BREAKING NEWS
Search

ਬਾਦਲ ਤੋਂ ਪੁੱਛੇ SIT ਨੇ ਇਹ ਸਵਾਲ, ਬਾਦਲ ਨੇ ਕਿਹਾ……

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ,,,,,ਪੁੱਛਗਿੱਛ ਕੀਤੀ ਹੈ। ਪੁੱਛਗਿੱਛ ਤੋਂ ਬਾਅਦ ਬਾਦਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਟੀਮ ਦੇ ਹਰ ਸਵਾਲ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਸਿੱਟ ਸਿਰਫ ਸਿਆਸਤ ਤੋਂ ਪ੍ਰੇਰਿਤ ਹੈ ਤੇ ਆਪਣੀ ਡਿਊਟੀ ਪੂਰੀ ਕਰ ਰਹੀ ਹੈ। ਪਰ ਹੋਵੇਗਾ ਉਹੀ ਜੋ ਕੈਪਟਨ ਅਮਰਿੰਦਰ ਸਿੰਘ ਕਹਿਣਗੇ। ਉਨ੍ਹਾਂ ਕਿਹਾ ਕਿ ਸਾਨੂੰ ਗਵਾਹ ਤੋਂ ਮੁਲਜ਼ਮ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ ਕਿ ਸੂਬੇ ਦੇ ਮੁੱਖ ਮੰਤਰੀ ਨੂੰ 307 ਦੇ ਮਾਮਲੇ ਵਿਚ ਤਲਬ ਕਰ ਕੇ ਗਵਾਹ ਦੇ ਰੂਪ ਵਿਚ ਪੇਸ਼ ਕੀਤਾ ਗਿਆ ਹੋਵੇ। ਮੈਂ ਫਿਰ ਵੀ ਜਵਾਬ ਦਿੱਤੇ ਹਨ। ਉਨ੍ਹਾਂ ਨੂੰ ਗੋਲੀ ਚਲਾਉਣ ਦੇ ਹੁਕਮਾਂ ਬਾਰੇ ਪੁੱਛਿਆ ਗਿਆ ਸੀ। ਅਜਿਹੇ ਹੀ 2-4 ਸਵਾਲ ਹੋਰ ਕੀਤੇ ਗਏ ਹਨ। ਘਟਨਾ ਤੋਂ ਬਾਹਰ ਦੇ ਸਵਾਲ ਵੀ ਪੁੱਛੇ ਗਏ ਹਨ। ,,,,, ਬੇਅਦਬੀ ਨਾਲ ਸਬੰਧਤ ਸਵਾਲ ਪੁੱਛੇ ਗਏ।  ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਕਸ਼ੈ ਕੁਮਾਰ ਬਾਰੇ ਉਨ੍ਹਾਂ ਨੂੰ ਕੋਈ ਵੀ ਸਵਾਲ ਨਹੀਂ ਪੁੱਛਿਆ ਗਿਆ। ਦੱਸ ਦਈਏ ਕਿ ਬਾਦਲ ਨੂੰ ਸੰਮਨ ਕਰਨ ਵਾਲੇ ਐਸਆਈਟੀ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਅੱਜ ਉਨ੍ਹਾਂ ਦੇ ਸੈਕਟਰ ਚਾਰ ਸਥਿਤ ਗ੍ਰਹਿ ਵਿਖੇ ਪਹੁੰਚੇ ਸਨ, ਪਰ ਬਾਦਲ ਨੇ ਉਨ੍ਹਾਂ ਨੂੰ ਗੱਲਬਾਤ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ।

ਬਾਦਲ ਨੇ ਐਸਆਈਟੀ ਅਧਿਕਾਰੀ ਨੂੰ ਕਿਹਾ ਕਿ ਉਹ ਸਿਰਫ਼ ਐਸਆਈਟੀ ਮੁਖੀ ਲਈ ਹੀ ਉਡੀਕ ਕਰ ਰਹੇ ਸਨ ਅਤੇ ਉਹ ,,,,, ਐਸਆਈਟੀ ਦੇ ਸਵਾਲਾਂ ਦੇ ਜਵਾਬ ਸਿਰਫ਼ ਇਸ ਦੇ ਮੁਖੀ ਨੂੰ ਹੀ ਦੇਣਗੇ। ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਬਾਦਲ ਨਾਲ ਐਸਆਈਟੀ ਦੇ ਮੁਖੀ ਏਡੀਜੀਪੀ ਪ੍ਰਬੋਧ ਕੁਮਾਰ ਨਾਲ ਗੱਲਬਾਤ ਕਰਵਾਈ ਪਰ ਉਹ ਨਾ ਮੰਨੇ। ਬਾਅਦ ਵਿਚ ਐਸਆਈਟੀ ਮੁਖੀ ਪ੍ਰਬੋਧ ਕੁਮਾਰ ਖ਼ੁਦ ਬਾਦਲ ਦੀ ਰਿਹਾਇਸ਼ ‘ਤੇ ਪਹੁੰਚੇ ਤੇ ਪੁੱਛਗਿੱਛ ਕੀਤੀ।error: Content is protected !!