BREAKING NEWS
Search

ਪੰਜਾਬ ਦੇ ਫੌਜੀ ਵੀਰ ਜਵਾਨ ਨੂੰ ਮਿਲੀ ਅਚਾਨਕ ਇਸ ਤਰਾਂ ਮੌਤ , ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਕਈ ਤਰਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ। ਦੇਸ਼ ਦੀਆਂ ਸਰਹੱਦਾਂ ਨੂੰ ਬਾਹਰੀ ਹਮਲੇ ਤੋਂ ਬਚਾਉਣ ਲਈ ਜਿੱਥੇ ਦੇਸ਼ ਦੇ ਨੌਜਵਾਨ ਫ਼ੌਜ ਵਿਚ ਤਾਇਨਾਤ ਹੁੰਦੇ ਹਨ ਅਤੇ ਸਰਹੱਦਾ ਤੇ ਰਾਖੀ ਕਰਦੇ ਹਨ। ਉਥੇ ਹੀ ਦੇਸ਼ ਦੇ ਇਨ੍ਹਾਂ ਨੌਜਵਾਨਾਂ ਲਈ ਹਰ ਵਕਤ ਲੋਕਾਂ ਵੱਲੋਂ ਖੈਰ ਮੰਗੀ ਜਾਂਦੀ ਹੈ। ਜਿਨ੍ਹਾਂ ਦੀ ਡਿਊਟੀ ਸਦਕਾ ਹੀ ਲੋਕ ਆਪਣੇ ਘਰਾਂ ਵਿਚ ਚੈਨ ਦੀ ਨੀਂਦ ਸੌਂ ਸਕਦੇ। ਉੱਥੇ ਹੀ ਘਰਾਂ ਤੋਂ ਦੂਰ ਸਰਹੱਦਾਂ ਦੀ ਰਾਖੀ ਕਰਨ ਵਾਲੇ ਵੀਰ ਜਵਾਨ ਵਾਪਰਨ ਵਾਲੇ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਕਈ ਵਾਰ ਅਜਿਹੇ ਹਾਦਸੇ ਸਾਹਮਣੇ ਆਉਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਵਾਪਰਨ ਵਾਲੇ ਅਜਿਹੇ ਹਾਦਸਿਆਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਹੁਣ ਪੰਜਾਬ ਦੇ ਫੌਜੀ ਵੀਰ ਜਵਾਨ ਨੂੰ ਮਿਲੀ ਅਚਾਨਕ ਇਸ ਤਰਾਂ ਮੌਤ , ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਮੰਦਭਾਗੀਆਂ ਖਬਰਾਂ ਦਾ ਆਉਣਾ ਜਾਰੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖ਼ਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ।

ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਢਿਲਵਾਂ ਤੋਂ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਪਿੰਡ ਦੇ ਜਸਮਨ ਸਿੰਘ ਜੋ ਕਿ ਫ਼ੌਜ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ , ਦਾ ਦਿਹਾਂਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਜਿਸ ਨੂੰ ਸੁਣਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਫੌਜੀ ਨੌਜਵਾਨ ਦਾ ਦਿਹਾਂਤ ਉਸ ਸਮੇਂ ਹੋ ਗਿਆ ਜਦੋਂ ਅਜ ਡਿਊਟੀ ਦੌਰਾਨ ਇਕ ਸੜਕ ਹਾਦਸੇ ਵਿਚ ਉਹ ਮੌਤ ਦਾ ਸ਼ਿਕਾਰ ਹੋ ਗਿਆ।

ਪਿੰਡ ਦਾ ਇਹ ਨੌਜਵਾਨ ਅਰੁਣਾਚਲ ਪ੍ਰਦੇਸ਼ ਸੂਬੇ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਿਹਾ ਸੀ, ਜਿੱਥੇ ਇਸ ਨੌਜਵਾਨ ਦੀ ਹੋਈ ਮੌਤ ਦੀ ਖਬਰ ਪਿੰਡ ਪਹੁੰਚੀ ਤਾਂ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਇਲਾਕੇ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।



error: Content is protected !!