=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਹਾਲਾਤ ਹੋ ਗਏ ਵਸੋਂ ਬਾਹਰ ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 126 ਪੌਜੇਟਿਵ

ਹੁਣੇ ਆਈ ਤਾਜਾ ਵੱਡੀ ਖਬਰ

ਦੁਨੀਆ ਭਰ ‘ਚ ਕੋਰੋਨਾ ਵਾਇਰਸ ਕਾਰਨ ਕਾਫੀ ਦਹਿਸ਼ਤ ਦਾ ਮਾਹੌਲ ਹੈ। ਉਥੇ ਹੀ ਅੱਜ ਲੁਧਿਆਣਾ ‘ਚ ਕੋਰੋਨਾ ਦਾ ਵੱਡਾ ਧ ਮਾ ਕਾ ਹੋਇਆ ਹੈ। ਸੂਤਰਾਂ ਮੁਤਾਬਕ ਲੁਧਿਆਣਾ ‘ਚ ਅੱਜ ਕੋਰੋਨਾ ਵਾਇਰਸ ਦੇ 126 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ 116 ਲੋਕ ਲੁਧਿਆਣਾ ਦੇ ਹਨ ਅਤੇ 10 ਲੋਕ ਹੋਰ ਜ਼ਿਲ੍ਹਿਆਂ ਦੇ ਹਨ। ਸ਼ਹਿਰ ‘ਚ ਇਕੋ ਦਿਨ 126 ਕੋਰੋਨਾ ਪਾਜ਼ੇਟਿਵ ਮਾਮਲੇ ਆਉਣ ਨਾਲ ਬਹੁਤ ਜ਼ਿਆਦਾ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਸ਼ਹਿਰ ‘ਚ ਕੋਰੋਨਾ ਦਾ ਵੱਡਾ ਧਮਾਕਾ, ਲਗਾਤਾਰ ਬੇਕਾਬੂ ਹੋ ਰਹੇ ਹਾਲਾਤ
ਪਟਿਆਲਾ : ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਸ ਵਿਚ ਨਾਇਬ ਤਹਿਸੀਲਦਾਰ ਸਣੇ 59 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਕੋ ਸਮੇਂ ਇੰਨੀ ਵੱਡੀ ਗਿਣਤੀ ਵਿਚ ਮਰੀਜ਼ ਸਾਹਮਣੇ ਆਉਣ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 634 ਹੋ ਗਈ ਹੈ। ਜਿਨ੍ਹਾਂ ਵਿਚੋਂ 223 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ ਜ਼ਿਲ੍ਹੇ ਵਿਚ 500 ਤੋਂ ਵੱਧ ਮਰੀਜ਼ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 10 ਮਰੀਜ਼ਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ।

ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ 59 ਕੇਸ ਆਉਣ ਮਗਰੋਂ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 634 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਜਿਹੜੇ ਮਾਮਲੇ ਪਾਜ਼ੇਟਿਵ ਆਏ ਹਨ, ਉਨ੍ਹਾਂ ਵਿਚ 35 ਪਟਿਆਲਾ ਸ਼ਹਿਰ ਤੋਂ, ਰਾਜਪੁਰਾ ਤੋਂ ਪੰਜ, ਪਾਤੜਾਂ ਤੋਂ 3, ਸਮਾਣਾ ਤੋਂ 2 ਅਤੇ ਵੱਖ-ਵੱਖ ਪਿੰਡਾਂ ਦੇ 9 ਮਰੀਜ਼ ਪਾਜ਼ੇਟਿਵ ਆਏ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਇਹ ਰਿਪੋਰਟਾਂ ਕੱਲ•ਦੇਰ ਰਾਤ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਨਵੇਂ ਪਾਜ਼ੇਟਿਵ ਮਰੀਜ਼ਾਂ ਵਿਚ ਇਕ ਨਾਇਬ ਤਹਿਸੀਲ ਅਤੇ 14 ਆਬਕਾਰੀ ਤੇ ਕਰ ਵਿਭਾਗ ਦੇ ਮੁਲਾਜ਼ਮ ਵੀ ਸ਼ਾਮਲ ਹਨ। ਸਿਵਲ ਸਰਜਨ ਨੇ ਦੱਸਿਆ ਕਿ 59 ਕੇਸਾਂ ਵਿਚੋਂ 35 ਕੇਸ ਪਹਿਲਾਂ ਪਾਜ਼ੇਟਿਵ ਆਏ ਕੇਸਾਂ ਦੇ ਸੰਪਰਕ ਵਾਲੇ, 7 ਬਾਹਰਲੇ ਸੂਬਿਆਂ ਤੋਂ ਆਏ ਮੁਸਾਫਰ ਅਤੇ 17 ਨਵੇਂ ਮਰੀਜ਼ ਹਨ।

ਪੰਜਾਬ ‘ਚ ਕੋਰੋਨਾ ਦੇ ਹਾਲਾਤ
ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 7900 ਤੋਂ ਪਾਰ ਹੋ ਗਈ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ ‘ਚ 1111, ਲੁਧਿਆਣਾ ‘ਚ 1376, ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1217, ਸੰਗਰੂਰ ‘ਚ 641 ਕੇਸ, ਪਟਿਆਲਾ ‘ਚ 634, ਮੋਹਾਲੀ ‘ਚ 391, ਗੁਰਦਾਸਪੁਰ ‘ਚ 297 ਕੇਸ, ਪਠਾਨਕੋਟ ‘ਚ 246, ਤਰਨਤਾਰਨ 218, ਹੁਸ਼ਿਆਰਪੁਰ ‘ਚ 200, ਨਵਾਂਸ਼ਹਿਰ ‘ਚ 214, ਮੁਕਤਸਰ 146, ਫਤਿਹਗੜ੍ਹ ਸਾਹਿਬ ‘ਚ 146, ਰੋਪੜ ‘ਚ 128, ਮੋਗਾ ‘ਚ 143, ਫਰੀਦਕੋਟ 153, ਕਪੂਰਥਲਾ 128, ਫਿਰੋਜ਼ਪੁਰ ‘ਚ 157, ਫਾਜ਼ਿਲਕਾ 105, ਬਠਿੰਡਾ ‘ਚ 141, ਬਰਨਾਲਾ ‘ਚ 74, ਮਾਨਸਾ ‘ਚ 63 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ‘ਚੋਂ 5375 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2300 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 204 ਲੋਕਾਂ ਦੀ ਮੌਤ ਹੋ ਚੁੱਕੀ ਹੈ।




error: Content is protected !!