BREAKING NEWS
Search

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਕਰਨ ਦੀ ਸਹੂਲਤ ਤੋਂ ਬਾਅਦ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਦਾ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਆਪਣੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ ਗਿਆ ਸੀ। ਜਿਸ ਵਿਚ ਲੋਕਾਂ ਨੂੰ ਰਾਹਤ ਦਿੰਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਸਨ। ਜਿਨ੍ਹਾਂ ਨੂੰ ਸੁਣਦੇ ਹੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਸੀ। ਉੱਥੇ ਹੀ ਔਰਤਾਂ ਪੰਜਾਬ ਸੂਬੇ ਵਿੱਚ ਸਰਕਾਰੀ ਬੱਸਾਂ ਵਿੱਚ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਫ੍ਰੀ ਸਫਰ ਕਰਨ ਦੀ ਸਹੂਲਤ ਮੁਹਈਆ ਕੀਤੀ ਗਈ ਹੈ।

ਜਿਸ ਕਾਰਨ ਔਰਤਾਂ ਵਿਚ ਖੁਸ਼ੀ ਦੀ ਲਹਿਰ ਛਾ ਗਈ ਸੀ। ਅਪ੍ਰੈਲ ਦੀ ਸ਼ੁਰੂਆਤ ਵਿੱਚ ਹੀ ਔਰਤਾਂ ਵਧੇਰੇ ਖ਼ੁਸ਼ ਸਨ ਕਿ ਉਹ ਹੁਣ ਮੁਫਤ ਬੱਸ ਸਫਰ ਕਰ ਸਕਦੀਆਂ ਹਨ। ਜਿਸ ਨਾਲ ਉਨ੍ਹਾਂ ਦਾ ਕਰਾਇਆ ਬਚ ਜਾਵੇਗਾ। ਹੁਣ ਮੁਫ਼ਤ ਬੱਸ ਸਫ਼ਰ ਕਰਨ ਦੀ ਸਹੂਲਤ ਤੋਂ ਬਾਅਦ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸਰਕਾਰੀ ਬੱਸਾਂ ਵਿੱਚ ਔਰਤਾਂ ਘੱਟ ਸਫਰ ਕਰਦੀਆਂ ਸਨ। ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲੀਆਂ ਔਰਤਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਦੋ ਹਫ਼ਤਿਆਂ ਦੇ ਅੰਦਰ ਹੀ ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਦਾ ਫਾਇਦਾ ਸੂਬੇ ਦੀਆਂ ਬਹੁਤ ਸਾਰੀਆਂ ਔਰਤਾਂ ਲੈ ਰਹੀਆਂ ਹਨ। ਸਰਵੇਖਣ ਦੌਰਾਨ ਅੰਕੜਿਆਂ ਦੀ ਗਿਣਤੀ ਤੋਂ ਪਤਾ ਲੱਗਾ ਹੈ ਕਿ ਆਈ ਜਿੱਥੇ ਪਹਿਲਾਂ 40 ਫੀਸਦੀ ਔਰਤਾਂ ਸਫਰ ਕਰਦੀਆਂ ਸਨ ਉੱਥੇ ਹੀ ਹੁਣ ,1 ਅਪ੍ਰੈਲ ਤੋਂ 14 ਅਪ੍ਰੈਲ ਤੱਕ cਗਿਣਤੀ ,64 ਫੀਸਦੀ ਤੱਕ ਜਾ ਪਹੁੰਚੀ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਫ੍ਰੀ ਯਾਤਰਾ ਕਰਨ ਦਾ ਅਸਰ ਪ੍ਰਾਈਵੇਟ ਬੱਸਾਂ ਉਪਰ ਵੀ ਪੈ ਰਿਹਾ ਹੈ।

ਫਰੀ ਬੱਸ ਯਾਤਰਾ ਦੀ ਚਾਹਤ ਵਿੱਚ ਔਰਤਾਂ ਪ੍ਰਾਈਵੇਟ ਬੱਸਾਂ ਦਾ ਰੁਖ਼ ਨਹੀਂ ਕਰ ਰਹੀਆਂ। ਉਥੇ ਹੀ ਪ੍ਰਾਈਵੇਟ ਬੱਸਾਂ ਵਾਲ਼ਿਆਂ ਨੇ ਸਵਾਰੀਆਂ ਦੀ ਘੱਟ ਆਮਦn ਕਾਰਨ ਇੱਕ ਸਵਾਰੀ ਨਾਲ ਇੱਕ ਸਵਾਰੀ ਫਰੀ ਕਰ ਦਿੱਤੀ ਹੈ। ਜਿਸ ਨਾਲ ਪ੍ਰਾਈਵੇਟ ਬੱਸਾਂ ਵਿੱਚ ਵੀ ਔਰਤਾਂ ਦੀ ਗਿਣਤੀ ਵਧ ਜਾਵੇਗੀ। ਕਿਉਂਕਿ ਸਰਕਾਰੀ ਬੱਸਾਂ ਦਾ ਇੰਤਜ਼ਾਰ ਵੀ ਲੋਕਾਂ ਨੂੰ ਕਾਫੀ ਲੰਮਾ ਸਮਾਂ ਕਰਨਾ ਪੈਂਦਾ ਹੈ। ਫਰੀ ਬੱਸ ਦੇ ਯਾਤਰੀਆਂ ਦੀਆ ਟਿਕਟਾਂ ਦੇ ਗਿਣਤੀ ਵਿਚ ਵੀ ਭਾਰੀ ਵਾਧਾ ਹੋਇਆ ਹੈ। ਇਨ੍ਹਾਂ ਟਿਕਟਾਂ ਦੀ ਵਿੱਕਰੀ 31 ਲੱਖ ਤੋਂ ਜ਼ਿਆਦਾ ਹੋ ਚੁੱਕੀ ਹੈ।



error: Content is protected !!