=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਹੁਣ ਇਥੇ ਮਚੀ ਕੋਰੋਨਾ ਤੜਥਲੀ – ਇਕੋ ਥਾਂ ਤੋਂ ਇਕੱਠੇ ਮਿਲੇ 226 ਪੌਜੇਟਿਵ

ਇਕੋ ਥਾਂ ਤੋਂ ਇਕੱਠੇ ਮਿਲੇ 226 ਪੌਜੇਟਿਵ

ਪੰਜਾਬ ਭਰ ‘ਚ ਜਿਥੇ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ, ਉਥੇ ਹੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਵੀ ਕੋਰੋਨਾ ਦਾ ਕਹਿਰ ਬਰਕਰਾਰ ਹੈ। ਇਥੇ ਦਿਨ-ਬ-ਦਿਨ ਸੈਂਕੜੇ ਤੋਂ ਵੀ ਵੱਧ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਪਰ ਅੱਜ ਤਾਂ ਲੁਧਿਆਣਾ ਜ਼ਿਲ੍ਹੇ ‘ਚ 200 ਤੋਂ ਜ਼ਿਆਦਾ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਕਾਰਨ ਪੂਰੇ ਜ਼ਿਲ੍ਹੇ ‘ਚ ਕੋਰੋਨਾ ਦੀ ਦਹਿਸ਼ਤ ਹੋਰ ਵੱਧ ਗਈ ਹੈ।

ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ ‘ਚ ਅੱਜ 226 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ ਜ਼ਿਲ੍ਹੇ ‘ਚ ਕੋਰੋਨਾ ਕਾਰਨ ਅੱਜ 6 ਮੌਤਾਂ ਹੋ ਗਈਆਂ ਹਨ। ਇਨ੍ਹਾਂ 226 ਕੋਰੋਨਾ ਮਰੀਜ਼ਾਂ ‘ਚੋਂ 218 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ ਅਤੇ ਬਾਕੀ 8 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

ਇਹ ਵੀ ਪੜ੍ਹੋ :- ਜਲੰਧਰ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 100 ਮਾਮਲਿਆਂ ਦੀ ਹੋਈ ਪੁਸ਼ਟੀ ਤੇ 2 ਮਰੀਜ਼ਾਂ ਦੀ ਮੌਤ
ਜਲੰਧਰ ਜ਼ਿਲ੍ਹੇ ‘ਚ ਵੀ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ, ਜੋ ਕਿ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਸ਼ੁੱਕਰਵਾਰ ਸ਼ਾਮ ਤਕ ਜਲੰਧਰ ਜ਼ਿਲ੍ਹੇ ‘ਚ ਕੁੱਲ 100 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋ ਚੁਕੀ ਹੈ ਅਤੇ 2 ਮਰੀਜ਼ ਕੋਰੋਨਾ ਕਾਰਨ ਮੌਤ ਦੇ ਮੂੰਹ ‘ਚ ਚਲੇ ਗਏ ਹਨ। ਮ੍ਰਿਤਕਾਂ ‘ਚ 70 ਸਾਲਾਂ ਦਵਿੰਦਰ ਕੁਮਾਰ ਵਾਸੀ ਮਾਡਲ ਟਾਊਨ ਅਤੇ 55 ਸਾਲਾਂ ਬਲਵਿੰਦਰ ਸਿੰਘ ਵਾਸੀ ਪਿੰਡ ਪੱਧੀ ਜਗੀਰ ਸ਼ਾਮਲ ਹਨ।

ਜਾਣਕਾਰੀ ਮੁਤਾਬਕ ਅੱਜ ਸ਼ਾਮ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ 41 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜੋ ਕਿ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ ਕੁੱਝ ਹੋਰ ਲੋਕਾਂ ਦੀ ਰਿਪੋਰਟ ਨਿਜੀ ਲੈਬੋਰੇਟਰੀ ਤੋਂ ਵੀ ਪਾਜ਼ੇਟਿਵ ਆਉਣ ਦੀ ਸੂਚਨਾ ਮਿਲੀ ਹੈ। ਦੱਸਣਯੋਗ ਹੈ ਕਿ ਅੱਜ ਦਿਨ ਵੇਲੇ ਵੀ ਕੋਰੋਨਾ ਦੇ 56 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਇਸ ਤੋਂ ਬਾਅਦ ਸ਼ਾਮ ਨੂੰ ਹੋਰ 41 ਨਵੇਂ ਕੇਸ ਸਾਹਮਣੇ ਆਏ ਤੇ ਕੁੱਝ ਨਿਜੀ ਲੈਬੋਰਟਰੀ ਤੋਂ ਵੀ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ, ਜਿਸ ਕਾਰਨ ਜ਼ਿਲ੍ਹੇ ‘ਚ ਅੱਜ ਕੁੱਲ 100 ਕੋਰੋਨਾ ਮਰੀਜ਼ਾਂ ਨਵੇਂ ਸਾਹਮਣੇ ਆਏ ਹਨ।




error: Content is protected !!