BREAKING NEWS
Search

ਭਲਕੇ ਪੰਜਾਬ ‘ਚ ਇਹਨਾਂ ਜਿਲਿਆ ਚ ਹੋਵੇਗੀ ਛੁੱਟੀ ਹੋਇਆ ਹੁਣੇ ਐਲਾਨ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲ੍ਹਿਆਂ ਦੀਆਂ ਕੁੱਲ 14 ਥਾਵਾਂ ‘ਤੇ ਮੁੜ ਹੋਣ ਜਾ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਬੰਧਿਤ ਜ਼ਿਲ੍ਹਿਆਂ ਵਿੱਚ ਫੈਕਟਰੀਆਂ ਦੇ ਕਾਮਿਆਂ ਲਈ 2 ਜਨਵਰੀ, ਯਾਨੀ ਕੱਲ੍ਹ ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਉਹ ਪੰਚਾਇਤੀ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

ਇਹ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਕ ਬੁਲਾਰੇ ਨੇ ਦੱਸਿਆ ਕਿ ਕੱਲ੍ਹ ਪੰਜਾਬ ਦੇ 8 ਜ਼ਿਲ੍ਹਿਆਂ ਦੀਆਂ ਕੁੱਲ 14 ਥਾਵਾਂ ‘ਤੇ ਮੁੜ ਗਰਾਮ ਪੰਚਾਇਤ ਚੋਣਾਂ ਹੋ ਰਹੀਆਂ ਹਨ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਲੱਗੀਆਂ ਫੈਕਟਰੀਆਂ ਦੇ ਕਾਮਿਆਂ ਲਈ ਸਰਕਾਰ ਨੇ ਕੱਲ੍ਹ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਛੁੱਟੀ ਕਾਮਿਆਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਥਾਵਾਂ ‘ਤੇ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।



error: Content is protected !!