ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਮੌਸਮ ਦੀ ਤਬਦੀਲੀ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਜਿੱਥੇ ਇਸ ਖੁਸ਼ਕ ਮੌਸਮ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਉਥੇ ਹੀ ਮੌਸਮ ਦੀ ਤਬਦੀਲੀ ਕਾਰਨ ਫ਼ਸਲਾਂ ਦੀ ਕਟਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਭਾਰੀ ਮੁਸ਼ਕਲਾਂ ਪੇਸ਼ ਆਈਆਂ ਹਨ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਿੱਥੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਉਥੇ ਹੀ ਕਿਸਾਨਾਂ ਨੂੰ ਵੀ ਆਪਣੀਆਂ ਝੋਨੇ ਦੀਆਂ ਫਸਲਾਂ ਨੂੰ ਸਮੇਂ ਸਿਰ ਸੰਭਾਲ਼ ਲੈਣ ਦੇ ਆਦੇਸ਼ ਦਿੱਤੇ ਗਏ ਸਨ। ਕਿਉਂਕਿ ਅਚਾਨਕ ਹੀ ਮੌਸਮ ਦੇ ਖਰਾਬ ਹੋਣ ਨਾਲ ਹੋਣ ਵਾਲੀ ਬਰਸਾਤ ਨਾਲ ਜਿਥੇ ਝੋਨੇ ਦੀ ਫਸਲ ਨੂੰ ਨੁਕਸਾਨ ਹੋ ਰਿਹਾ ਹੈ।
ਉਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਸਬੰਧੀ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਪੰਜਾਬ ਵਿੱਚ ਫਿਰ ਮੀਂਹ ਪੈਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਐਤਵਾਰ ਅਤੇ ਸੋਮਵਾਰ ਨੂੰ ਹੋਈ ਮੌਸਮ ਦੀ ਤਬਦੀਲੀ ਕਾਰਨ ਜਿੱਥੇ ਲੋਕਾਂ ਨੂੰ ਠੰਢ ਦੇ ਆਓਣ ਦਾ ਅਹਿਸਾਸ ਹੋ ਗਿਆ ਹੈ। ਉਥੇ ਹੀ ਝੋਨੇ ਦੀ ਰਹਿੰਦ ਖੂੰਦ ਨੂੰ ਅੱਗ ਲਗਾਈ ਜਾਣ ਅਤੇ ਦੁਸਿਹਰੇ ਦੌਰਾਨ ਹੋਏ ਧੂੰਏਂ ਨੂੰ ਵੀ ਠੱਲ੍ਹ ਪੈ ਗਈ ਹੈ।
ਕਿਉਂਕਿ ਇਸ ਮੌਸਮ ਨਾਲ ਸਾਹ ਸਬੰਧੀ ਬਿਮਾਰੀਆਂ ਦੇ ਸ਼ਿਕਾਰ ਹੋਏ ਮਰੀਜਾਂ ਨੂੰ ਸਾਹ ਲੈਣ ਵਿੱਚ ਭਾਰੀ ਮੁਸ਼ਕਲ ਹੋ ਰਹੀ ਸੀ। ਹੁਣ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ 23 ਅਕਤੂਬਰ ਤੱਕ ਪੰਜਾਬ ਦੇ ਕਈ ਜ਼ਿਲਿਆਂ ਅੰਦਰ ਜਿਥੇ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ ਉਥੇ ਹੀ ਲਗਾਤਾਰ ਬਦਲ ਛਾਏ ਰਹਿਣਗੇ, ਕਿਉਂਕਿ ਪੰਜਾਬ ਵਿੱਚ ਮੁੜ ਤੋਂ ਗੜਬੜੀ ਪੈਦਾ ਕਰਨ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋ ਚੁੱਕੀਆਂ ਹਨ।
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਆਉਣ ਵਾਲੇ ਇਨ੍ਹਾਂ ਚਾਰ ਦਿਨਾਂ ਦੌਰਾਨ ਮੌਸਮ ਵਿੱਚ ਤਬਦੀਲੀ ਦਰਜ ਕੀਤੀ ਜਾਵੇਗੀ। ਦੋ ਦਿਨ ਜਿੱਥੇ ਬੱਦਲਵਾਈ ਅਤੇ ਬਰਸਾਤ ਹੋਣ ਕਾਰਨ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਠੰਢ ਦਾ ਅਹਿਸਾਸ ਹੋਇਆ ਹੈ ਉਥੇ ਹੀ ਮੌਸਮ ਦੇ ਸਾਫ ਹੋਣ ਤੋਂ ਬਾਅਦ ਵੀ ਹਵਾ ਚੱਲਣ ਦੇ ਕਾਰਨ ਲੋਕਾਂ ਨੂੰ ਮਹਿਸੂਸ ਹੋਣ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਵੀ ਤਬਦੀਲੀ ਦਰਜ ਕੀਤੀ ਗਈ ਹੈ।
ਤਾਜਾ ਜਾਣਕਾਰੀ