ਆਈ ਤਾਜ਼ਾ ਵੱਡੀ ਖਬਰ
ਬੀਤੇ ਦਿਨੀ ਪੰਜਾਬ ਵਿੱਚ ਹੋਈ ਬਰਸਾਤ ਕਾਰਨ ਮੌਸਮ ਵਿਚ ਕਾਫ਼ੀ ਤਬਦੀਲੀ ਆ ਗਈ ਹੈ। ਜਿਸ ਕਾਰਨ ਲੋਕਾਂ ਨੂੰ ਠੰਢ ਦੇ ਆਉਣ ਦਾ ਅਹਿਸਾਸ ਹੋ ਚੁੱਕਾ ਹੈ। ਕਿਉਂਕਿ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਸ਼ਨੀਵਾਰ ਐਤਵਾਰ ਅਤੇ ਸੋਮਵਾਰ ਨੂੰ ਹੋਈ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਇਸ ਕਾਰਨ ਜਿੱਥੇ ਮੌਸਮ ਵਿੱਚ ਤਬਦੀਲੀ ਹੋਈ ਹੈ, ਉਥੇ ਹੀ ਕਿਸਾਨਾਂ ਵਿੱਚ ਫਸਲਾਂ ਨੂੰ ਲੈ ਕੇ ਵੀ ਚਿੰਤਾ ਵੇਖੀ ਜਾ ਰਹੀ। ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਪਹਿਲਾਂ ਹੀ ਮੌਸਮ ਸਬੰਧੀ ਜਾਣਕਾਰੀ ਜਾਰੀ ਕਰ ਦਿੱਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਸਕੇ।
ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿੱਥੇ ਬਰਸਾਤ, ਤੇਜ ਤੂਫ਼ਾਨ ,ਹਨੇਰੀ ਅਤੇ ਅਸਮਾਨੀ ਬਿਜਲੀ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਵੀ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ 31 ਅਕਤੂਬਰ ਤਕ ਤਾਪਮਾਨ ਵਿਚ ਕਾਫ਼ੀ ਗਿਰਾਵਟ ਆ ਜਾਵੇਗੀ, ਜਿੱਥੇ ਤਾਪਮਾਨ 10 ਤੋਂ 12 ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ। ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਕਈ ਹਿੱਸਿਆਂ ਵਿੱਚ ਹੋਈ ਭਾਰੀ ਬਰਫਬਾਰੀ ਦਾ ਅਸਰ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਵੇਖਿਆ ਜਾ ਰਿਹਾ ਹੈ।
ਜਿੱਥੇ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਠੰਡ ਮਹਿਸੂਸ ਹੋ ਰਹੀ ਹੈ। ਦਿਨ ਦੇ ਸਮੇਂ ਜਿੱਥੇ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਤੱਕ ਆ ਜਾਂਦਾ ਹੈ। ਉਥੇ ਹੀ ਲੋਕਾਂ ਨੂੰ ਸਵੇਰੇ ਸ਼ਾਮ ਉਸ ਸਮੇਂ ਵਧੇਰੇ ਠੰਢ ਦਾ ਸਾਹਮਣਾ ਕਰਨਾ ਪੈਂਦਾ ਹੈ ਜਦੋਂ ਲੋਕਾਂ ਵੱਲੋਂ ਆਪਣੇ ਕੰਮ-ਕਾਜ ਅਤੇ ਵਿਦਿਆਰਥੀਆਂ ਵੱਲੋਂ ਸਕੂਲ ਜਾਇਆ ਤੇ ਵਾਪਸ ਆਇਆ ਜਾਂਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਜਿਥੇ ਇਸ ਹਫਤੇ ਵਿਚ ਤੇਜ਼ ਧੁੱਪ ਨਿਕਲੇਗੀ ਅਤੇ ਮੌਸਮ ਸਾਫ਼ ਰਹੇਗਾ।
ਉੱਥੇ ਹੀ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਰਾਤ ਦੇ ਤਾਪਮਾਨ ਨੂੰ ਠੰਡਾ ਕਰ ਦੇਣਗੀਆਂ। ਜਿੱਥੇ ਲੋਕਾਂ ਨੂੰ ਇਸ ਠੰਢ ਦੇ ਕਾਰਨ ਗਰਮੀ ਦੇ ਜਾਣ ਅਤੇ ਸਰਦੀ ਦੇ ਆਉਣ ਦਾ ਅਹਿਸਾਸ ਹੋਵੇਗਾ। ਉਥੇ ਹੀ ਲੋਕਾਂ ਵੱਲੋਂ ਗਰਮ ਕੱਪੜੇ ਪਹਿਨਣੇ ਵੀ ਸ਼ੁਰੂ ਕੀਤੇ ਜਾ ਰਹੇ ਹਨ। ਕਿਉਂਕਿ ਬੀਤੇ ਦੋ ਦਿਨਾਂ ਦੌਰਾਨ ਹੋਈ ਬਰਸਾਤ ਅਤੇ ਪਹਾੜੀ ਖੇਤਰਾਂ ਵਿਚ ਹੋਈ ਬਰਫਬਾਰੀ ਦੇ ਕਾਰਨ ਸਵੇਰ ਦੇ ਸਮੇਂ ਲੋਕ ਗਰਮ ਕੱਪੜੇ ਪਹਿਨ ਕੇ ਘਰਾਂ ਤੋਂ ਬਾਹਰ ਜਾ ਰਹੇ ਹਨ।
ਤਾਜਾ ਜਾਣਕਾਰੀ