BREAKING NEWS
Search

ਪੰਜਾਬ ਚ ਦੇ ਇਸ ਜਿਲ੍ਹੇ ਚ ਵੀ ਲੱਗ ਸਕਦਾ ਹੁਣ ਲਾਕ ਡਾਊਨ – ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਾਰੇ ਸੂਬਿਆਂ ਨੂੰ ਆਪਣੇ ਹਿਸਾਬ ਨਾਲ ਅਤੇ ਸੂਬੇ ਦੀ ਸਥਿਤੀ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਖ਼ਤ ਪਾਬੰਦੀਆਂ ਅਤੇ ਤਾਲਾ ਬੰਦੀ ਕਰਨ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ। ਜਿਸ ਦੇ ਅਨੁਸਾਰ ਸੂਬਾ ਸਰਕਾਰਾਂ ਕਰੋਨਾ ਨੂੰ ਨੱਥ ਪਾ ਸਕਣ। ਕਿਉਂਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਸਖ਼ਤ ਪਾਬੰਦੀਆਂ ਲਾਗੂ ਕਰਨ ਅਤੇ ਕਰੋਨਾ ਟੈਸਟ ਅਤੇ ਕਰੋਨਾ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਵੀ ਆਦੇਸ਼ ਦਿੱਤੇ ਗਏ ਸਨ।

ਦੇਸ਼ ਅੰਦਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ, ਜਿਥੇ ਤੇਜ਼ੀ ਨਾਲ ਕਰੋਨਾ ਦੇ ਕੇਸ ਵਧੇ ਹਨ। ਪੰਜਾਬ ਵਿੱਚ ਵੀ ਕਰੋਨਾ ਦੇ ਕੇਸ ਵਧਣ ਦੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਪੰਜਾਬ ਦੇ ਇਸ ਜ਼ਿਲੇ ਚ ਵੀ ਲਗ ਸਕਦਾ ਹੈ ਹੁਣ ਲਾਕ ਡਾਊਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਵੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਪਹਿਲਾਂ ਹੀ ਇਹ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਜਿੱਥੇ ਲੁਧਿਆਣਾ ਦੇ ਵੀ ਕੁਝ ਵਧੇਰੇ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਵਿੱਚ ਤਾਲਾ ਬੰਦੀ ਕੀਤੀ ਗਈ ਹੈ।

ਉਥੇ ਹੀ ਬੁੱਧਵਾਰ ਨੂੰ ਮੋਹਾਲੀ ਅਤੇ ਚੰਡੀਗੜ੍ਹ ਦੇ ਵਿੱਚ ਵੀ ਤਾਲਾ ਬੰਦੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹੁਣ ਜਲੰਧਰ ਜ਼ਿਲ੍ਹੇ ਦੇ ਵਿੱਚ ਵੀ ਕਰੋਨਾ ਕੇਸਾਂ ਦੀ ਸਥਿਤੀ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਗਰ ਕੇਸਾਂ ਵਿਚ ਠੱਲ ਨਹੀਂ ਪੈਂਦੀ ਤਾਂ ਜਿਲੇ ਅੰਦਰ ਤਾਲਾ ਬੰਦੀ ਕੀਤੀ ਜਾ ਸਕਦੀ ਹੈ। ਉਥੇ ਹੀ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ । ਹੁਣ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਟੀਕਾਕਰਣ ਸ਼ੁਰੂ ਕੀਤਾ ਜਾਵੇਗਾ। ਜਿਸ ਲਈ ਵਧੇਰੇ ਵੈਕਸੀਨ ਦੀ ਵੀ ਮੰਗ ਕੀਤੀ ਗਈ ਹੈ।

ਉੱਥੇ ਹੀ ਜ਼ਿਲਾ ਮੈਜਿਸਟਰੇਟ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ 22 ਹਜ਼ਾਰ ਲੋਕਾਂ ਦਾ ਟੀਕਾਕਰਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਰ ਇਸ ਤਰਾਂ ਦੇ ਹਾਲਾਤ ਹੀ ਮਈ ਮਹੀਨੇ ਤੱਕ ਰਹੇ ਤਾਂ, ਟੀਕਾਕਰਨ ਪ੍ਰਕ੍ਰਿਆ ਵਿਚ ਦੇਰੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਵਿੱਚ 25 ਹਜ਼ਾਰ ਦੇ ਕਰੀਬ ਲੋਕਾਂ ਨੂੰ ਕਰੋਨਾ ਦੀਆਂ 2 ਡੋਜ਼ਾ ਦਿੱਤੀਆਂ ਜਾ ਚੁੱਕੀਆਂ ਹਨ। 3 ਲੱਖ ਦੇ ਕਰੀਬ ਲੋਕਾਂ ਨੂੰ ਇਕ ਇਕ ਡੋਜ਼ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ ਹੀ 400 ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਗਰ ਕੇਸਾਂ ਦੀ ਰਫਤਾਰ ਇਸੇ ਤਰ੍ਹਾਂ ਜਾਰੀ ਰਹੀ ਤਾਂ ਤਾਲਾ ਬੰਦੀ ਕੀਤੀ ਜਾ ਸਕਦੀ ਹੈ।error: Content is protected !!