ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਦਿਨੋ ਦਿਨ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਚਲਦਿਆਂ ਹੋਇਆ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਆਏ ਦਿਨ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ। ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਦੱਸ ਦਈਏ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਗਨ ਕਲਚਰ ਨੂੰ ਠੱਲ੍ਹ ਪਾਏ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਕਈ ਜਗ੍ਹਾ ਤੇ ਸ਼ਰੇਆਮ ਗੋਲੀਆਂ ਮਾਰ ਕੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ।

ਉਥੇ ਹੀ ਕੁਝ ਲੋਕਾਂ ਵੱਲੋਂ ਲੁੱਟ-ਖੋਹ ਅਤੇ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਕਈ ਲੋਕਾਂ ਉਪਰ ਹਮਲੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਠੇਕੇਦਾਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ, ਇਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਮਲੋਟ ਦੇ ਅਧੀਨ ਆਉਂਦੇ ਪਿੰਡ ਕਿੰਗਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਇੱਕ 65 ਸਾਲਾਂ ਠੇਕੇਦਾਰ ਹਰਜਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਨਿਵਾਸੀ ਫ਼ਿਰੋਜ਼ਪੁਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਬੇਟੇ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦੇ ਪਿਤਾ ਜੀ ਕੋਲ ਕਿੰਗਰਾਂ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਦਾ ਅਮਰੂਦ ਦਾ ਬਾਗ ਠੇਕੇ ਤੇ ਸੀ। ਉੱਥੇ ਹੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਬੀਤੀ ਰਾਤ ਉਸਦੇ ਪਿਤਾ ਦਾ ਕਤਲ ਕਰ ਦਿੱਤਾ ਗਿਆ ਹੈ।

ਜਿੱਥੇ ਬੇਰਹਿਮੀ ਨਾਲ ਕੀਤੇ ਗਏ ਇਸ ਕਤਲ ਦੇ ਚਲਦਿਆਂ ਹੋਇਆਂ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆਂ ਗਿਆ ਜਿਸ ਤੋਂ ਬਾਅਦ ਪਰਿਵਾਰ ਦੇ ਹਵਾਲੇ ਲਾਸ਼ ਨੂੰ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਤਾਜਾ ਜਾਣਕਾਰੀ
ਪੰਜਾਬ: ਤੇਜਧਾਰ ਹਥਿਆਰਾਂ ਨਾਲ ਠੇਕੇਦਾਰ ਦਾ ਕੀਤਾ ਬੇਰਹਿਮੀ ਨਾਲ ਕਤਲ
ByadminDecember 8, 2022Comments Off on ਪੰਜਾਬ: ਤੇਜਧਾਰ ਹਥਿਆਰਾਂ ਨਾਲ ਠੇਕੇਦਾਰ ਦਾ ਕੀਤਾ ਬੇਰਹਿਮੀ ਨਾਲ ਕਤਲ
Previous Postਆਸਟ੍ਰੇਲੀਆ ਤੋਂ ਆਈ ਵੱਡੀ ਮਾੜੀ ਖਬਰ, ਕਾਰ ਹਾਦਸੇ ਚ ਪੰਜਾਬੀ ਨੌਜਵਾਨ ਦੀ ਹੋਈ ਮੌਤ
Next Postਮੁਫ਼ਤ ਬਿਜਲੀ ਲੈਣ ਵਾਲਿਆਂ ਲਈ ਆਈ ਵੱਡੀ ਮਾੜੀ ਖਬਰ, ਪਾਵਰਕੌਮ ਨੇ ਇਕ ਇਮਾਰਤ ਚ 2 ਮੀਟਰ ਲਾਉਣ ਤੇ ਲਾਈ ਰੋਕ