ਪੰਜਾਬ ‘ਚ ਮੀਂਹ ਨੂੰ ਲੈ ਕੇ ਆਈ ਵੱਡੀ ਖ਼ਬਰ
ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਬਾਰਸ਼ ਤੋਂ ਬਾਅਦ ਤਾਪਮਾਨ ਵਿੱਚ ਵੀ ਕਮੀ ਆਈ ਹੈ। ਇਸ ਦੌਰਾਨ ਬਾਰਸ਼ ਨਾਲ ਮੌਸਮ ਬਹੁਤ ਸੁਹਾਵਣਾ ਹੋ ਗਿਆ ਤੇ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ‘ਚ ਜੂਨ ਮਹੀਨੇ ਦੌਰਾਨ ਲੋਕ ਭਿਆਨਕ ਗਰਮੀ ਦੀ ਮਾਰ ਝੱਲ ਰਹੇ ਸਨ ਪਰ ਮਾਨਸੂਨ ਦੀ ਦਸਤਕ ਨਾਲ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ,ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ।
ਪੰਜਾਬ ‘ਚ ਪਏ ਭਾਰੀ ਮੀਂਹ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਇਸ ਮੀਂਹ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂ ਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੀਂਹ ਦੇ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ , ਓਥੇ ਹੀ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਦੌਰਾਨ ਮੀਂਹ ਦਾ ਪਾਣੀ ਸ਼ਹਿਰਾਂ ਅੰਦਰ ਜਮਾਂ ਹੋ ਰਿਹਾ ਹੈ ਅਤੇ ਮਾਰਕੀਟਾਂ, ਦਫ਼ਤਰ, ਕਾਲੋਨੀਆਂ ਬਰਸਾਤੀ ਪਾਣੀ ਨਾਲ ਜਲ ਥਲ ਹੋ ਗਈਆਂ, ਕਿਉਂਕਿ ਸੀਵਰੇਜ ਲਾਈਨਾਂ ਦੀ ਚੰਗੀ ਤਰ੍ਹਾਂ ਸਫ਼ਾਈ ਨਹੀਂ ਕੀਤੀ ਗਈ। ਜਿਸ ਕਾਰਨ ਸਭ ਤੋਂ ਵੱਧ ਮੁਸ਼ਕਿਲ ਪੈਦਲ ਚੱਲਣ ਵਾਲੇ ਲੋਕਾਂ ਨੂੰ ਹੋ ਰਹੀ ਹੈ।
ਇਸ ਦੌਰਾਨ ਪੰਜਾਬ ‘ਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਦੱਖਣ ਰਾਜਸਥਾਨ, ਜੰਮੂ-ਕਸ਼ਮੀਰ, ਹਰਿਆਣਾ ਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ, ਝਾਰਖੰਡ ਤੇ ਪੂਰਬੀ ਉੜੀਸਾ ਉੱਪਰ ਚੱਕਰਵਾਤੀ ਦਬਾਅ ਬਣਿਆ ਹੋਇਆ ਹੈ, ਜਿਸ ਕਾਰਨ ਕਰਨਾਟਕ ਵਿੱਚ ਭਾਰੀ ਬਾਰਿਸ਼ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ।
ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼, ਤਾਮਿਲਨਾਡੂ ਤੇ ਕਰਨਾਟਕ ਦੇ ਅੰਦਰੂਨੀ ਹਿੱਸਿਆਂ, ਮਹਾਂਰਾਸ਼ਟਰ ਦੇ ਤੱਟੀ ਇਲਾਕਿਆਂ ਗੋਆ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਉੜੀਸਾ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਤੇ ਇਸ ਦੇ ਆਲੇ-ਦੁਆਲੇ ਘੱਟ ਦਬਾਅ ਹੋਣ ਕਾਰਨ ਚੱਕਰਵਾਤੀ ਹਾਲਾਤ ਬਣ ਰਹੇ ਹਨ ,ਜਿਸ ਨਾਲ ਇਨ੍ਹਾਂ ਖੇਤਰਾਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ ।
ਤਾਜਾ ਜਾਣਕਾਰੀ