BREAKING NEWS
Search

ਪੰਜਾਬ ਚ ਪਿਆ ਕਰੋਨਾ ਦਾ ਭੜਥੂ – ਹੁਣੇ ਇਸ ਜਗ੍ਹਾ ਤੋਂ ਇਕੱਠੇ ਮਿਲੇ 34 ਪੌਜੇਟਿਵ

ਹੁਣੇ ਇਸ ਜਗ੍ਹਾ ਤੋਂ ਇਕੱਠੇ ਮਿਲੇ 34 ਪੌਜੇਟਿਵ

ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਲਗਾਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ ਸਵਾ ਸਾਲ ਦੇ ਬੱਚੇ ਤੋਂ ਇਲਾਵਾ 34 ਹੋਰ ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਮਰੀਜ਼ਾਂ ਦਾ ਅੰਕੜਾ ਵੱਧ ਕੇ 578 ਹੋ ਗਿਆ ਹੈ। ਇਨ੍ਹਾਂ ਵਿਚੋਂ 15 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 390 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ 173 ਮਰੀਜ਼ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ। ਇਹ ਪਹਿਲਾ ਮੌਕਾ ਹੈ ਜਦੋਂ ਇਕੋ ਸਮੇਂ ਜ਼ਿਲ੍ਹੇ ਵਿਚ ਇੰਨੀ ਵੱਡੀ ਗਿਣਤੀ ‘ਚ ਮਰੀਜ਼ ਸਾਹਮਣੇ ਆਏ ਹੋਣ। ਅੰਮ੍ਰਿਤਸਰ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਕਾਰਨ ਲੋਕਾਂ ਵਿਚ ਭਾਰੀ ਡਰ ਦਾ ਮਾਹੌਲ ਹੈ।

ਦੂਜੇ ਪਾਸੇ ਅੰਮ੍ਰਿਤਸਰ ਪ੍ਰਸ਼ਾਸਨ ਨੇ ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਸ਼ਨੀਵਾਰ ਅਤੇ ਐਤਵਾਰ ਨੂੰ ਜ਼ਿਲ੍ਹੇ ਵਿਚ ਲਾਕਡਾਊਨ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਪ੍ਰਸ਼ਾਸਨ ਵਲੋਂ ਬਾਜ਼ਾਰ ਅਤੇ ਦੁਕਾਨਾਂ ਵੀ ਬੰਦ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ।

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2900 ਤੋਂ ਪਾਰ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2900 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 578, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 322, ਲੁਧਿਆਣਾ ‘ਚ 313, ਤਰਨਾਰਨ 173, ਮੋਹਾਲੀ ‘ਚ 136, ਹੁਸ਼ਿਆਰਪੁਰ ‘ਚ 136, ਪਟਿਆਲਾ ‘ਚ 152, ਸੰਗਰੂਰ ‘ਚ 134 ਕੇਸ, ਨਵਾਂਸ਼ਹਿਰ ‘ਚ 124, ਗਰਦਾਸਪੁਰ ‘ਚ 167 ਕੇਸ, ਮੁਕਤਸਰ 72, ਮੋਗਾ ‘ਚ 67, ਫਰੀਦਕੋਟ 86, ਫਿਰੋਜ਼ਪੁਰ ‘ਚ 46, ਫਾਜ਼ਿਲਕਾ 48, ਬਠਿੰਡਾ ‘ਚ 55, ਪਠਾਨਕੋਟ ‘ਚ 113, ਬਰਨਾਲਾ ‘ਚ 28, ਮਾਨਸਾ ‘ਚ 34, ਫਤਿਹਗੜ੍ਹ ਸਾਹਿਬ ‘ਚ 73, ਕਪੂਰਥਲਾ 41, ਰੋਪੜ ‘ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2312 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 561 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 63 ਲੋਕਾਂ ਦੀ ਮੌਤ ਹੋ ਚੁੱਕੀ ਹੈ।



error: Content is protected !!