BREAKING NEWS
Search

ਪੰਜਾਬ ਲਈ ਹੁਣੇ ਹੁਣੇ ਚੜ੍ਹਦੀ ਸਵੇਰੇ ਆਈ ਮੌਸਮ ਦੀ ਇਹ ਚੇਤਾਵਨੀ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਨਵੀਂ ਦਿੱਲੀ: ਪੂਰੇ ਉੱਤਰ ਭਾਰਤ ‘ਚ ਮੌਸਮ ਦਾ ਉਤਾਰ ਚੜਾਅ ਲਗਾਤਾਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਚੱਲੀ ਆ ਰਹੀ ਗਰਮੀ ਤੋਂ ਰਾਹਤ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ। ਹੈ। ਗਰਮੀ ਦਾ ਆਲਮ ਇਹ ਹੈ ਕਿ ਯੂਪੀ, ਬਿਹਾਰ, ਦਿੱਲੀ, ਹਰਿਆਣਾ, ਪੰਜਾਬ ਤੇ ਰਾਜਸਥਾਨ ‘ਚ ਸੂਰਜ ਅੰਗਾਰੇ ਵਰ੍ਹਾ ਰਿਹਾ ਹੈ ਤੇ ਕੁਲ ਮਿਲਾ ਕੇ ਸਾਰੇ ਦੇਸ਼ ‘ਚ ਗਰਮੀ ਤੇ ਲੂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ।

ਜ਼ਿਆਦਾਤਰ ਥਾਵਾਂ ‘ਤੇ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ।ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਰਾਹਤ ਤੋਂ ਬਾਅਦ ਹੁਣ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸਵੇਰ ਤੋਂ ਗਰਮੀ ਜਾਰੀ ਹੈ ਤੇ ਦਿਨ ਚੜ੍ਹਨ ਤੋਂ ਬਾਅਦ ਤਾਪਮਾਨ ਵੱਧਦਾ ਜਾਵੇਗਾ।

ਮੌਸਮ ਵਿਭਾਗ ਦੀ ਮੰਨੀਏ ਤਾਂ ਹੁਣ ਲੋਕਾਂ ਨੂੰ ਅੱਤ ਦੀ ਗਰਮੀ ਝੱਲਣ ਲਈ ਤਿਆਰ ਹੋ ਜਾਣਾ ਚਾਹੀਦਾ ਹੈ ਕਿਉਂਕਿ ਅਗਲੇ ਇਕ ਹਫਤੇ ਤੋਂ 10 ਦਿਨਾਂ ਦੇ ਅੰਦਰ ਗਰਮੀ ਆਪਣਾ ਅਸਲੀ ਰੰਗ ਦਿਖਾਉਣ ਵਾਲੀ ਹੈ। ਇਸ ਦੌਰਾਨ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਵੀ ਪਾਰ ਹੋ ਸਕਦਾ ਹੈ।

ਅੰਮ੍ਰਿਤਸਰ ਵਿਖੇ ਬੁੱਧਵਾਰ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿਚ ਇਹ ਤਾਪਮਾਨ 40.7 ਅਤੇ ਚੰਡੀਗੜ੍ਹ ਵਿਚ 41 ਡਿਗਰੀ ਸੀ। ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਵਧੇਰੇ ਥਾਵਾਂ ‘ਤੇ ਤਾਪਮਾਨ ਆਮ ਨਾਲੋਂ ਵੱਧ ਸੀ।

ਭਾਰਤੀ ਮੌਸਮ ਵਿਭਾਗ ਦੇ ਮੁਤਾਬਿਕ ਗਰਮੀ ਤੇ ਲੂ ਤੋਂ ਜਲਦ ਰਾਹਤ ਮਿਲਣ ਵਾਲੀ ਨਹੀਂ ਹੈ। ਖਾਸ ਤੌਰ ‘ਤੇ ਇਸ ਹਫਤੇ ਤਾਂ ਮੌਸਮ ‘ਚ ਬਦਲਾਅ ਦੀ ਸੰਭਾਵਨਾ ਨਹੀਂ ਹੈ। 1 ਜੂਨ ਤੋਂ ਬਾਅਦ ਲੋਕਾਂ ਨੂੰ ਗਰਮੀ ਤੇ ਲੂ ਤੋਂ ਰਾਹਤ ਮਿਲ ਸਕਦੀ ਹੈ। ਹਿਮਾਚਲ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਡਾ. ਬਿਕਰਮ ਸਿੰਘ ਦੇ ਮੁਤਾਬਿਕ 30 ਮਈ ਤਕ ਤਾਪਮਾਨ ‘ਚ ਬਦਲਾਅ ਦੀ ਸੰਭਾਵਨਾ ਨਹੀਂ ਹੈ, 31 ਮਈ ਜਾਂ ਇਕ ਜੂਨ ਤੋਂ ਬਾਅਦ ਮੌਸਮ ‘ਚ ਬਦਲਾਅ ਆ ਸਕਦਾ ਹੈ।

ਜਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਮੌਸਮ ਦੇ ਮਿਜ਼ਾਜ਼ ਬਦਲੇ ਹੋਏ ਸਨ। ਭਿਅੰਕਰ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਸੀ ਤੇ ਕਈ ਥਾਂਵਾਂ ‘ਤੇ ਬਾਰਿਸ਼ ਵੀ ਹੋਈ ਸੀ ਜਿਸ ਨਾਲ ਤੇਜ਼ ਧੁੱਪ ਤੋਂ ਲੋਕਾਂ ਨੂੰ ਰਾਹਤ ਮਿਲੀ ਸੀ। ਇਸ ਬਾਰੇ ਡਾਕਟਰਾਂ ਦਾ ਕਹਿਣਾ ਹੈ ਇਸ ਮੌਸਮ ‘ਚ ਬਿਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ। ਜਿਸ ਕਰਕੇ ਖਾਣ-ਪੀਣ ਦਾ ਵੀ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਤੇ ਬਾਹਰੀ ਖਾਣ ਜਾਂ ਬਾਸੀ ਖਾਧ ਪਦਾਰਥ ਖਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।error: Content is protected !!