BREAKING NEWS
Search

ਭ੍ਰਿਸ਼ਟਾਚਾਰ ਮਾਮਲੇ ਚ ਗ੍ਰਿਫਤਾਰ ਸੰਜੇ ਪੋਪਲੀ ਦੇ ਪੁੱਤ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ- ਹੋਇਆ ਇਹ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਜਿਥੇ ਪੰਜਾਬ ਦੀ ਰਾਜਨੀਤੀ ਵਿਚ ਕਾਫੀ ਉਤਸ਼ਾਹ ਵੇਖਿਆ ਗਿਆ ਹੈ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਬੀੜਾ ਆਮ ਆਦਮੀ ਪਾਰਟੀ ਵੱਲੋਂ ਚੁੱਕਿਆ ਗਿਆ ਸੀ ਉਥੇ ਹੀ ਉਨ੍ਹਾਂ ਵੱਲੋਂ ਆਪਣੇ ਸਿਹਤ ਵਿਭਾਗ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਵੀ ਉਹਨਾਂ ਦੇ ਅਹੁਦੇ ਤੋਂ ਭਰਿਸ਼ਟਾਚਾਰ ਦੇ ਚਲਦਿਆਂ ਹੋਇਆਂ ਵੱਖ ਕਰ ਦਿੱਤਾ ਸੀ ਅਤੇ ਉਨ੍ਹਾਂ ਉਪਰ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜੇਲ ਵਿੱਚ ਬੰਦ ਕੀਤਾ ਗਿਆ ਹੈ। ਇਸ ਤਰਾਂ ਹੀ ਵਿਜੀਲੈਸ ਦੀਆਂ ਟੀਮਾਂ ਵੱਲੋਂ ਹੋਰ ਬਹੁਤ ਸਾਰੇ ਸਾਬਕਾ ਵਿਧਾਇਕਾਂ ਅਤੇ ਹੋਰ ਅਧਿਕਾਰੀਆਂ ਦੇ ਉਪਰ ਵੀ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਨ੍ਹਾਂ ਨਾਲ ਜੁੜੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ।

ਪਰ ਭ੍ਰਿਸ਼ਟਾਚਾਰ ਮਾਮਲੇ ਚ ਗ੍ਰਿਫ਼ਤਾਰ ਸੰਜੇ ਪੋਪਲੀ ਦੇ ਪੁੱਤਰ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆਈ ਹੈ ਜਿੱਥੇ ਇਹ ਖੁਲਾਸਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ 6 ਜੂਨ ਨੂੰ ਚੰਡੀਗੜ੍ਹ ਦੇ ਸੈਕਟਰ 11 ਸਥਿਤ ਇੱਕ ਪੰਜਾਬ ਦੇ ਸੀਨੀਅਰ ਆਈ ਏ ਐਸ ਸੰਜੇ ਪੋਪਲੀ ਦੇ ਬੇਟੇ ਦੀ ਮੌਤ ਹੋ ਗਈ ਸੀ ਜਿੱਥੇ ਕਿ ਪਰਵਾਰ ਵੱਲੋਂ ਦੋਸ਼ ਲਗਾਏ ਜਾ ਰਹੇ ਸਨ ਕਿ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਪੋਪਲੀ ਦੀ ਮੌਤ ਵਿਜਿਲੈਸ ਦੀ ਟੀਮ ਵੱਲੋਂ ਚਲਾਈ ਗਈ ਗੋਲੀ ਦੇ ਕਾਰਨ ਹੋਈ ਹੈ। ਉਥੇ ਹੀ ਪੰਜਾਬ ਵਿਜੀਲੈਂਸ ਅਫਸਰ ਵੱਲੋਂ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਸੰਜੇ ਪੋਪਲੀ ਦੇ ਘਰ ਵਿਚ ਉਸਦੀ ਰਿਮਾਂਡ ਦੌਰਾਨ ਰਿਕਵਰੀ ਲਈ ਆਈ ਸੀ। ਇਸ ਦੌਰਾਨ ਹੀ ਉਨ੍ਹਾਂ ਦੇ ਇਕਲੌਤੇ ਪੁੱਤਰ ਵੱਲੋਂ ਆਪਣੇ ਪਿਤਾ ਦੀ ਪਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਬਾਅਦ ਵਿੱਚ ਜਿੱਥੇ ਇਸ ਮਾਮਲੇ ਦੀ ਜਾਂਚ ਕਰਨ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ ਸੀ ਅਤੇ ਪੋਸਟਮਾਰਟਮ ਦੀ ਰਿਪੋਰਟ ਸਾਹਮਣੇ ਆਉਣ ਤੇ ਹੁਣ ਇਸ ਦਾ ਖੁਲਾਸਾ ਹੋਇਆ ਹੈ ਕਿ ਕਾਰਤਿਕ ਵੱਲੋਂ ਖੁਦਕੁਸ਼ੀ ਕੀਤੀ ਗਈ ਸੀ ਨਾ ਕਿ ਉਸ ਦੀ ਹੱਤਿਆ ਕੀਤੀ ਗਈ ਹੈ।

ਇਸ ਮਾਮਲੇ ਦੀ ਜਾਂਚ ਮੋਬਾਇਲ ਫੈਂਰੋਂਸਿੱਕ ਟੀਮ ਵੱਲੋਂ ਕੀਤੀ ਗਈ ਸੀ ਅਤੇ ਘਟਨਾ ਵਾਲੀ ਥਾਂ ਤੋਂ ਕਈ ਸਬੂਤ ਇਕੱਠੇ ਕੀਤੇ ਗਏ ਸਨ। ਪੋਸਟਮਾਰਟਮ ਦੀ ਰਿਪੋਰਟ ਵਿੱਚ ਵੀ ਮੱਥੇ ਤੇ ਗੋਲੀ ਦੇ ਨਿਸ਼ਾਨ ਦਾ ਆਕਾਰ ਅਤੇ ਜ਼ਖਮ ਵਾਲੀ ਜਗ੍ਹਾ ਮੌਜੂਦ ਗਨ ਪਾਊਡਰ ਅਤੇ ਖੱਬੇ ਹੱਥ ਦੀ ਜਾਂਚ ਕੀਤੀ ਗਈ ਸੀ।error: Content is protected !!