ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕੇਸਾਂ ਨੂੰ ਪਈ ਠੱਲ ਦੇ ਕਾਰਨ ਕੁੱਝ ਲੋਕਾਂ ਵਿੱਚ ਰਾਹਤ ਵੇਖੀ ਜਾ ਰਹੀ ਹੈ। ਕਿਉਂਕਿ ਪੰਜਾਬ ਸਰਕਾਰ ਵੱਲੋਂ ਕ੍ਰੋਨਾ ਟੀਕਾਕਰਨ ਅਤੇ ਟੈਸਟ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਜਿਥੇ 31 ਅਕਤੂਬਰ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਪੰਜਾਬ ਅੰਦਰ ਦਾਖਲ ਹੋਣ ਵਾਲੇ ਲੋਕਾਂ ਦਾ ਵੀ ਕਰੋਨਾ ਟੈਸਟ ਅਤੇ ਟੀਕਾਕਰਨ ਦਾ ਸਰਟੀਫਿਕੇਟ ਲਾਜਮੀ ਕੀਤਾ ਗਿਆ ਹੈ।
ਹੁਣ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਖ਼ਤਰੇ ਦਾ ਘੁੱਗੂ ਵੱਜ ਗਿਆ ਹੈ ਜਿੱਥੇ ਸਰਕਾਰ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਵਾਸੀਆਂ ਵਾਸਤੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਡੇਂਗੂ ਦੇ ਕੇਸ ਵਧਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਅਤੇ ਇਸ ਡੇਂਗੂ ਦੇ ਚੱਲਦੇ ਹੋਏ ਕਈ ਮੌਤਾਂ ਵੀ ਪੰਜਾਬ ਅੰਦਰ ਹੋ ਚੁੱਕੀਆਂ ਹਨ। ਮੁਹਾਲੀ ਜ਼ਿਲ੍ਹੇ ਵਿੱਚ ਵੀ ਡੇਂਗੂ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਿਵਲ ਹਸਪਤਾਲ ਵਿਚ ਸਪੈਸ਼ਲ ਵਾਰਡ ਬਣਾਇਆ ਗਿਆ ਹੈ ਜਿਸ ਵਿੱਚ ਡੇਂਗੂ ਨਾਲ ਪੀੜਤ ਹੋਣ ਵਾਲੇ ਸ਼ੱਕੀ ਮਰੀਜ਼ਾਂ ਨੂੰ ਦਾਖ਼ਲ ਕੀਤਾ ਜਾਵੇਗਾ ਉਥੇ ਹੀ ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਲਈ ਮੱਛਰਦਾਨੀ ਮੁਹਇਆ ਕਰਵਾ ਦਿੱਤੀਆਂ ਗਈਆਂ ਹਨ।
ਕਿਉਂਕਿ ਮੁਹਾਲੀ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਸਿਵਲ ਸਰਜਨ ਦੇ ਮੁਤਾਬਕ ਹੁਣ ਤੱਕ ਮੋਹਾਲੀ ਜ਼ਿਲ੍ਹੇ ਅੰਦਰ 1622 ਡੇਂਗੂ ਦੇ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿੱਥੇ ਲੋਕਾਂ ਨੂੰ ਆਪਣੇ ਘਰਾਂ ਵਿਚ ਸਾਫ-ਸਫਾਈ ਦਾ ਖਾਸ ਖਿਆਲ ਰੱਖਣ ਵਾਸਤੇ ਆਦੇਸ਼ ਦਿੱਤੇ ਗਏ ਹਨ ਉਥੇ ਹੀ ਆਖਿਆ ਗਿਆ ਹੈ ਕਿ ਕਿਤੇ ਵੀ ਪਾਣੀ ਖੜਾ ਨਾ ਹੋਵੇ।
ਸੋਮਵਾਰ ਨੂੰ ਮੁਹਾਲੀ ਜ਼ਿਲੇ ਵਿਚ 68 ਨਵੇਂ ਮਾਮਲੇ ਡੇਂਗੂ ਦੇ ਸਾਹਮਣੇ ਆਏ ਹਨ। ਜਿਸ ਕਾਰਨ ਡੇਂਗੂ ਦੇ ਵਧੇ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਪੰਜਾਬ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵੀ ਪੰਜਾਬ ਅੰਦਰ ਸਾਰੇ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀਆਂ ਵਿੱਚ ਡੇਂਗੂ ਦਾ ਟੈਸਟ ਕੀਤੇ ਜਾਣ ਸਬੰਧੀ 600 ਰੁਪਏ ਦੀ ਕੀਮਤ ਤੈਅ ਕਰ ਦਿੱਤੀ ਗਈ ਹੈ। ਉੱਥੇ ਹੀ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਵੀ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋ ਰੋਕਥਾਮ ਕਰਨ ਵਾਸਤੇ ਇਹਤਿਆਤ ਵਰਤਣ ਦੀ ਅਪੀਲ ਕੀਤੀ ਹੈ।
Home ਤਾਜਾ ਜਾਣਕਾਰੀ ਪੰਜਾਬ ਵਾਸੀਆਂ ਲਈ ਇਹ ਵੱਡੀ ਮਾੜੀ ਖਬਰ – ਹੁਣ ਵਜਿਆ ਇਹ ਖਤਰੇ ਦਾ ਘੁੱਗੂ – ਸਰਕਾਰ ਨੇ ਖਿਚੀ ਇਹ ਤਿਆਰੀ
ਤਾਜਾ ਜਾਣਕਾਰੀ