ਆਈ ਤਾਜ਼ਾ ਵੱਡੀ ਖਬਰ
ਤਿਉਹਾਰਾਂ ਦੇ ਸੀਜ਼ਨ ਵਿੱਚ ਜਿੱਥੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਖੁਸ਼ੀ ਖੁਸ਼ੀ ਤਿਉਹਾਰ ਮਨਾਏ ਜਾ ਰਹੇ ਹਨ। ਉਥੇ ਹੀ ਇਨ੍ਹਾਂ ਤਿਉਹਾਰਾਂ ਦੀਆਂ ਖੁਸ਼ੀਆਂ ਨੂੰ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸੇ ਫਿੱਕਾ ਕਰ ਦਿੰਦੇ ਹਨ। ਕਿਉਕਿ ਜਿੱਥੇ ਦੇਸ਼ ਅੰਦਰ ਬਹੁਤ ਸਾਰੇ ਪਰਵਾਰ ਵੱਲੋਂ ਕੱਲ ਕਰਵਾ ਚੌਥ ਦਾ ਤਿਉਹਾਰ ਖੁਸ਼ੀਆਂ ਨਾਲ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਘਰਾਂ ਦੀਆਂ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ। ਸਾਹਮਣੇ ਆਉਣ ਵਾਲੇ ਅਜਿਹੇ ਦੁਖਦਾਈ ਹਾਦਦੇ ਜਿੱਥੇ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝਾ ਦਿੰਦੇ ਹਨ ਉਥੇ ਹੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।
ਹੁਣ ਭਿਆਨਕ ਹਾਦਸੇ ਵਿੱਚ 20 ਦਿਨ ਪਹਿਲਾਂ ਵਿਆਹ ਹੋਏ ਮੁੰਡੇ ਦੀ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨੰਗਲ ਤੋਂ ਸਾਹਮਣੇ ਆਈ ਹੈ, ਜਿੱਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਹਿਮਾਚਲ ਪ੍ਰਦੇਸ਼ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਜ਼ਖ਼ਮੀ ਹਾਲਤ ਵਿੱਚ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਿਮਾਚਲ ਪ੍ਰਦੇਸ਼ ਦੇ ਉਨਾ ਦੇ ਇੱਕ ਪਿੰਡ ਦੇ ਨੌਜਵਾਨ ਲਖਵਿੰਦਰ ਸਿੰਘ ਵਲੋ ਵੈਗਨਰ ਕਾਰ ਚਲਾਈ ਜਾ ਰਹੀ ਸੀ, ਉਸ ਦੇ ਨਾਲ ਹੀ ਉਸ ਦਾ ਇੱਕ ਰਿਸ਼ਤੇਦਾਰ 39 ਸਾਲਾਂ ਸੰਜੀਵ ਕੁਮਾਰ ਵੀ ਮੌਜੂਦ ਸੀ।
ਜੋ ਕੇ ਸਾਬਕਾ ਸੈਨਿਕ ਭਾਰਤੀ ਫ਼ੌਜ ਦੇ ਜਵਾਨਾਂ ਲਈ ਸੀ ਐੱਸ ਡੀ ਕੰਟੀਨ ਊਨਾ ਵਿੱਚ ਕੰਮ ਕਰਦਾ ਸੀ। ਦੋਨੋਂ ਆਪਣੀ ਕਾਰ ਵਿੱਚ ਚੰਡੀਗੜ੍ਹ ਜਾ ਰਹੇ ਸਨ। ਨੰਗਲ ਵਿੱਚ ਹੀ ਇੱਕ ਹਰਿਆਣਾ ਦੀ ਬੱਸ ਦਿੱਲੀ ਤੋਂ ਧਰਮਸ਼ਾਲਾ ਜਾ ਰਹੀ ਸੀ, ਉਸ ਵੱਲੋਂ ਇਸ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਇਹ ਕਾਰ ਇਕ ਹੋਰ ਵਾਹਨ ਟਿਪਰ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਕਾਰ ਨੂੰ ਚਲਾ ਰਹੇ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।
ਜਦ ਕਿ ਉਸਦੇ ਨਾਲ ਦੇ ਰਿਸ਼ਤੇਦਾਰ ਨੂੰ ਗੰਭੀਰ ਜਖ਼ਮੀ ਹਸਪਤਾਲ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ ਪੀ ਜੀ ਆਈ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਦਾ 20 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਜੋ ਆਪਣੀ ਨਵ-ਵਿਆਹੁਤਾ ਪਤਨੀ ਨੂੰ ਕਰਵਾਚੋਥ ਦਾ ਵਰਤ ਰੱਖਣ ਵਾਸਤੇ ਉਸਦੇ ਪਿੰਡ ਭਾਖੜਾ ਡੈਮ ਵਿਖੇ ਛੱਡ ਕੇ ਗਿਆ ਸੀ। ਜਿਸ ਵੱਲੋਂ ਆਪਣੇ ਪਹਿਲੇ ਕਰਵਾਚੌਥ ਵਰਤ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ ਉਸ ਨੂੰ ਇਸ ਦੁਖਦਾਈ ਖ਼ਬਰ ਦੀ ਜਾਣਕਾਰੀ ਅਜੇ ਤੱਕ ਨਹੀਂ ਦਿੱਤੀ ਗਈ।
ਤਾਜਾ ਜਾਣਕਾਰੀ