=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਦਿਗੱਜ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਘਰੋਂ ਆਈ ਵੱਡੀ ਮਾੜੀ ਖਬਰ, ਘਰੇ ਹੋਈ ਚੋਰੀ ਨੌਕਰ ਕੀਮਤੀ ਸਮਾਨ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ 

ਕ੍ਰਿਕਟ ਦੇ ਖੇਤਰ ਵਿੱਚ ਅਜਿਹੇ ਬਹੁਤ ਸਾਰੇ ਖਿਡਾਰੀ ਹਨ,ਜਿਨਾਂ ਵੱਲੋਂ ਆਪਣੇ ਵੱਖਰੇ ਅੰਦਾਜ਼ ਕਾਰਨ ਪੂਰੇ ਭਾਰਤ ਦੇਸ਼ ਦੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਹੈ। ਜਿਨਾਂ ਵਿੱਚੋਂ ਇਕ ਨਾਮ ਕ੍ਰਿਕਟਰ ਯੁਵਰਾਜ ਸਿੰਘ ਦਾ ਵੀ ਆਉਂਦਾ ਹੈ। ਯੁਵਰਾਜ ਹੰਸ ਦੇ ਵੱਲੋਂ ਕ੍ਰਿਕਟਰ ਦੀ ਦੁਨੀਆਂ ਦੇ ਵਿੱਚ ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਚਮਕਾਇਆ ਹੈ l ਇਸੇ ਵਿਚਾਲੇ ਹੁਣ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਘਰੋਂ ਬੇਹਦ ਹੀ ਮੰਦਭਾਗੀ ਖਬਰ ਸਾਹਮਣੇ ਆਈ, ਜਿੱਥੇ ਉਨਾਂ ਦੇ ਘਰ ਦੇ ਵਿੱਚ ਵੱਡੀ ਚੋਰੀ ਦੀ ਵਾਰਦਾਤ ਨੂੰ ਚੋਰਾਂ ਵੱਲੋਂ ਅਣਜਾਮ ਦਿੱਤਾ ਗਿਆ। ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਯੁਵਰਾਜ ਸਿੰਘ ਦੀ ਮਾਂ ਦੇ ਘਰ ਚੋਰੀ ਹੋਈ ਹੈ।

ਜਿਸ ਤੋਂ ਬਾਅਦ ਉਹਨਾਂ ਵੱਲੋਂ ਇਸ ਦੀ ਜਾਣਕਾਰੀ ਹਰਿਆਣਾ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯੁਵਰਾਜ ਸਿੰਘ ਦੀ ਮਾਤਾ ਸ਼ਬਨਮ ਸਿੰਘ ਦਾ ਘਰ ਹਰਿਆਣਾ ਦੇ ਪੰਚਕੂਲਾ ਵਿੱਚ ਹੈ। ਉਹਨਾਂ ਦੇ ਘਰ ਵਿੱਚ ਚੋਰੀ ਦੀ ਘਟਨਾ ਵਾਪਰੀ ਹੈ। ਪਰ ਇਸ ਦੌਰਾਨ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਚੋਰੀ ਦਾ ਮਾਮਲਾ ਛੇ ਮਹੀਨੇ ਪਹਿਲਾ ਦਾ ਹੈ ਤੇ ਹੁਣ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸਤੰਬਰ 2023 ਵਿੱਚ ਐੱਮਡੀਸੀ ਦੇ ਹਾਊਸ-18 ਵਿੱਚ ਚੋਰੀ ਹੋਈ ਸੀ।

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਘਰ ਵਿੱਚ ਦੋ ਨੌਕਰ ਰੱਖੇ ਹੋਏ ਸਨ ਤੇ ਉਨ੍ਹਾਂ ਨੇ ਹੀ ਚੋਰੀ ਨੂੰ ਅੰਜਾਮ ਦਿੱਤਾ ਤੇ ਘਰ ਦੀ ਅਲਮਾਰੀ ‘ਚੋਂ ਸੋਨੇ ਦੇ ਗਹਿਣੇ ਅਤੇ 75 ਹਜ਼ਾਰ ਰੁਪਏ ਚੋਰੀ ਹੋ ਗਏ ਹਨ। ਜਿਸ ਤੋਂ ਬਾਅਦ ਹੁਣ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਪੁਲਿਸ ਵੱਲੋਂ ਭਰੋਸਾ ਜਤਾਇਆ ਜਾ ਰਿਹਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ l

ਸੋ ਹੈਰਾਨ ਕਰਨ ਵਾਲੀ ਇਹ ਘਟਨਾ ਹੈ ਕਿ ਜਿੱਥੇ ਮਸ਼ਹੂਰ ਕ੍ਰਿਕਟਰ ਦੇ ਘਰ ਇੰਨੀ ਵੱਡੀ ਵਾਰਦਾਤ ਵਾਪਰੀ, ਇੱਥੇ ਕਿਤੇ ਨਾ ਕਿਤੇ ਸਵਾਲ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਦੇ ਉੱਪਰ ਵੀ ਉੱਠਦੇ ਪਏ ਹਨ।




error: Content is protected !!