ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਬੱਚੇ ਵਿਦੇਸ਼ ਜਾਣ ਦਾ ਸੁਪਨਾ ਦੇਖਦੇ ਹਨ ਅਤੇ ਉਸ ਸੁਪਨੇ ਨੂੰ ਸਾਕਾਰ ਕਰਨ ਲਈ ਕਈ ਤਰ੍ਹਾਂ ਦੇ ਰਸਤੇ ਅਪਣਾਏ ਜਾਂਦੇ ਹਨ। ਅੱਜ ਬਹੁਤ ਸਾਰੇ ਬੱਚੇ ਪੜ੍ਹਾਈ ਕਰਨ ਲਈ ਵਿਦੇਸ਼ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਬੱਚਿਆਂ ਨੂੰ ਵਿਆਹ ਕਰਕੇ ਵਿਦੇਸ਼ ਭੇਜਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ। ਪਰ ਕੈਨੇਡਾ ਪਹੁੰਚ ਕੇ ਬਹੁਤ ਸਾਰੇ ਲੜਕੇ ਅਤੇ ਲੜਕੀਆਂ ਆਪਣੇ ਨਾਲ ਦੇ ਸਾਥੀ ਨੂੰ ਕੈਨੇਡਾ ਨਹੀਂ ਬੁਲਾਉਂਦੇ। ਅਜਿਹੇ ਮਾਮਲਿਆਂ ਵਿੱਚ ਆਏ ਦਿਨ ਹੀ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨਾਲ ਬਹੁਤ ਸਾਰੇ ਪੀੜਤ ਪਰਵਾਰ ਮੀਡੀਆ ਦੇ ਸਾਹਮਣੇ ਆ ਰਹੇ ਹਨ। ਪਿਛਲੇ ਦਿਨਾਂ ਤੋਂ ਲਵਪ੍ਰੀਤ ਅਤੇ ਬੇਅੰਤ ਕੌਰ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਜਿੱਥੇ ਕੈਨੇਡਾ ਗਈ ਬੇਅੰਤ ਕੌਰ ਵੱਲੋਂ ਆਪਣੇ ਪਤੀ ਲਵਪ੍ਰੀਤ ਨੂੰ ਕੈਨੇਡਾ ਨਹੀਂ ਬੁਲਾਇਆ ਗਿਆ ਜਿਸ ਕਾਰਨ ਉਸ ਲੜਕੇ ਵੱਲੋਂ ਖੁਦਕੁਸ਼ੀ ਕਰ ਲਈ। ਉਥੇ ਹੀ ਲੜਕੀ ਦੇ ਪੀੜਤ ਪਰਿਵਾਰ ਵੱਲੋਂ ਅੱਗੇ ਆ ਕੇ ਆਪਣਾ ਪੱਖ ਰੱਖਿਆ ਗਿਆ ਹੈ। ਹੁਣ ਬੇਅੰਤ ਕੌਰ ਨਾਲ ਫੋਟੋ ਵਿਚ ਦਿਖਾਈ ਦੇਣ ਵਾਲੇ ਲੜਕੇ ਦੇ ਪਰਿਵਾਰ ਵੱਲੋਂ ਵੀ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ ਗਿਆ ਹੈ। ਹੁਣ ਜਿਸ ਲੜਕੇ ਦੀ ਫੋਟੋ ਬੇਅੰਤ ਕੌਰ ਨਾਲ ਦਿਖਾਈ ਗਈ ਹੈ ਉਸ ਲੜਕੇ ਦੇ ਪਰਿਵਾਰ ਵੱਲੋਂ ਵੀ ਮੀਡੀਆ ਸਾਹਮਣੇ ਆ ਕੇ ਇਸ ਘਟਨਾ ਬਾਰੇ ਖੁਲਾਸਾ ਕੀਤਾ ਗਿਆ ਹੈ।
ਰਾਜਦੀਪ ਤੇ ਦਾਦੇ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਪੋਤਰਾ ਇਸ ਤਰਾਂ ਨਹੀਂ ਕਰ ਸਕਦਾ ਉਹਨਾਂ ਨੂੰ ਬਿਨਾਂ ਵਜ੍ਹਾ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਉਨ੍ਹਾਂ ਦਾ ਪੋਤਰਾ ਸਦਮੇ ਵਿਚ ਹੈ। ਲੜਕੇ ਦੇ ਦਾਦੇ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਰਾ ਆਪਣੇ 3 ਦੋਸਤਾਂ ਨਾਲ ਰਹਿ ਰਿਹਾ ਹੈ ਅਤੇ ਉਸ ਨੂੰ ਵਰਕ ਪਰਮਿਟ ਮਿਲਿਆ ਹੋਇਆ ਹੈ। ਉਹ ਕਹਿੰਦੇ ਸਾਮ੍ਹਣੇ ਆਈਆਂ ਤਸਵੀਰਾਂ ਨਾਲ ਛੇੜਛਾੜ ਕੀਤੀ ਗਈ ਹੈ।
ਇਸ ਘਟਨਾ ਬਾਰੇ ਰੱਬ ਦੀਪ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਹੈ ਕਿ ਕਹਿੰਦਾ ਕਿਸੇ ਹੋਰ ਲੜਕਿਆਂ ਵੱਲੋਂ ਅਜਿਹਾ ਕੀਤਾ ਗਿਆ ਹੋ ਸਕਦਾ ਹੈ। ਦਾਦੇ ਨੇ ਕਿਹਾ ਕਿ ਉਨ੍ਹਾਂ ਦੇ ਪੋਤਰੇ ਨੂੰ ਬਿਨਾਂ ਵਜ੍ਹਾ ਧੱਕੇ ਨਾਲ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਲੜਕੇ ਦੀ ਮਾਂ ਵੱਲੋਂ ਵੀ ਆਖਿਆ ਗਿਆ ਹੈ ਕਿ ਅਗਰ ਸਾਡੇ ਬੱਚੇ ਨੂੰ ਕੁਛ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ। ਕਿਉਕਿ ਉਹ ਪਿਛਲੇ ਕੁਝ ਦਿਨਾਂ ਤੋਂ ਭਾਰੀ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ।
ਤਾਜਾ ਜਾਣਕਾਰੀ