BREAKING NEWS
Search

ਪੰਜਾਬ ਦੇ ਮਸ਼ਹੂਰ ਲੀਡਰ ਨੇ ਇਸ ਕਾਰਨ ਮੁੰਡੇ ਦਾ ਸ਼ਰੇਆਮ ਖੁਦ ਕਰਤਾ ਕੁਟਾਪਾ ਅਤੇ ਪੁਲਸ ਵਾਲਿਆਂ ਤੋਂ ਕੁਟਵਾਇਆ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਵਿਧਾਇਕਾਂ ਤੇ ਪਾਰਟੀ ਵਰਕਰਾਂ ਵੱਲੋਂ ਜਿਥੇ ਅਗਲੇ ਸਾਲ ਦੀਆਂ ਚੋਣਾਂ ਨੂੰ ਵੇਖਦੇ ਹੋਏ ਆਪਣੀ ਪਾਰਟੀ ਨੂੰ ਛੱਡ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਉਥੇ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੇ ਹਲਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਥੇ ਹੀ ਆਪਣੇ ਵੱਲੋਂ ਕੀਤੇ ਗਏ ਕਾਰਜਾਂ ਦੀ ਜਿੱਥੇ ਲੋਕਾਂ ਅੱਗੇ ਦੁਹਾਈ ਦਿੱਤੀ ਜਾ ਰਹੀ ਹੈ। ਉਥੇ ਹੀ ਅਗਲੇ ਸਾਲ ਲੋਕਾਂ ਦੀਆਂ ਵੋਟਾਂ ਨੂੰ ਆਪਣੇ ਹਿਤ ਵਿੱਚ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪਰ ਪੰਜਾਬ ਅੰਦਰ ਕਈ ਜਗਾ ਤੇ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਪਾਰਟੀਆਂ ਦੇ ਖਿਲਾਫ ਅਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉੱਥੇ ਹੀ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਦੀ ਹਮਦਰਦੀ ਲੈਣ ਵਾਸਤੇ ਕਈ ਤਰਾਂ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪਰ ਕਈ ਜਗਾ ਤੇ ਸਿਆਸੀ ਉਮੀਦਵਾਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਨਹੀਂ ਗਿਆ ਸੀ। ਹੁਣ ਪੰਜਾਬ ਦੇ ਇਸ ਮਸ਼ਹੂਰ ਲੀਡਰ ਵੱਲੋਂ ਵਿਕਾਸ ਬਾਰੇ ਸਵਾਲ ਪੁੱਛੇ ਜਾਣ ਤੇ ਮੁੰਡੇ ਦਾ ਸ਼ਰੇਆਮ ਕੁਟਾਪਾ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਣ ਵਾਲੇ ਭੋਆ ਖੇਤਰ ਦੇ ਐਮ ਐਲ ਏ ਕਾਂਗਰਸੀ ਉਮੀਦਵਾਰ ਜੋਗਿੰਦਰਪਾਲ ਸਿੰਘ ਵਲੋ ਜਦੋਂ ਹਲਕੇ ਦਾ ਦੌਰਾ ਕੀਤਾ ਗਿਆ। ਉਸ ਸਮੇਂ ਹੀ ਇਕ ਨੌਜਵਾਨ ਵੱਲੋਂ ਐਮ ਐਲ ਏ ਤੋਂ ਉਨ੍ਹਾਂ ਦੇ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਸਵਾਲ ਪੁੱਛਿਆ ਗਿਆ। ਜਿਸ ਕਾਰਨ ਖਫਾ ਹੋਏ ਐਮ ਐਲ ਏ ਵੱਲੋਂ ਅਤੇ ਉਸਦੇ ਬੋਡੀਗਾਰਡ ਅਤੇ ਹਮਾਇਤੀਆਂ ਵੱਲੋਂ ਉਸ ਨੌਜਵਾਨ ਦੀ ਕੁੱਟਮਾਰ ਕੀਤੀ ਗਈ।

ਜਿੱਥੇ ਵਿਧਾਇਕ ਵੱਲੋਂ ਨੌਜਵਾਨ ਦੇ ਸਵਾਲ ਪੁੱਛਣ ਦੀ ਗੱਲ ਤੋਂ ਖ਼ਫਾ ਹੋ ਕੇ ਉਸ ਦੀ ਮਾਰ ਕੁਟਾਈ ਕੀਤੀ ਗਈ। ਉਥੇ ਹੀ ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋ ਗਈ ਹੈ। ਜਿਸ ਵਿੱਚ ਐਮ ਐਲ ਏ ਉਸ ਨੌਜਵਾਨ ਨੂੰ ਕੁੱਟਦੇ ਹੋਏ ਵਿਖਾਈ ਦੇ ਰਹੇ ਹਨ। ਇਸ ਘਟਨਾ ਕਾਰਨ ਲੋਕਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ।error: Content is protected !!