BREAKING NEWS
Search

ਪੰਜਾਬ ਦੇ ਪਹਿਲੇ ਅੱਖਾਂ ਦਾਨ ਕਰਨ ਵਾਲੇ ਕੈਬਿਨੇਟ ਮੰਤਰੀ ਬਣੇ ਲਾਲਜੀਤ ਭੁੱਲਰ, ਕਿਹਾ ਇਸ ਨਾਲ ਹੋਰ ਲੋਕ ਵੀ ਅੱਗੇ ਆਉਣਗੇ

ਆਈ ਤਾਜਾ ਵੱਡੀ ਖਬਰ 

ਕੈਬਨਿਟ ਮੰਤਰੀ ਲਾਲ ਜੀ ਸਿੰਘ ਭੁੱਲਰ ਦੀ ਹਰ ਪਾਸੇ ਹੋ ਰਹੀ ਹੈ। ਦਰਅਸਲ ਪੰਜਾਬ ਦੇ ਕੈਬਨਿਟ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪਹਿਲੇ ਅਜਿਹੇ ਮੰਤਰੀ ਨੇ ਜਿਨ੍ਹਾਂ ਨੇ ਇਹ ਕਾਰਜ ਕੀਤਾ ਹੈ। ਇਸ ਮੌਕੇ ਤੇ ਉਨ੍ਹਾਂ ਦੀ ਵੱਲੋਂ ਇਹ ਕਿਹਾ ਗਿਆ ਕਿ ਲੋਕਾਂ ਨੂੰ ਵੀ ਅਜੇਹੇ ਚੰਗੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ। ਜਾਣਕਾਰੀ ਦੇ ਮੁਤਾਬਿਕ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵੱਲੋਂ ਆਪਣੀਆਂ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ ਗਿਆ। ਜਿਸਮ ਦੀ ਰੇਤ ਤੇ ਵੱਲੋਂ ਰੋਟਰੀ ਆਈ ਬੈਂਕ ਅਤੇ ਕਾਰਨੀਆਂ ਟਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਕੋਲ ਆਈ ਡੋਨੇਟ ਫਾਰਮ ਭਰਿਆ।

ਦੱਸ ਦਈਏ ਕਿ ਟਰਾਂਸਪੋਰਟ ਮੰਤਰੀ ਲਾਜ ਸਿੰਘ ਭੁੱਲਰ ਅੱਖਾਂ ਦਾਨ ਕਰਨ ਵਾਲੇ ਪੰਜਾਬ ਦੇ ਪਹਿਲੇ ਕੈਬਨਿਟ ਮੰਤਰੀ ਹਨ ਜਿਨ੍ਹਾਂ ਦੇ ਵੱਲੋਂ ਆਪਣੀਆਂ ਅੱਖਾਂ ਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਆਪਣੇ ਦਫ਼ਤਰ ਦੇ ਵਿੱਚ ਇੱਕ ਬੈਠਕ ਰੱਖੀ ਗਈ ਅਤੇ ਇਸ ਦੌਰਾਨ ਪੰਜਾਬ ਦੇ ਲੋਕਾਂ ਤੋਂ ਵੱਧ ਤੋਂ ਵੱਧ ਗਿਣਤੀ ਵਿੱਚ ਅਜਿਹੇ ਕੰਮਾਂ ਵਿੱਚ ਹਿੱਸਾ ਬਣਨ ਦੀ ਅਪੀਲ ਕੀਤੀ ਗਈ। ਦੱਸੀਏ ਕਿ ਰੋਟਰੀ ਆਈ ਬੈਂਕ ਤੇ ਕਾਰਨੀਆਂ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਚੇਅਰਮੈਨ ਜੇਬੀ ਬਹਿਲ ਦੀ ਅਗਵਾਈ ਦੇ ਵਿੱਚ ਇੱਕ ਵਫਦ ਦੇ ਵੱਲੋਂ ਮੰਤਰੀ ਲਾਲਜੀਤ ਭੁੱਲਰ ਦੇ ਨਾਲ ਮੀਟਿੰਗ ਕੀਤੀ ਗਈ।

ਜਿਸ ਤੋਂ ਬਾਅਦ ਵਫ਼ਦ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਉਨ੍ਹਾਂ ਦੀ ਸੰਸਥਾ ਲੋਕਾਂ ਨੂੰ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਦੀ ਹੈ। ਇਸ ਤੋਂ ਇਲਾਵਾ ਸੰਸਥਾ ਹੁਣ ਤੱਕ ਤਕਰੀਬਨ 3800 ਤੋਂ ਵੱਧ ਲੋਕਾਂ ਨੂੰ ਅੱਖਾਂ ਦੀ ਰੋਸ਼ਨੀ ਦੇ ਚੁੱਕੀ ਹੈ। ਜਿਨ੍ਹਾਂ ਵਿੱਚ 400 ਲੋਕ 6 ਮਹੀਨਿਆਂ ਤੋਂ 16 ਸਾਲ ਦੀ ਉਮਰ ਤੱਕ ਦੇ ਹਨ। ਨਹੀਂ ਕਿ ਭਾਰਤ ਸਰਕਾਰ ਦੇ ਵੱਲੋਂ ਵੀ ਨੋਟੀਫਿਕੇਸ਼ਨ ਜਾਰੀ ਕਰਕੇ ਯੂਰਪੀ ਦੇਸ਼ਾਂ ਦੀ ਤਰਜ਼ ਤੇ ਭਾਰਤ ਵਿੱਚ ਲਾਇਸੰਸ ਬਣਾਉਣ ਦੇ ਸਮੇਂ ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਆਪਣੇ ਸਰੀਰਕ ਅੰਗ ਅੱਖਾਂ ਦਾਨ ਕਰਨ ਲਈ ਸਹਿਮਤ ਜਾਂ ਅਸਹਿਮਤ ਹੋਣ ਸਬੰਧੀ ਕਾਲਮ ਭਰਨੇ ਸ਼ੁਰੂ ਕਰ ਦਿੱਤੇ ਗਏ ਹਨ।

ਜਾਣਕਾਰੀ ਦੇ ਮੁਤਾਬਿਕ ਇਸ ਮੌਕੇ ਤੇ ਮੰਤਰੀ ਭੁੱਲਰ ਦੇ ਵੱਲੋਂ ਅਧਿਕਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਕਿ ਰਿਜ਼ਨਲ ਟਰਾਂਸਪੋਰਟ ਅਥਾਰਟੀ ਕਤਰਾ ਨੂੰ ਪੱਤਰ ਜਾਰੀ ਕਰਕੇ ਡਰਾਈਵਿੰਗ ਲਾਇਸੰਸ ਰੀਨਿਊ ਕਰਨ ਜਾਂ ਬਣਾਉਣ ਸਮੇਂ ਲੋਕਾਂ ਨੂੰ ਸੜਕ ਹਾਦਸੇ ਵਿੱਚ ਮੌਤ ਹੋਣ ਤੋਂ ਬਾਅਦ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਕੀਤਾ ਜਾਵੇ। ਅਜਿਹਾ ਕਰਨ ਨਾਲ ਪੰਜਾਬ ਭਾਰਤ ਦਾ ਸਭ ਤੋਂ ਵੱਧ ਅੱਖਾਂ ਦਾਨ ਕਰਨ ਵਾਲਾ ਸੂਬਾ ਬਣ ਸਕਦਾ ਹੈ।error: Content is protected !!