ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਦੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ ਉਥੇ ਹੀ ਵਿਰੋਧੀ ਪਾਰਟੀਆਂ ਨੂੰ ਵੀ ਲੰਮੇ ਹੱਥੀਂ ਲਿਆ ਹੈ ਅਤੇ ਉਨ੍ਹਾਂ ਉਪਰ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਇਸ ਸਮੇਂ ਜਿਥੇ ਬਹੁਤ ਸਾਰੇ ਵਿਧਾਇਕ ਵੱਖ ਵੱਖ ਦੋਸ਼ਾਂ ਦੇ ਤਹਿਤ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਵਾਸਤੇ ਪੁਲਿਸ ਵੱਲੋਂ ਛਾਪੇਮਾਰੀ ਵੀ ਕੀਤੀ ਗਈ ਸੀ। ਇਸ ਦੌਰਾਨ ਹੀ ਉਨ੍ਹਾਂ ਸਾਬਕਾ ਵਿਧਾਇਕਾਂ ਵੱਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਚੋਣ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਰੋਧੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ। ਹੁਣ ਬੀਬਾ ਹਰਸਿਮਰਤ ਬਾਦਲ ਵੱਲੋਂ ਨਵਜੋਤ ਸਿੱਧੂ ਬਾਰੇ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਥੇ ਇਹ ਗੱਲ ਆਖੀ ਗਈ ਹੈ।
ਅੱਜ ਜਿਥੇ ਅੰਮ੍ਰਿਤਸਰ ਪਹੁੰਚੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਲੰਬੀ ਹਲਕੇ ਤੋਂ ਚੋਣ ਲੜਨ ਦੀ ਜਾਣਕਾਰੀ ਦਿੱਤੀ ਗਈ ਸੀ। ਉਥੇ ਹੀ ਉਨ੍ਹਾਂ ਵੱਲੋਂ ਨਵਜੋਤ ਸਿੱਧੂ ਉਪਰ ਵੀ ਵੱਡਾ ਸ਼ਬਦੀ ਹਮਲਾ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਨਵਜੋਤ ਸਿੱਧੂ ਜਲਦ ਹੀ ਪੰਜਾਬ ਵਿੱਚੋਂ ਭੱਜ ਜਾਵੇਗਾ। ਉਨ੍ਹਾਂ ਵੱਲੋਂ ਇਹ ਗੱਲ ਪ੍ਰੈਸ ਕਾਨਫਰੰਸ ਕਰਦੇ ਹੋਏ ਮਜੀਠਾ ਦੇ ਵਿੱਚ ਆਖੀ ਗਈ ਹੈ। ਉਨ੍ਹਾਂ ਆਖਿਆ ਕਿ ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਖ਼ਿਲਾਫ਼ ਮਾਝੇ ਦਾ ਜਰਨੈਲ ਸਿੰਘ ਮਜੀਠੀਆ ਅੰਮ੍ਰਿਤਸਰ ਵਿੱਚ ਆ ਕੇ ਚੋਣ ਲੜ ਰਿਹਾ ਹੈ।
ਉਥੇ ਹੀ ਨਵਜੋਤ ਸਿੱਧੂ ਵੋਟਾਂ ਤੋਂ ਪਹਿਲਾਂ ਭੱਜ ਜਾਵੇਗਾ। ਉਨ੍ਹਾਂ ਆਖਿਆ ਕਿ ਨਵਜੋਤ ਸਿੱਧੂ ਵੱਲੋਂ ਜਿਥੇ ਕਾਂਗਰਸ ਪਾਰਟੀ ਦਾ ਭੱਠਾ ਬਿਠਾ ਦਿੱਤਾ ਗਿਆ ਹੈ, ਉਥੇ ਹੀ ਉਹ ਰਾਜ ਸਭਾ ਸੀਟ ਤੋਂ ਭੱਜ ਗਏ ਸਨ ਇਸੇ ਤਰ੍ਹਾਂ ਹੁਣ ਉਹ ਪਾਰਟੀ ਤੋਂ ਵੀ ਭੱਜ ਜਾਣਗੇ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਕਾਂਗਰਸ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਗਾਉਣ ਲਈ ਵਿਕਰਮ ਸਿੰਘ ਮਜੀਠੀਆ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਪਰ ਅਜੇ ਤੱਕ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਕੋਲੋਂ ਬਰਾਮਦ ਹੋਏ ਕਰੋੜਾਂ ਰੁਪਏ ਦੇ ਮਾਮਲੇ ਵਿੱਚ ਕੋਈ ਵੀ ਮਾਮਲਾ ਦਰਜ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਕ ਵਾਰ ਫਿਰ ਜਿੱਤ ਹਾਸਲ ਕੀਤੀ ਜਾਵੇਗੀ।
ਤਾਜਾ ਜਾਣਕਾਰੀ