ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਸਿਆਸੀ ਹਲਚਲ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਿੱਚ ਹੜਬੜਾਹਟ ਦੇਖੀ ਜਾ ਰਹੀ ਹੈ। ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਸਿਆਸੀ ਪਾਰਟੀਆਂ ਦੇ ਵਿੱਚ ਜਿਥੇ ਕੁਝ ਪਾਰਟੀਆਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਥੇ ਹੀ ਕਈਆਂ ਪਾਰਟੀਆਂ ਵਿਚ ਸਥਿਤੀ ਤਣਾਅਪੂਰਣ ਬਣੀ ਹੋਈ ਹੈ। ਜਿਥੇ ਕਾਂਗਰਸ ਸਰਕਾਰ ਵਿੱਚ ਅਜੇ ਵੀ ਕਾਟੋ-ਕਲੇਸ਼ ਨਜ਼ਰ ਆ ਰਿਹਾ ਹੈ। ਉਥੇ ਹੀ ਆਖਿਆ ਜਾ ਰਿਹਾ ਸੀ ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਤੋਂ ਚੋਣਾਂ ਲੜੀਆਂ ਜਾਣਗੀਆਂ।
ਜਿੱਥੇ ਬਾਅਦ ਵਿੱਚ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਨੀਲ ਜਾਖੜ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਚਿਹਰੇ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪਾਰਟੀ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਅੱਗੇ ਲਿਆਉਣ ਦੀ ਗੱਲ ਆਖੀ ਗਈ ਸੀ। । ਹੁਣ ਫਿਲਮੀ ਅਦਾਕਾਰ ਸੋਨੂੰ ਸੂਦ ਵੱਲੋਂ ਪੰਜਾਬ ਦੀ ਸਿਆਸਤ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿਥੇ ਫ਼ਿਲਮੀ ਅਦਾਕਾਰ ਸੋਨੂੰ ਸੂਦ ਦੀ ਭੈਣ ਨੂੰ ਮੋਗੇ ਤੋਂ ਕਾਂਗਰਸ ਪਾਰਟੀ ਵੱਲੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਉੱਥੇ ਹੀ ਉਸ ਤੋਂ ਬਾਅਦ ਅਦਾਕਾਰ ਸੋਨੂੰ ਸੂਦ ਵੱਲੋਂ ਅਗਲੀਆਂ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦੱਸਿਆ ਸੀ ਕਿਉਂਕਿ ਲੋਕਾਂ ਵੱਲੋਂ ਉਨ੍ਹਾਂ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਸੂਦ ਵੱਲੋਂ ਇੱਕ ਟੀਵੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਗਲਬਾਤ ਵੀ ਕੀਤੀ ਗਈ ਸੀ।
ਉਨਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਨ੍ਹਾਂ ਤਿੰਨ ਮਹੀਨਿਆਂ ਵਿੱਚ ਮੁੱਖ ਮੰਤਰੀ ਦੇ ਸਫਰ ਨੂੰ ਲੈ ਕੇ ਉਨ੍ਹਾਂ ਦੀ ਤਰੀਫ਼ ਕੀਤੀ ਸੀ ਕਿ ਉਨ੍ਹਾਂ ਵੱਲੋਂ ਕੀਤੇ ਗਏ ਕੰਮ ਕਾਬਲੇ-ਤਾਰੀਫ਼ ਹਨ ਹਨ। ਜਿਨ੍ਹਾਂ ਦੇ ਆਧਾਰ ਤੇ ਹੀ ਲੋਕਾਂ ਵੱਲੋਂ ਉਨ੍ਹਾਂ ਨੂੰ ਇੱਕ ਵਾਰ ਫਿਰ ਤੋਂ ਮੁੱਖ ਮੰਤਰੀ ਬਣਨ ਦਾ ਮੌਕਾ ਦੇਣਾ ਚਾਹੀਦਾ ਹੈ। ਕੇ ਉਨ੍ਹਾਂ ਵੱਲੋਂ ਸ਼ਲਾਘਾਯੋਗ ਕੀਤੇ ਗਏ ਕਾਰਜਾਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ।
ਤਾਜਾ ਜਾਣਕਾਰੀ