ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਮੁੜ ਤੋਂ ਵੱਧ ਰਹੇ ਕੇਸਾਂ ਦੇ ਕਾਰਨ ਫਿਰ ਤੋਂ ਕਈ ਦੇਸ਼ਾਂ ਵਿਚ ਕਰੋਨਾ ਕੇਸਾਂ ਦਾ ਵਾਧਾ ਦੇਖਿਆ ਜਾ ਰਿਹਾ ਹੈ। ਇਥੇ ਕਈ ਦੇਸ਼ਾਂ ਵਿੱਚ ਫਿਰ ਤੋਂ ਸਰਕਾਰ ਵੱਲੋਂ ਤਾਲਾਬੰਦੀ ਤੱਕ ਵੀ ਕੀਤੀ ਜਾ ਰਹੀ ਹੈ ਅਤੇ ਕਈ ਦੇਸ਼ਾਂ ਵਿੱਚ ਫਿਰ ਤੋਂ ਸਖਤ ਮਾਪਦੰਡ ਅਪਣਾਏ ਜਾ ਰਹੇ ਹਨ ਤਾਂ ਜੋ ਦੇਸ਼ ਦੇ ਲੋਕਾਂ ਦੀ ਸੁਰੱਖਿਆ ਕੀਤੀ ਜਾ ਸਕੇ। ਉੱਥੇ ਹੀ ਕਈ ਦੇਸ਼ਾਂ ਵਿੱਚ ਟੀਕਾਕਰਨ ਦੇ ਜ਼ਰੀਏ ਜਿੱਥੇ ਕਰੋਨਾ ਨੂੰ ਕਾਬੂ ਪਾ ਲਿਆ ਗਿਆ ਹੈ ਉਥੇ ਹੀ ਯਾਤਰੀਆਂ ਲਈ ਵਿਦੇਸ਼ ਵਿੱਚ ਆਉਣ ਤੇ ਕਈ ਤਰਾਂ ਦੀ ਪਾਬੰਦੀਆਂ ਲਾਗੂ ਕੀਤੀਆਂ ਹਨ । ਕਰੋਨਾ ਦੇ ਨਵੇਂ ਰੂਪ ਨੂੰ ਦੇਖਦੇ ਹੋਏ ਵੱਖ ਵੱਖ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੇ ਬਦਲਾਅ ਵੀ ਕੀਤੇ ਜਾ ਰਹੇ ਹਨ ਜਿਸ ਸਬੰਧੀ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ।
ਹੁਣ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਅਚਾਨਕ ਹੀ ਇਹ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਜਿੱਥੇ ਪਹਿਲਾਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਉੱਥੇ ਹੀ ਹੁਣ ਉਹਨਾਂ ਯਾਤਰੀਆਂ ਨੂੰ ਕਰੋਨਾ ਟੈਸਟ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ।
ਜਿਨ੍ਹਾਂ ਵੱਲੋਂ ਆਪਣਾ ਕਰੋਨਾ ਟੀਕਾਕਰਣ ਪੂਰੀ ਤਰਾ ਕਰਵਾਇਆ ਗਿਆ ਹੈ। ਇਹ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਆਖਿਆ ਹੈ ਕਿ ਦੇਸ਼ ਅੰਦਰ ਜਿਥੇ ਕਰੋਨਾ ਦੇ ਨਵੇਂ ਰੂਪ ਦੇ ਕੇਸ ਘਟ ਰਹੇ ਹਨ ਉਥੇ ਹੀ ਲੋਕਾਂ ਨੂੰ ਅਜੇ ਵੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨੀ ਹੋਵੇਗੀ ਅਤੇ ਸਾਵਧਾਨੀ ਵਰਤਣੀ ਹੋਵੇਗੀ। ਬਹੁਤ ਸਾਰੇ ਲੋਕਾਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਸਰਕਾਰ ਕੋਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਹਨਾ ਲੋਕਾਂ ਨੂੰ ਛੋਟ ਦਿੱਤੀ ਜਾਵੇ ਜਿਨ੍ਹਾਂ ਵੱਲੋਂ ਕਰੋਨਾ ਵੈਕਸੀਨ ਦੀਆਂ ਦੋ ਖੁਰਾਕਾਂ ਲਈਆ ਗਈਆਂ ਹਨ।
ਬ੍ਰਿਟੇਨ ਵਿਚ ਪਹਿਲਾਂ ਵੀ ਕੋਰੋਨਾ ਕਾਰਨ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਤਾਲਾਬੰਦੀ ਦੇ ਕਾਰਣ ਵੀ ਜਿੱਥੇ ਵਿਦੇਸ਼ੀ ਯਾਤਰੀਆਂ ਦੇ ਆਉਣ ਵਿੱਚ ਭਾਰੀ ਮੁਸ਼ਕਲਾਂ ਹੋਈਆਂ ਹਨ ਉਥੇ ਹੀ ਦੇਸ਼ ਨੂੰ ਸੈਰ-ਸਪਾਟਾ ਉਦਯੋਗ ਦੇ ਘਾਟੇ ਵਿੱਚ ਜਾਣ ਦੇ ਕਾਰਣ ਆਰਥਿਕ ਮੰਦੀ ਦਾ ਸਾਹਮਣਾ ਵੀ ਕਰਨਾ ਪਿਆ ਹੈ। ਇਹ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਹੁਣ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ।
ਤਾਜਾ ਜਾਣਕਾਰੀ