ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਪਾਕਿਸਤਾਨ ਤੋਂ ਖਰੀਦੀਆਂ ਜਾਂਦੀਆਂ ਸਾਰੀਆਂ ਵਸਤਾਂ ‘ਤੇ ਕਸਟਮ ਡਿਊਟੀ 200 ਫ਼ੀਸਦੀ ਵਧਾ ਦਿੱਤੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਿਆ ਹੈ।
ਇਸ ਸਬੰਧੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਟਵੀਟ ਕਰਕੇ ਕਰਕੇ ਪੁਸ਼ਟੀ ਕੀਤੀ ਹੈ ਕਿ ਪੁਲਵਾਮਾ ਵਿੱਚ ਹੋਏ ਹਮਲੇ ਤੋਂ ਬਾਅਦ ਭਾਰਤ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਤੋਂ ਮੋਸਟ ਫ਼ੇਵਰੇਟ ਨੇਸ਼ਨ (MFN) ਦਾ ਦਰਜਾ ਵਾਪਸ ਲੈ ਲਿਆ ਹੈ। ਜਿਸ ਤੋਂ ਬਾਅਦ ਹੀ ਭਾਰਤ ਸਰਕਾਰ ਨੇ ਇੰਪੋਰਟ ਡਿਊਟੀ ਵਧਾਉਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਭਾਰਤ ਨੂੰ ਹਰ ਸਾਲ 488.56 ਮਿਲੀਅਨ ਡਾਲਰ ਦੀ ਬਰਾਮਦ ਕਰਦਾ ਹੈ।
ਉਕਤ ਫੈਸਲੇ ਪਿੱਛੋਂ ਪਾਕਿਸਤਾਨ ਵਲੋਂ ਭਾਰਤ ਨੂੰ ਬਰਾਮਦ ਕੀਤੇ ਜਾਣ ਵਾਲੇ ਸੀਮੈਂਟ, ਲੂਣ, ਸਲਫਰ, ਕਾਟਨ, ਡਰਾਈਫਰੂਟ, ਚਮੜਾ, ਕੱਪੜਾ, ਸਰਜੀਕਲ ਸਾਜ਼ੋ-ਸਾਮਾਨ, ਗਲਾਸਵੇਅਰ ਤੇ ਹੋਰ ਸਾਮਾਨ ਭਾਰਤ ’ਚ ਮਹਿੰਗੇ ਹੋ ਜਾਣਗੇ।
ਇਸ ਤੋਂ ਪਹਿਲਾਂ ਭਾਰਤ ਵਲੋਂ ਪਾਕਿਸਤਾਨ ਨੂੰ ਮੋਸਟ ਫੇਵਰਟ ਨੇਸ਼ਨ ਦਾ ਦਰਜਾ ਦਿੱਤੇ ਜਾਣ ਕਾਰਨ ਸਾਮਾਨ ’ਤੇ ਇੰਪੋਰਟ ਡਿਊਟੀ ਨਹੀਂ ਸੀ ਪਰ ਇਹ ਦਰਜਾ ਵਾਪਸ ਲਏ ਜਾਣ ਪਿੱਛੋਂ ਪਾਕਿਸਤਾਨ ਲਈ ਭਾਰਤ ਨੂੰ ਬਰਾਮਦ ਕਰਨੀ ਮਹਿੰਗੀ ਹੋ ਜਾਏਗੀ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੀਆਰਪੀਐਫ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਸੀ.ਆਰ.ਪੀ.ਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।
ਤਾਜਾ ਜਾਣਕਾਰੀ