BREAKING NEWS
Search

ਪੰਜਾਬ ਚ ਹੁਣ ਸਰਕਾਰ ਨੇ ਇਹ ਬਿੱਲ ਵੀ ਮੁਆਫ ਕਰਨ ਬਾਰੇ ਕਰਤਾ ਵੱਡਾ ਐਲਾਨ – ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾਂਦੇ ਕਾਰਜਾਂ ਦੇ ਕਾਰਨ ਉਨ੍ਹਾਂ ਦੀ ਸ਼ਲਾਘਾ ਹੋ ਰਹੀ ਹੈ। ਉਥੇ ਹੀ ਉਨ੍ਹਾਂ ਨੂੰ ਕਿਸਾਨਾਂ ਦਾ ਹਿਤੈਸ਼ੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰ ਦੇਣ ਵਾਲੇ ਮੁੱਖ ਮੰਤਰੀ ਦਾ ਦਰਜਾ ਵੀ ਦਿੱਤਾ ਜਾ ਰਿਹਾ ਹੈ। ਜਿੱਥੇ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੇ ਮੁੱਦੇ ਨੂੰ ਵੀ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਵੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਮੱਧਵਰਗੀ ਅਤੇ ਗਰੀਬ ਵਰਗ ਨੂੰ ਭਰਪੂਰ ਫਾਇਦਾ ਹੋ ਰਿਹਾ ਹੈ। ਉਨ੍ਹਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿਛਲੇ ਦਿਨੀ ਕੀਤੇ ਗਏ ਐਲਾਨ ਨੂੰ ਜਾਰੀ ਕੀਤਾ ਜਾ ਰਿਹਾ ਹੈ।

ਹੁਣ ਚੰਨੀ ਸਰਕਾਰ ਵੱਲੋਂ ਬਿਲ ਮੁਆਫ਼ ਕਰਨ ਬਾਰੇ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਲੋਕਾਂ ਵਿਚ ਖੁਸ਼ੀ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਸੂਬੇ ਅੰਦਰ ਨੌਜਵਾਨਾਂ ਨੂੰ ਰੁਜਗਾਰ ਦੇਣ ਲਈ ਵੱਖ ਵੱਖ ਵਿਭਾਗਾਂ ਵਿਚ ਭਰਤੀ ਕੀਤੇ ਜਾਣ ਦੀ ਯੋਜਨਾ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉੱਥੇ ਹੀ ਸੰਘਰਸ਼ ਕਰ ਰਹੇ ਕੱਚੇ ਮੁਲਾਜਮਾਂ ਨੂੰ ਪੱਕੇ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਉੱਥੇ ਹੀ ਪਿੰਡਾਂ ਦੇ ਲੋਕਾਂ ਨੂੰ ਜਿਥੇ ਬਿਜਲੀ ਦੇ ਬਿੱਲ ਮੁਆਫ਼ ਕਰਨ ਸਬੰਧੀ ਐਲਾਨ ਕੀਤਾ ਗਿਆ ਸੀ।

ਉਥੇ ਹੀ ਅੱਜ ਉਨ੍ਹਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਲਾਗੂ ਕੀਤੇ ਗਏ ਐਲਾਨ ਦੇ ਮੁਤਾਬਕ ਜਿਨ੍ਹਾਂ ਲੋਕਾਂ ਦੇ ਅਜੇ ਬਿਜਲੀ ਦੇ ਬਿੱਲ ਦਾ ਬਕਾਇਆ ਰਹਿੰਦਾ ਹੈ,ਕਿਸਾਨਾਂ ਦੇ ਪਾਣੀ ਦੇ ਟਿਉਬਲ ਦੇ ਬਿੱਲ ਵੀ ਪੰਜਾਬ ਸਰਕਾਰ ਵੱਲੋਂ ਅਦਾ ਕੀਤੇ ਜਾਣਗੇ। ਉਥੇ ਹੀ ਪੰਜਾਬ ਸਰਕਾਰ ਵੱਲੋਂ ਪਾਣੀ ਦੇ ਬਕਾਏ ਮਾਫ ਕੀਤੇ ਗਏ ਹਨ ਅਤੇ 700 ਕਰੋੜ ਦਾ ਬਿਲ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਜਿਸ ਵਿੱਚ ਪਾਣੀ ਦੇ ਬਿੱਲ ਪਹਿਲਾਂ ਵਾਂਗ ਹੀ ਮੁਫ਼ਤ ਰਹਿਣਗੇ 125 ਗਜ ਦੇ ਮਕਾਨ ਦੇ ਘਰਾਂ ਨੂੰ ਇਹ ਸਹੂਲਤ ਦਿੱਤੀ ਜਾਵੇਗੀ।

ਇਹ ਫੈਸਲਾ ਉਹਨਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੋਹਾਂ ਲਈ ਹੀ ਕੀਤਾ ਗਿਆ ਹੈ ਜਿਸ ਵਿੱਚ 50 ਰੁਪਏ ਰੇਟ ਵੀ ਫਿਕਸ ਕੀਤਾ ਗਿਆ ਹੈ। ਇਸ ਤੋ ਇਲਾਵਾ ਟੈਂਕੀਆਂ ਵਾਲੀਆਂ ਮੋਟਰਾਂ ਦੇ ਬਿੱਲ ਵੀ ਪੰਜਾਬ ਸਰਕਾਰ ਵੱਲੋਂ ਅਦਾ ਕੀਤੇ ਜਾਣਗੇ। 1168 ਕਰੋੜ ਰੁਪਏ ਦੇ ਉਹ ਬਿਲ ਪਾਸ ਕੀਤੇ ਜਾਣਗੇ ਜੋ ਕਿ ਪਿੰਡਾਂ ਵਿੱਚ ਪਾਣੀ ਦੇ ਟਿਉਬਲ ਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਖਜ਼ਾਨੇ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਜਿਸ ਸਦਕਾ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ।error: Content is protected !!