾਲਾ 1, ਮੁਹਾਲੀ 3, ਅਤੇ ਲੁਧਿਆਣਾ ਵਿੱਚੋਂ 11 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਗਰੂਰ 4, ਪਠਾਨਕੋਟ 19, ਫਰੀਦਕੋਟ 13, ਗੁਰਦਾਸਪੁਰ 13, ਪਟਿਆਲਾ 3, ਕਪੂਰਥਲਾ 1, ਅਤੇ ਨਵਾਂ ਸ਼ਹਿਰ ਤੋਂ 1 ਵੀ ਇੱਕ ਨਵਾਂ ਕੇਸ ਸਾਹਮਣੇ ਆਇਆ ਹੈ।ਅੱਜ ਕੁੱਲ੍ਹ 65 ਮਰੀਜ਼ ਸਿਹਤਯਾਬ ਹੋਏ ਹਨ

ਸੂਬੇ ‘ਚ ਕੁੱਲ 144467 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2805 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2232 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 518 ਲੋਕ ਐਕਟਿਵ ਮਰੀਜ਼ ਹਨ।

ਪਠਾਨਕੋਟ : ਜ਼ਿਲ੍ਹਾ ਪਠਾਨਕੋਟ ਵਿਚ ਰੋਜ਼ਾਨਾ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 19 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਵੀ ਭਾਰੀ ਡਰ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਰੀਜ਼ਾਂ ਦਾ ਇਲਾਜ ਜ਼ਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ ਚਿੰਤਪੂਰਣੀ ਮੈਡੀਕਲ ਕਾਲਜ ਬੁੰਗਲ ਵਿਚ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 113 ਹੋ ਗਈ ਹੈ, ਜਿਨ੍ਹਾਂ ਵਿਚ ਮੌਜੂਦਾ ਸਮੇਂ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 52 ਹੈ।

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਰੁਕਣ ਦੀ ਬਜਾਏ ਲਗਾਤਾਰ ਵੱਧਦੀ ਜਾ ਰਹੀ ਹੈ। ਬੁੱਧਵਾਰ ਸ਼ਾਮ ਨੂੰ ਜ਼ਿਲ੍ਹੇ ਵਿਚ ਕੋਰੋਨਾ ਲਾਗ ਨਾਲ ਪੀੜਤ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਦੁਪਹਿਰੇ ਕੋਰੋਨਾ ਦੇ 8 ਮਾਮਲੇ ਸਾਹਮਣੇ ਆਏ ਸਨ, ਜਦਕਿ ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 20 ਪਾਜ਼ੇਟਿਵ ਮਾਮਲੇ ਰਿਪੋਰਟ ਹੋਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 537 ਹੋ ਗਈ ਹੈ। ਜਿਨ੍ਹਾਂ ਵਿਚੋਂ 378 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਹੁਣ ਜ਼ਿਲ੍ਹੇ ਵਿਚ 140 ਮਾਮਲੇ ਸਰਗਰਮ ਹਨ। ਜਦਕਿ 11 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀਆਂ ਹਨ ਜੋ ਸੂਬੇ ਵਿਚ ਸਭ ਤੋਂ ਵੱਧ ਹਨ।



error: Content is protected !!