ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਪਹਿਲਾ ਹੀ ਕਰੋਨਾ ਦੇ ਚਲਦਿਆਂ ਹੋਇਆਂ ਵੱਖ-ਵੱਖ ਦੇਸ਼ਾਂ ਦੇ ਵਿਚ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉੱਥੇ ਹੀ ਵਾਪਰਨ ਵਾਲੇ ਵੱਖ-ਵੱਖ ਸੜਕ ਹਾਦਸਿਆਂ, ਬਿਮਾਰੀਆਂ ਅਤੇ ਹੋਰ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ। ਇਨ੍ਹਾਂ ਵੱਖ ਵੱਖ ਹਾਦਸਿਆ ਦੇ ਕਾਰਨ ਇਸ ਦੁਨੀਆਂ ਤੋਂ ਜਾਣ ਵਾਲੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਨਾਲ ਜੁੜੀਆ ਹੋਈਆ ਬਹੁਤ ਸਾਰੀਆਂ ਦੁਖਦਾਈ ਖਬਰਾਂ ਸਾਹਮਣੇ ਆ ਚੁੱਕੀਆਂ ਹਨ।
ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀ ਦੁੱਖਦਾਈ ਖਬਰ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਸ ਮਸ਼ਹੂਰ ਕ੍ਰਿਕਟ ਖਿਡਾਰੀ ਦੀ ਇੱਕ ਹਾਦਸੇ ਦੌਰਾਨ ਹੋਈ ਮੌਤ ਨਾਲ ਖੇਡ ਜਗਤ ਨੂੰ ਵੱਡਾ ਘਾਟਾ ਪਿਆ ਹੈ। ਜਿਸ ਦੀ ਮੌਤ ਦੀ ਖਬਰ ਸੁਣਦੇ ਹੀ ਸ਼ੋਕ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਆਸਟਰੇਲੀਆ ਤੋਂ ਸਾਹਮਣੇ ਆਈ ਹੈ ਜਿੱਥੇ ਸਾਬਕਾ ਕ੍ਰਿਕਟਰ ਐਂਡ੍ਰਿਉ ਸਾਇਮੰਡਸ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਹ ਖਬਰ ਸੁਣਦੇ ਹੀ ਕ੍ਰਿਕਟ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਸ਼ਨੀਵਾਰ ਦੀ ਰਾਤ ਨੂੰ ਉਨ੍ਹਾਂ ਦੀ ਕਾਰ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸ਼ਨੀਵਾਰ ਰਾਤ ਨੂੰ 11 ਵਜੇ ਐਲਸ ਰਿਵਸ ਬ੍ਰਿਜ ਦੇ ਨੇੜੇ ਹਰਵੇ ਰੇਂਜ਼ ਰੋਡ ਤੇ ਵਾਪਰਿਆ ਹੈ। ਜਿੱਥੇ ਇਸ ਸਾਬਕਾ ਕ੍ਰਿਕਟ ਖਿਡਾਰੀ ਸਾਇਮੰਡਸ ਆਪਣੀ ਕਾਰ ਵਿੱਚ ਜਾ ਰਿਹਾ ਸੀ ਅਤੇ ਅਚਾਨਕ ਹੀ ਕਾਰ ਸੜਕ ਤੋਂ ਹੇਠਾਂ ਉੱਤਰ ਗਈ ਅਤੇ ਸੰਤੁਲਨ ਵਿਗੜ ਜਾਣ ਕਾਰਨ ਹਾਦਸਾ ਗ੍ਰਸਤ ਹੋ ਗਈ।
ਜਿੱਥੇ ਇਸ ਖਿਡਾਰੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਉੱਥੇ ਹੀ ਗਹਿਰੇ ਜ਼ਖਮਾਂ ਦੇ ਕਾਰਨ 40 ਸਾਲਾ ਸਾਈਮੰਡਸ ਨੂੰ ਬਚਾਇਆ ਨਹੀਂ ਜਾ ਸਕਿਆ। ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
Home ਤਾਜਾ ਜਾਣਕਾਰੀ ਮਸ਼ਹੂਰ ਧਾਕੜ ਕ੍ਰਿਕਟ ਖਿਡਾਰੀ ਦੀ ਹੋਈ ਹਾਦਸੇ ਦੌਰਾਨ ਮੌਤ, ਖੇਡ ਜਗਤ ਨੂੰ ਪਿਆ ਵੱਡਾ ਘਾਟਾ- ਛਾਇਆ ਸੋਗ
ਤਾਜਾ ਜਾਣਕਾਰੀ