=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਸਕੂਲੀ ਬੱਚਿਆਂ ਬਾਰੇ ਹੁਣੇ ਹੁਣੇ ਹੋਇਆ ਐਲਾਨ , ਬੱਚਿਆਂ ਚ ਭਾਰੀ ਉਤਸ਼ਾਹ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ 5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ ਦੀ ਵੈਬਸਾਈਟ ‘ਤੇ ਉਪਲਬਧ ਹੋਣਗੇ। ਇਸੇ ਦੌਰਾਨ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਸਿਰਫ਼ ਰੈਗੂਲਰ/ਰਜਿਸਟਰਡ ਵਿਦਿਆਰਥੀਆਂ ਦੀ ਕੰਟੀਨਿਊਸ ਕੰਪ੍ਰੀਹੈਂਸਿਵ ਇਵੈਲਿਊਏਸ਼ਨ (ਸੀ.ਸੀ.ਈ.) ਦੇ ਆਧਾਰ ‘ਤੇ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੋਰਡ ਵੱਲੋਂ ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਵਾਲੇ ਮੈਟ੍ਰਿਕ ਪੱਧਰ ਦੇ ਵਿਦਿਆਰਥੀਆਂ ਦੇ ਪੇਪਰ ਜਲਦ ਲਏ ਜਾਣਗੇ ਕਿਉਕਿ ਉਨ੍ਹਾਂ ਦੇ ਮੁਲਾਂਕਣ ਲਈ ਸੀ. ਸੀ. ਈ. ਦੀ ਵਿਵਸਥਾ ਨਹੀਂ ਹੁੰਦੀ।

ਮੰਤਰੀ ਨੇ ਦੱਸਿਆ ਕਿ ਓਪਨ ਸਕੂਲ, ਸੁਨਿਹਰੀ ਮੌਕੇ, ਕਾਰਗੁਜ਼ਾਰੀ ਸੁਧਾਰ ਅਤੇ ਵਾਧੂ ਵਿਸ਼ਿਆਂ ਦੇ ਵਿਦਿਆਰਥੀਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਲਦ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਮਾਹੌਲ ਸੁਖਾਵਾਂ ਹੋਣ ‘ਤੇ ਹੀ ਇਨ੍ਹਾਂ ‘ਤੇ ਬਾਰਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ।

ਸਿੰਗਲਾ ਨੇ ਦੱਸਿਆ ਕਿ ਇਹ ਨਤੀਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਹੀ ਐਲਾਨੇ ਗਏ ਹਨ। ਉਨ੍ਹਾਂ ਕਿਹਾ ਕਿ ਓਪਨ ਸਕੂਲ ਜਾਂ ਇਨਾਂ ਹੋਰ ਸ਼੍ਰੇਣੀਆਂ ‘ਚ ਸੀ. ਸੀ. ਈ. ਦੀ ਵਿਵਸਥਾ ਨਹੀਂ ਹੁੰਦੀ, ਜਿਸ ਕਾਰਨ ਇਨ੍ਹਾਂ ਸ਼੍ਰੇਣੀਆਂ ਅਧੀਨ ਆਉਂਦੇ ਵਿਦਿਆਰਥੀਆਂ ਦੇ ਪੇਪਰ ਲਏ ਜਾਣੇ ਜ਼ਰੂਰੀ ਹਨ।

ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਲੈਣ ਮੌਕੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੀਆਂ ਸਾਰੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਏਗਾ ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਨੂੰ ਲੈ ਕੇ ਸਕੂਲੀ ਗਤੀਵਿਧੀਆਂ ‘ਤੇ ਲਗਾਈਆਂ ਗਈਆਂ ਰੋਕਾਂ ਹਟਾਉਣ ਤੋਂ ਬਾਅਦ ਹੀ ਸੁਰੱਖਿਅਤ ਤਰੀਕੇ ਨਾਲ ਪ੍ਰੀਖਿਆਵਾਂ ਲੈਣ ਲਈ ਡੇਟਸ਼ੀਟ ਜਾਰੀ ਕੀਤੀ ਜਾਵੇਗੀ।




error: Content is protected !!