=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬਹਿਬਲ ਕਾਂਡ ਬਾਰੇ ਵੱਡਾ ਖੁਲਾਸਾ: ਸੁਖਬੀਰ ਦੇ ਦੋਸਤ ਦੀ ਦੋਨਾਲੀ ਨਾਲ ਚਲਾਈਆਂ ਸਨ ਪੁਲਿਸ ਨੇ ਗੋਲੀਆਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬਹਿਬਲ ਕਲਾਂ ਗੋਲੀਕਾਂਡ ਬਾਰੇ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਇਕ ਕਰੀਬੀ ਦੇ ਘਰ ਉਤੇ ਛਾਪਾ ਮਾਰਿਆ ਹੈ। ਕੈਪਟਨ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਖੁਲਾਸਾ ਕੀਤਾ ਹੈ ਕਿ ਇਸੇ ਵਿਅਕਤੀ ਦੀ ਦੋਨਾਲੀ ਬੰਦੂਕ ਨਾਲ ਪੁਲਿਸ ਨੇ ਆਪਣੀਆਂ ਹੀ ਜਿਪਸੀਆਂ ਉਤੇ ਗੋਲੀਆਂ ਚਲਾ ਕੇ ਦਾਅਵਾ ਕੀਤਾ ਸੀ ਕਿ ਪ੍ਰਦਰਸ਼ਨਕਾਰੀ ਸਿੱਖਾਂ ਨੇ ਉਨ੍ਹਾਂ ਉਤੇ ਗੋਲੀਆਂ ਚਲਾਈਆਂ ਸਨ। ਪੁਲਿਸ ਵੱਲੋਂ ਵਰਤੇ ਗਏ ਨਿੱਜੀ ਹਥਿਆਰ ਦੀ ਵਿਸ਼ੇਸ਼ ਜਾਂਚ ਟੀਮ ਨੇ ਸ਼ਨਾਖ਼ਤ ਕਰ ਲਈ ਹੈ।

ਦੱਸ ਦਈਏ ਕਿ ਪੁਲਿਸ ਨੇ ਸਿੱਖ ਸੰਗਤ ਉੱਪਰ ਗੋਲੀਆਂ ਚਲਾਉਣ ਤੋਂ ਬਾਅਦ ਸਵੈ-ਰੱਖਿਆ ਲਈ ਆਪਣੀਆਂ ਹੀ ਜਿਪਸੀਆਂ ਉੱਪਰ ਗੋਲੀਆਂ ਚਲਾ ਕੇ 200 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਸੀ ਪਰ ਹੁਣ ਜਾਂਚ ਦੌਰਾਨ ਸਪਸ਼ਟ ਹੋਇਆ ਹੈ ਕਿ ਪੁਲਿਸ ਦੀ ਜਿਪਸੀ ਉੱਪਰ ਜੋ ਗੋਲੀਆਂ ਵੱਜੀਆਂ ਸਨ, ਉਹ ਦੋਨਾਲੀ ਰਾਈਫ਼ਲ ਨਾਲ ਪੁਲਿਸ ਅਧਿਕਾਰੀਆਂ ਵੱਲੋਂ ਮਾਰੀਆਂ ਗਈਆਂ ਸਨ। ਹਰਿੰਦਰਾ ਨਗਰ ਫ਼ਰੀਦਕੋਟ ਦੇ ਵਸਨੀਕ ਇਕ ਨੌਜਵਾਨ ਐਡਵੋਕੇਟ ਨੂੰ ਜਾਂਚ ਟੀਮ ਨੇ ਪੁੱਛਗਿੱਛ ਲਈ ਕਪੂਰਥਲੇ ਬੁਲਾਇਆ ਸੀ। ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਇਸ ਵਕੀਲ ਨੇ ਹੀ ਐੱਸ.ਪੀ. ਬਿਕਰਮ ਸਿੰਘ ਨੂੰ ਆਪਣੀ ਦੋਨਾਲੀ ਰਾਈਫ਼ਲ ਵਰਤਣ ਲਈ ਦਿੱਤੀ ਸੀ। ਜਿਸ ਵਕੀਲ ਦਾ ਹਥਿਆਰ ਬਹਿਬਲ ਕਾਂਡ ਵਿਚ ਵਰਤਿਆ ਗਿਆ ਹੈ, ਉਸ ਪਰਿਵਾਰ ਨਾਲ ਸੁਖਬੀਰ ਸਿੰਘ ਬਾਦਲ ਦੀ ਕਰੀਬੀ ਦੋਸਤੀ ਹੈ।

ਜਾਂਚ ਟੀਮ ਨੇ ਇਸ ਵਕੀਲ ਦੇ ਘਰ ਛਾਪਾ ਮਾਰਿਆ ਪਰ ਛਾਪੇਮਾਰੀ ਦੌਰਾਨ ਘਰ ਵਿਚ ਵਕੀਲ ਨਹੀਂ ਮਿਲਿਆ। ਜਾਂਚ ਟੀਮ ਦੇ ਪ੍ਰਮੁੱਖ ਮੈਂਬਰ ਕੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਹਾਲ ਦੀ ਘੜੀ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ। ਜਾਂਚ ਟੀਮ ਨੇ ਫ਼ਰੀਦਕੋਟ ਦੀ ਮਸ਼ਹੂਰ ਪੰਕਜ ਮੋਟਰਜ਼ ਕੰਪਨੀ ਦੇ ਕੁਝ ਅਧਿਕਾਰੀਆਂ ਦੇ ਟਿਕਾਣਿਆਂ ’ਤੇ ਵੀ ਛਾਪੇ ਮਾਰੇ। ਪੰਕਜ ਮੋਟਰਜ਼ ਹੁਣ ਬੰਦ ਹੋ ਚੁੱਕੀ ਹੈ ਤੇ ਇਸ ਦੇ ਮਾਲਕ ਦੇ ਐਸਪੀ ਬਿਕਰਮ ਸਿੰਘ ਨਾਲ ਕਾਫ਼ੀ ਕਰੀਬੀ ਸਬੰਧ ਸਨ। ਜਾਂਚ ਟੀਮ ਦੀ ਇਸ ਸਖ਼ਤੀ ਤੋਂ ਬਾਅਦ ਫ਼ਰੀਦਕੋਟ ਜ਼ਿਲ੍ਹੇ ਦਾ ਇਕ ਸਾਬਕਾ ਅਕਾਲੀ ਵਿਧਾਇਕ ਰੂਪੋਸ਼ ਹੋ ਗਿਆ ਹੈ।




error: Content is protected !!