BREAKING NEWS
Search

ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਕਰਤਾ ਇਹ ਵੱਡਾ ਐਲਾਨ – ਜਨਤਾ ਚ ਛਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਚੰਨੀ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਉਨ੍ਹਾਂ ਦੇ ਮੰਤਰੀ ਮੰਡਲ ਵਿਚ ਤੈਨਾਤ ਮੰਤਰੀਆਂ ਵੱਲੋਂ ਆਪਣੇ ਸਾਰੇ ਕੰਮਕਾਜ ਇਮਾਨਦਾਰੀ ਨਾਲ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਲੋਕਾਂ ਦੀਆਂ ਵੱਖ ਵੱਖ ਸਮੱਸਿਆਵਾਂ ਨੂੰ ਦੇਖਦੇ ਹੋਏ ਜਿਥੇ ਸੁਵਿਧਾ ਕੇਂਦਰਾਂ ਦਾ ਨਿਰਮਾਣ ਕੀਤਾ ਗਿਆ ਸੀ ਜਿਥੇ ਲੋਕਾਂ ਨੂੰ ਨਜ਼ਦੀਕ ਹੀ ਇਕ ਛੱਤ ਹੇਠਾਂ ਸੇਵਾਵਾਂ ਜਾਰੀ ਕੀਤੀਆਂ ਜਾ ਸਕਣ। ਉਥੇ ਹੀ ਬਜ਼ੁਰਗਾਂ ਨੂੰ ਦਰਪੇਸ਼ ਆਉਣ ਵਾਲੀਆਂ ਬਹੁਤ ਸਾਰੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵੀ ਸਰਕਾਰ ਵੱਲੋਂ ਯੋਜਨਾ ਲਿਆਂਦੀਆਂ ਜਾ ਰਹੀਆਂ ਹਨ। ਜਿੱਥੇ ਬਜ਼ੁਰਗਾ ਨੂੰ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਦਿੱਤੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਦੀ ਸਿਹਤ ਅਤੇ ਸੰਭਾਲ ਨੂੰ ਹੀ ਮੁੱਖ ਰੱਖਿਆ ਜਾ ਰਿਹਾ ਹੈ।

ਹੁਣ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨ ਵੱਲੋਂ ਬੁਜ਼ੁਰਗਾਂ ਦੀ ਸਹਾਇਤਾ ਵਾਸਤੇ ਇਕ ਹੈਲਪ ਲਾਈਨ ਨੰਬਰ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਾਸਤੇ ਇੱਕ ਕਾਲ ਸੈਂਟਰ ਬਣਾਇਆ ਗਿਆ ਹੈ। ਜਿਸ ਤੇ ਬਜ਼ੁਰਗ ਆਪਣੀਆਂ ਸਮੱਸਿਆਵਾਂ ਦੱਸ ਸਕਦੇ ਹਨ।

ਬਜ਼ੁਰਗਾਂ ਦੀ ਮਦਦ ਲਈ ਲਾਗੂ ਕੀਤਾ ਗਿਆ ਇਹ ਕਾਲ ਸੈਂਟਰ ਬਿਰਧ ਘਰ, ਸਿਹਤ ਵਿਭਾਗ ,ਪੰਜਾਬ ਪੁਲਿਸ ਅਤੇ ਵੱਖ-ਵੱਖ ਅਦਾਰਿਆਂ ਨਾਲ ਮਿਲ ਕੇ ਕੰਮ ਕਰੇਗਾ। ਤਾਂ ਜੋ ਬਜ਼ੁਰਗਾਂ ਦੀ ਜ਼ਰੂਰਤ ਦੇ ਅਨੁਸਾਰ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿਚ ਬਜ਼ੁਰਗਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਬਜ਼ੁਰਗ ਘਰ ਤੋਂ ਬੇਘਰ ਹੋ ਜਾਂਦੇ ਹਨ। ਉਨ੍ਹਾਂ ਦੀ ਸਿਹਤ ਦੀ ਸੰਭਾਲ ਲਈ ਪੰਜਾਬ ਅੰਦਰ ਜਿਥੇ ਹੁਸ਼ਿਆਰਪੁਰ ਵਿਚ ਇਕ ਬਿਰਧ ਘਰ ਦਾ ਨਿਰਮਾਣ ਕਰਵਾਇਆ ਗਿਆ ਸੀ।

ਇਸੇ ਤਰਾਂ ਹੀ ਮਾਨਸਾ ਤੇ ਬਰਨਾਲਾ ਵਿੱਚ ਵੀ ਉਸਾਰੀ ਦਾ ਕੰਮ ਜਾਰੀ ਹੈ। ਜਿੱਥੇ ਉਨ੍ਹਾਂ ਬਜ਼ੁਰਗਾਂ ਦੀ ਦੇਖ-ਭਾਲ ਕੀਤੀ ਜਾਵੇ ਜਿਨ੍ਹਾਂ ਦਾ ਪਰਿਵਾਰ ਵਿਚ ਕੋਈ ਵੀ ਨਹੀ ਹੈ। ਮੰਤਰੀ ਰਜ਼ੀਆ ਸੁਲਤਾਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਹ ਉਪਰਾਲਾ ਬਜ਼ੁਰਗਾਂ ਦੀ ਦੇਖਭਾਲ ਨੂੰ ਲੈ ਕੇ ਹੀ ਕੀਤਾ ਗਿਆ ਹੈ। ਇਸ ਲਈ ਪੰਜਾਬ ਦੇ 23 ਜਿਲ੍ਹਿਆਂ ਵਿਚ ਅਫ਼ਸਰ ਵੀ ਤਾਇਨਾਤ ਕੀਤੇ ਜਾਣਗੇ ਜੋ ਉੱਥੇ ਜ਼ਿਲ੍ਹਿਆਂ ਅੰਦਰ ਬਜ਼ੁਰਗਾਂ ਦੀ ਦੇਖ-ਭਾਲ ਲਈ ਕੰਮ ਕਰ ਸਕਣ।error: Content is protected !!