ਆਈ ਤਾਜ਼ਾ ਵੱਡੀ ਖਬਰ
ਜਿਥੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਮੌਸਮ ਵਿੱਚ ਕਾਫੀ ਤਬਦੀਲੀ ਵੇਖੀ ਜਾ ਰਹੀ ਹੈ ,ਉਥੇ ਹੀ ਬੀਤੇ ਦੋ ਦਿਨਾਂ ਦੌਰਾਨ ਹੋਈ ਭਾਰੀ ਗੜੇਮਾਰੀ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵਾਪਰਨ ਵਾਲੀਆਂ ਕੁਦਰਤੀ ਘਟਨਾਵਾਂ ਦੇ ਵਿਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਜਿਥੇ ਬੀਤੇ ਦਿਨੀ ਕਰੋਨਾ ਦੇ ਕੇਸਾਂ ਵਿਚ ਆਈ ਕਮੀ ਤੋਂ ਵੱਧ ਪਾਬੰਦੀਆਂ ਵਿਚ ਢੀਲ ਦਿਤੀ ਗਈ ਹੈ। ਕੋਰੋਨਾ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਗਿਆ ਉਥੇ ਹੀ ਹੜ੍ਹ, ਭੁਚਾਲ, ਤੂਫਾਨ, ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਦੇ ਕਾਰਨ ਵ ਕਈ ਕੁਦਰਤੀ ਆਫਤਾਂ ਦਰਪੇਸ਼ ਆਈਆਂ ਹਨ। ਪੰਜਾਬ ਦੇ ਗੁਆਂਢ ਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ ਅਤੇ ਹਾਹਾਕਾਰ ਮੱਚ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਮਨਾਲੀ ਅਤੇ ਲਾਹੌਲ ਸਪਿਤੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਹ ਭੂਚਾਲ ਅੱਜ ਸਵੇਰੇ ਮੰਗਲਵਾਰ ਨੂੰ 6.02 ਮਿੰਟ ਤੇ ਆਇਆ ਹੈ ਉਥੇ ਹੀ ਮੰਡੀ ਅਤੇ ਕੁੱਲੂ ਵਿੱਚ ਵੀ ਭੂਚਾਲ ਦੇ ਝਟਕੇ ਲੋਕਾਂ ਵੱਲੋਂ ਮਹਿਸੂਸ ਕੀਤੇ ਗਏ ਹਨ। ਉੱਥੇ ਹੀ ਹਿਮਾਚਲ ਪ੍ਰਦੇਸ਼ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 4.2 ਦੱਸੀ ਗਈ ਹੈ। ਦੋ ਦਿਨਾਂ ਵਿੱਚ ਤੀਜੀ ਵਾਰ ਆਏ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਹਿਮਾਚਲ ਪ੍ਰਦੇਸ਼ ਵਿਚ ਆਏ ਇਸ ਭੂਚਾਲ਼ ਵਿਚ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਉਥੇ ਹੀ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ। ਅੱਜ ਆਏ ਇਸ ਭੂਚਾਲ ਦਾ ਕੇਂਦਰ ਬਿੰਦੂ ਮਨਾਲੀ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਦੱਸਿਆ ਗਿਆ ਹੈ। ਉਥੇ ਹੀ ਚੰਬਾ ਦੇ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਜੋ ਕਿ ਸੋਮਵਾਰ ਨੂੰ ਆਇਆ ਸੀ। ਸੋਮਵਾਰ ਨੂੰ ਸ਼ਿਮਲਾ ਰਾਜਧਾਨੀ ਵਿੱਚ ਆਏ ਭੂਚਾਲ ਦੇ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 2.1 ਮਾਪੀ ਗਈ ਹੈ।
ਜਿਸ ਦਾ ਕੇਂਦਰ ਬਿੰਦੂ ਸ਼ਿਮਲਾ ਜਿਲ੍ਹੇ ਵਿੱਚ 5 ਕਿਲੋਮੀਟਰ ਦੀ ਡੂੰਘਾਈ ਵਿੱਚ ਕੇਂਦ੍ਰਿਤ ਦੱਸਿਆ ਗਿਆ ਹੈ। ਉਥੇ ਹੀ ਅਧਿਕਾਰੀਆਂ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸੋਮਵਾਰ ਨੂੰ ਆਏ ਭੂਚਾਲ਼ ਦੇ ਝਟਕੇ 4.08 ਵਜੇ ਸ਼ਾਮ ਮਹਿਸੂਸ ਕੀਤੇ ਗਏ ਸਨ।
ਤਾਜਾ ਜਾਣਕਾਰੀ