ਹੁਣੇ ਆਈ ਤਾਜਾ ਵੱਡੀ ਖਬਰ
ਕਿਸਾਨਾਂ ਦੀ ਬਿਜਲੀ ਦੇ ਮੁੱਦੇ ‘ਤੇ ਵਿਵਾਦ ਹੋਇਆ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਸਾਹਮਣੇ ਆਉਣਾ ਪਿਆ, ਮੁੱਖ ਮੰਤਰੀ ਨੂੰ ਸਫਾਈ ਦੇਣੀ ਪਈ ਕੇ ਵਿਰੋਧੀਆਂ ਦੇ ਇਲਜ਼ਾਮਾਂ ‘ਚ ਸੱਚਾਈ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟਰ ਤੇ ਇੱਕ ਟਵੀਟ ਕਰ ਇਹ ਸੁਨੇਹਾਂ ਦਿੱਤਾ।
“ਮੈਂ ਆਪਣੇ ਕਿਸਾਨ ਵੀਰਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਜੋ ਤੁਹਾਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ ਉਹ ਕਿਸੇ ਕੀਮਤ ‘ਤੇ ਬੰਦ ਨਹੀਂ ਕੀਤੀ ਜਾਵੇਗੀ ਤੇ ਨਾ ਅਜਿਹਾ ਕਰਨ ਬਾਰੇ ਅਸੀਂ ਕਦੀਂ ਸੋਚ ਸਕਦੇ ਹਾਂ। ਮੈਂ, ਤੁਹਾਡੀ ਆਰਥਿਕ ਸਥਿਤੀ ਨੂੰ ਸਮਝਦਾ ਹਾਂ ਅਤੇ ਤੁਸੀਂ ਜੋ ਆਪਣੀ ਅਣਥੱਕ ਮਿਹਨਤ ਨਾਲ ਦੇਸ਼ ਦਾ ਢਿੱਡ ਭਰਨ ਲਈ ਅਨਾਜ ਉਗਾਉਂਦੇ ਹੋ ਉਸ ਲਈ ਤੁਹਾਡੀ ਤਹਿ ਦਿਲੋਂ ਸ਼ਲਾਘਾ ਕਰਦਾ ਹਾਂ।”
ਦਰਅਸਲ ਇਸ ਵਾਰ ਹੋਈ ਕੈਬਨਿਟ ਮੀਟਿੰਗ ‘ਚ ਇੱਕ ਫੈਸਲੇ ਦੀ ਗੱਲ ਹੋਈ, ਇਹ ਫੈਸਲਾ ਸੀ ਕਿਸਾਨਾਂ ਨਾਲ ਸਬੰਧਤ, ਜੀ ਹਾਂ ਕੈਬਨਿਟ ਦਾ ਪ੍ਰਸਤਾਵ ਸੀ ਕਿ ਕਿਸਾਨਾਂ ਦੇ ਖੇਤਾਂ ‘ਚ ਲੱਗੀਆਂ ਮੋਟਰਾਂ ‘ਤੇ ਮੀਟਰ ਲਗਾਏ ਜਾਣਗੇ, ਕਿਸਾਨ ਇੱਕ ਵਾਰ ਬਿੱਲ ਭਰੇਗਾ ਤੇ ਬਾਅਦ ‘ਚ ਇਹ ਪੈਸਾ ਸਰਕਾਰ ਸਬਸਿਡੀ ਦੇ ਰੂਪ ‘ਚ ਕਿਸਾਨ ਦੇ ਖਾਤੇ ‘ਚ ਭੇਜੇਗੀ।
ਬਸ ਸਰਕਾਰ ਦਾ ਇਹ ਪ੍ਰਸਤਾਵ ਬਾਹਰ ਆਉਂਦੇ ਹੀ ਵਿਵਾਦ ਸ਼ੁਰੂ ਹੋ ਗਿਆ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਸ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ, ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਤਾਂ ਕੈਪਟਨ ਦੀ ਪਿਛਲੀ ਸਰਕਾਰ ਵੇਲੇ ਵੀ ਕਿਸਾਨਾਂ ਨੂੰ ਬਿਜਲੀ ਬਿੱਲ ਲਾਗੂ ਕਰਨ ਦੀ ਯਾਦ ਦਵਾਉਂਦੀਆਂ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਕਿਸਾਨ ਵਿਰੋਧੀ ਹੀ ਰਹੀ ਹੈ।
ਦੋ ਦਿਨ ਚੱਲੇ ਇਸ ਘਮਸਾਨ ਤੋਂ ਬਾਅਦ ਆਖਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਸਾਹਮਣੇ ਸਫਾਈ ਦੇ ਰਹੇ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ