ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮਾਛੀਵਾੜਾ ਥਾਣਾ ਅਧੀਨ ਪੈਂਦੇ ਪਿੰਡ ਧਨੂੰਰ ‘ਚ ਪਤਨੀ ਪਰਮਜੀਤ ਕੌਰ ਨੇ ਆਪਣੇ ਪ੍ਰੇਮੀ ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਨਾਲ ਮਿਲਕੇ ਆਪਣੇ ਪਤੀ ਸਤਨਾਮ ਸਿੰਘ (32) ਨੂੰ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸਤਨਾਮ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਉਸਦੀ ਮਾਣੇਵਾਲ ਨਿਵਾਸੀ ਗੁਰਪ੍ਰੀਤ ਸਿੰਘ ਨਾਲ ਦੋਸਤੀ ਸੀ।
ਗੁਰਪ੍ਰੀਤ ਸਿੰਘ ਆਪਣੇ ਦੋਸਤ ਦੇ ਘਰ ਅਕਸਰ ਧਨੂੰਰ ਪਿੰਡ ਆਇਆ ਕਰਦਾ ਸੀ ਜਿੱਥੇ ਉਸਦੀ ਪਤਨੀ ਪਰਮਜੀਤ ਕੌਰ ਨਾਲ ਨਜਾਇਜ਼ ਸਬੰਧ ਬਣ ਗਏ। ਸਤਨਾਮ ਸਿੰਘ ਨੂੰ ਆਪਣੀ ਪਤਨੀ ਪਰਮਜੀਤ ਕੌਰ ਦੇ ਆਪਣੇ ਦੋਸਤ ਗੁਰਪ੍ਰੀਤ ਸਿੰਘ ਨਾਲ ਨਜਾਇਜ਼ ਸਬੰਧਾਂ ਦੀ ਜਾਣਕਾਰੀ ਸੀ ਅਤੇ ਉਸਨੇ ਇਕ ਦੋ ਵਾਰ ਰੰਗੇ ਹੱਥੀਂ ਵੀ ਦੋਵਾਂ ਨੂੰ ਫੜਿਆ ਸੀ ਅਤੇ ਉਹ ਆਪਣੀ ਪਤਨੀ ਨੂੰ ਇਸ ਸਬੰਧਾਂ ਬਾਰੇ ਰੋਕਦਾ ਸੀ।
ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਅਤੇ ਪਰਮਜੀਤ ਕੌਰ ਨੇ ਪਤੀ ਨੂੰ ਨਜਾਇਜ਼ ਸਬੰਧਾਂ ‘ਚ ਰੁਕਾਵਟ ਮੰਨਦੇ ਹੋਏ ਇਸਨੂੰ ਮਾਰਨ ਦੀ ਯੋਜਨਾ ਬਣਾਈ। ਇਸ ਯੋਜਨਾ ਤਹਿਤ ਗੁਰਪ੍ਰੀਤ ਸਿੰਘ ਆਪਣੇ ਦੋਸਤ ਸਤਨਾਮ ਸਿੰਘ ਦੇ ਘਰ ਗਿਆ ਅਤੇ ਉੱਥੇ ਉਨ੍ਹਾਂ ਨੇ ਇਕੱਠੇ ਸ਼ਰਾਬ ਪੀਤੀ। ਜਦੋਂ ਸਤਨਾਮ ਸਿੰਘ ਨਸ਼ੇ ‘ਚ ਜ਼ਿਆਦਾ ਗ੍ਰਸਤ ਹੋ ਗਿਆ ਤਾਂ ਗੁਰਪ੍ਰੀਤ ਸਿੰਘ ਤੇ ਉਸਦੀ ਪ੍ਰੇਮਿਕਾ ਪਰਮਜੀਤ ਕੌਰ ਨੇ ਕੱਪੜੇ ਨਾਲ ਉਸਦਾ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਗੁਰਪ੍ਰੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ।
ਪਤਨੀ ਪਰਮਜੀਤ ਪੁਲਸ ਨੂੰ ਕਰਦੀ ਰਹੀ ਗੁੰਮਰਾਹ
ਪ੍ਰੇਮੀ ਨਾਲ ਆਪਣੇ ਪਤੀ ਦਾ ਕਤਲ ਕਰਨ ਵਾਲੀ ਪਰਮਜੀਤ ਕੌਰ ਨੇ ਘਟਨਾ ਨੂੰ ਅੰਜਾਮ ਦੇਣ ਤੋਂ ਪੰਜ ਘੰਟੇ ਬਾਅਦ ਲੋਕਾਂ ਨੂੰ ਦੱਸਿਆ ਕਿ ਜ਼ਿਆਦਾ ਸ਼ਰਾਬ ਪੀਣ ਕਾਰਨ ਉਸਦੇ ਪਤੀ ਸਤਨਾਮ ਸਿੰਘ ਦੀ ਮੌਤ ਹੋ ਗਈ ਹੈ ਜਦਕਿ ਮ੍ਰਿਤਕ ਦੇ ਗਲੇ ‘ਤੇ ਨਿਸ਼ਾਨ ਹੋਣ ਕਾਰਨ ਮਾਮਲਾ ਸ਼ੱਕੀ ਲੱਗਾ ਤਾਂ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਰਮਨਇੰਦਰਜੀਤ ਸਿੰਘ ਪਿੰਡ ਧਨੂੰਰ ਪਹੁੰਚੇ ਅਤੇ ਉਨ੍ਹਾਂ ਨੇ ਲਾਸ਼ ਦੀ ਜਾਂਚ ਕੀਤੀ ਤਾਂ ਮਾਮਲਾ ਸ਼ੱਕੀ ਲੱਗਾ। ਪਤਨੀ ਪਰਮਜੀਤ ਕੌਰ ਕਾਫ਼ੀ ਸਮਾਂ ਪੁਲਸ ਨੂੰ ਗੁੰਮਰਾਹ ਕਰਦੀ ਰਹੀ ਕਿ ਉਸਦੇ ਪਤੀ ਦੀ ਮੌਤ ਸ਼ਰਾਬ ਪੀਣ ਨਾਲ ਹੋਈ ਹੈ ਪਰ ਜਦੋਂ ਉਹ ਆਪਣੇ ਬਿਆਨ ਵਾਰ-ਵਾਰ ਪਲਟਣ ਲੱਗੀ ਅਤੇ ਪੁਲਸ ਦੀ ਸਖ਼ਤੀ ਦੇ ਅੱਗੇ ਜ਼ਿਆਦਾ ਸਮਾਂ ਟਿਕ ਨਾ ਸਕੀ ਤਾਂ ਉਸਨੇ ਆਪਣਾ ਗੁਨਾਹ ਕਬੂਲ ਕਰ ਲਿਆ।
ਤਾਜਾ ਜਾਣਕਾਰੀ