ਇਸ ਜ਼ਿਲ੍ਹੇ ਚ’ ਫ਼ਿਰ ਪਹੁੰਚਿਆ ਕਰੋਨਾ ਵਾਇਰਸ
ਨਵਾਂਸ਼ਹਿਰ ਨੂੰ ਕੋਰੋਨਾ ਤੋਂ ਮੁਕਤ ਹੋਇਆਂ ਅਜੇ ਦੋ ਦਿਨ ਹੀ ਹੋਏ ਸਨ ਕਿ ਅੱਜ ਬਲਾਚੌਰ ਹਲਕੇ ‘ਚ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬਲਾਚੌਰ ਦੇ ਪਿੰਡ ਬੂਥਗੜ੍ਹ ਦੇ 32 ਸਾਲਾ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਉਹ ਟਰੱਕ ਡਰਾਈਵਰ ਹੈ ਅਤੇ ਕੁਝ ਦਿਨ ਪਹਿਲਾਂ ਹੀ ਜੰਮੂ-ਕਸ਼ਮੀਰ ਤੋਂ ਆਇਆ ਸੀ। ਜਿਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਉਕਤ ਦੇ ਸੈਂਪਲ ਲੈ ਕੇ ਉਸ ਨੂੰ ਕੁਆਰੰਟਾਈਨ ਕਰ ਦਿੱਤਾ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।
ਪਠਾਨਕੋਟ ਵਿਚ ਕੋਰੋਨਾ ਦਾ ਪ੍ਰਕੋਪ, ਮਹਿਲਾ ਡਾਕਟਰ ਦੀ ਰਿਪੋਰਟ ਆਈ ਪਾਜ਼ੇਟਿਵ
ਸਿਹਤ ਵਿਭਾਗ ਵਲੋਂ ਉਕਤ ਨੌਜਵਾਨ ਦੇ ਪਿਤਾ ਅਤੇ ਮਾਂ ਨੂੰ ਵੀ ਆਈਸੋਲੇਟ ਕੀਤਾ ਗਿਆ ਸੀ। ਹੁਣ ਜਦੋਂ ਬਲਾਚੌਰ ਵਿਚ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਤਾਂ ਇਸ ਨੇ ਲੋਕਾਂ ਨੂੰ ਇਕ ਵਾਰ ਫਿਰ ਚਿੰਤਾ ਵਿਚ ਪਾ ਦਿੱਤਾ ਹੈ। ਉਧਰ ਸਿਹਤ ਵਿਭਾਗ ਵਲੋਂ ਉਕਤ ਨੌਜਵਾਨ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ।
ਪੰਜਾਬ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 305 ‘ਤੇ ਪੁੱਜਾ
ਮੋਹਾਲੀ ਅਤੇ ਜਲੰਧਰ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 63-63 ਮਾਮਲੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ ਪਟਿਆਲਾ ‘ਚ 61, ਪਠਾਨਕੋਟ ‘ਚ 25, ਐੱਸ.ਬੀ.ਐੱਸ. ਨਗਰ ‘ਚ 19, ਲੁਧਿਆਣਾ ‘ਚ 17, ਅੰਮ੍ਰਿਤਸਰ 14, ਮਾਨਸਾ 13, ਹੁਸ਼ਿਆਰਪੁਰ 07, ਮੋਗਾ 04, ਫਰੀਦਕੋਟ 03, ਰੂਪਨਗਰ 03, ਸੰਗਰੂਰ 03, ਬਰਨਾਲਾ 02, ਫ਼ਤਹਿਗੜ੍ਹ ਸਾਹਿਬ 02, ਕਪੂਰਥਲਾ 03, ਗੁਰਦਾਸਪੁਰ 01, ਮੁਕਤਸਰ 01, ਫਿਰੋਜ਼ਪੁਰ 01 ਮਾਮਲਾ ਰਿਪੋਰਟ ਕੀਤਾ ਗਿਆ ਹੈ।
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
Home ਤਾਜਾ ਜਾਣਕਾਰੀ ਪੰਜਾਬ ਦੇ ਕਰੋਨਾ ਮੁਕਤ ਹੋਏ ਇਸ ਜ਼ਿਲ੍ਹੇ ਚ’ ਫ਼ਿਰ ਪਹੁੰਚਿਆ ਕਰੋਨਾ ਵਾਇਰਸ,ਹੁਣ ਫ਼ਿਰ ਆਇਆ ਪਾਜ਼ੀਟਿਵ ਕੇਸ,ਦੇਖੋ ਪੂਰੀ ਖ਼ਬਰ
ਤਾਜਾ ਜਾਣਕਾਰੀ