BREAKING NEWS
Search

ਪੰਜਾਬ ਸਰਕਾਰ ਵਲੋਂ ਸਕੂਲ ਬੰਦ ਕਰਨ ਤੋਂ ਬਾਅਦ ਹੁਣ ਇਥੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਕੇ ਪ੍ਰ-ਭਾ-ਵਿ-ਤ ਹੋਣ ਵਾਲੇ ਸੂਬਿਆਂ ਅਤੇ ਜਿਲ੍ਹਿਆਂ ਅੰਦਰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 30 ਅਪਰੈਲ ਤੱਕ ਵਿਦਿਅਕ ਅਦਾਰੇ ਬੰਦ ਕੀਤੇ ਗਏ ਹਨ।

ਬੱਚਿਆ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਜਿੱਥੇ ਪਹਿਲਾਂ ਇੱਕ ਮਹੀਨੇ ਲਈ ਮੁ-ਲ-ਤ-ਵੀ ਕੀਤੀਆਂ ਗਈਆਂ ਸਨ, ਉਥੇ ਹੀ 5,8,ਤੇ 10ਵੀ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਬਿਨਾਂ ਪੇਪਰ ਲਏ ਹੀ ਅਗਲੀ ਕਲਾਸ ਵਿੱਚ ਕਰਨ ਦਾ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਤੋਂ ਬਾਅਦ ਇਥੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ ਜਿਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ, ਉੱਤੇ ਹੀ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਤੇ ਸਥਿਤ ਸਰਕਾਰੀ ਸਕੂਲ ਵਿਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਲਈ ਦਾਖਲਾ ਪੇਪਰ ਦੇਣ ਵਾਸਤੇ ਬਹੁਤ ਸਾਰੇ ਵਿਦਿਆਰਥੀ ਸਕੂਲ ਪਹੁੰਚੇ ਹੋਏ ਸਨ।

ਉਥੇ ਹੀ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਮਿਲਣ ਤੇ ਮੌਕੇ ਤੇ ਵੇਖਿਆ ਗਿਆ ਕਿ ਬਹੁਤ ਸਾਰੇ ਵਿਦਿਆਰਥੀਆਂ ਨਾਲ ਗਰਾਊਂਡ ਭਰੀ ਹੋਈ ਸੀ। ਜਿੱਥੇ ਕਰੋਨਾ ਦੇ ਫੈਲਣ ਦਾ ਵਧੇਰੇ ਖ਼-ਤ-ਰਾ ਬਣਿਆ ਹੋਇਆ ਸੀ। ਪੁਲਿਸ ਦੇ ਆਉਣ ਉਪਰੰਤ ਸਕੂਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦਾ ਪੇਪਰ ਮੁਲਤਵੀ ਕਰ ਦਿੱਤਾ ਗਿਆ ਅਤੇ ਵਿਦਿਆਰਥੀਆਂ ਨੂੰ ਸਕੂਲ ਤੋਂ ਬਾਹਰ ਭੇਜ ਦਿੱਤਾ ਗਿਆ। ਇਸ ਸਬੰਧੀ ਜਦੋਂ ਸਕੂਲ ਦੇ ਪ੍ਰਿੰਸੀਪਲ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ਛੁੱਟੀ ਤੇ ਸਨ।

ਸਕੂਲ ਵਿੱਚ ਮੌਜੂਦ ਅਧਿਆਪਕਾਂ ਨੇ ਇਸ ਬਾਰੇ ਜਵਾਬ ਦਿੰਦੇ ਹੋਏ ਕਿਹਾ ਕਿ ਅਧਿਆਪਕਾਂ ਨੇ ਤਾਂ ਸਕੂਲ ਆਉਣਾ ਹੈ। ਪ੍ਰਿੰਸੀਪਲ ਦੇ ਹੁਕਮਾਂ ਅਨੁਸਾਰ ਹੀ ਪੇਪਰ ਲਏ ਜਾ ਰਹੇ ਸਨ । ਇਸ ਘਟਨਾ ਦੀ ਰਿਪੋਰਟ ਜਿਲੇ ਦੇ ਡੀਸੀ ਨੂੰ ਭੇਜ ਦਿੱਤੀ ਗਈ ਹੈ। ਜਦ ਕਿ ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪਹਿਲਾਂ ਹੀ ਭੀੜ ਇਕੱਠੀ ਕਰਨ ਉਪਰ ਮਨਾ ਕੀਤਾ ਗਿਆ ਹੈ ਅਤੇ ਵਿਦਿਅਕ ਅਦਾਰਿਆਂ ਨੂੰ ਵੀ 30 ਅਪ੍ਰੈਲ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।error: Content is protected !!