BREAKING NEWS
Search

ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਜੇਲ ਚ ਵਿਗੜੀ ਸਿਹਤ, ਲਿਜਾਇਆ ਗਿਆ ਹਸਪਤਾਲ

ਆਈ ਤਾਜ਼ਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਖ ਵੱਖ ਵਿਵਾਦਾਂ ਦੇ ਵਿਚ ਫਸੀਆ ਹਨ ਉਥੇ ਹੀ ਹਰ ਰੋਜ਼ ਕਿਸੇ ਨਾ ਕਿਸੇ ਹਸਤੀ ਨਾਲ ਜੁੜੀ ਹੋਈ ਅਜਿਹੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਪੰਜਾਬ ਵਿਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਮੰਤਰੀ ਵੱਖ ਵੱਖ ਵਿਵਾਦਾਂ ਦੇ ਚੱਲਦਿਆਂ ਹੋਇਆਂ ਜੇਲ ਵਿੱਚ ਬੰਦ ਹਨ। ਉਥੇ ਹੀ ਪਟਿਆਲਾ ਦੀ ਕੇਂਦਰੀ ਜੇਲ ਵਿਚ ਇਨ੍ਹਾਂ ਮੰਤਰੀਆਂ ਦੇ ਨਾਲ ਹੀ ਕੁਝ ਗਾਇਕ ਅਤੇ ਅਦਾਕਾਰ ਵੀ ਵੱਖ-ਵੱਖ ਮਾਮਲਿਆਂ ਦੇ ਤਹਿਤ ਸਜ਼ਾ ਕੱਟ ਰਹੇ ਹਨ।

ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਸੀ। ਹੁਣ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਜੇਲ੍ਹ ਵਿੱਚ ਵਿਗੜੀ ਹੋਈ ਹਾਲਤ ਬਾਰੇ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ 19 ਸਾਲ ਪੁਰਾਣੇ ਇੱਕ ਮਾਮਲੇ ਦੇ ਤਹਿਤ ਦਲੇਰ ਮਹਿੰਦੀ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਹ ਇਸ ਸਮੇਂ ਕੇਂਦਰੀ ਜੇਲ੍ਹ ਵਿੱਚ ਕਬੂਤਰ ਬਾਜੀ ਦੇ ਮਾਮਲੇ ਦੇ ਤਹਿਤ ਬੰਦ ਹਨ।

ਉਥੇ ਹੀ ਨਵਜੋਤ ਸਿੱਧੂ ਅਤੇ ਦਲੇਰ ਮਹਿੰਦੀ ਨੂੰ ਕਲੈਰੀਕਲ ਦਾ ਕੰਮ ਵੀ ਦਿੱਤਾ ਗਿਆ ਹੈ। ਹੁਣ ਦਲੇਰ ਮਹਿੰਦੀ ਦੀ ਜੇਲ ਵਿੱਚ ਹੀ ਹਾਲਤ ਵਿਗੜਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਦਲੇਰ ਮਹਿੰਦੀ ਜਿਥੇ ਲੀਵਰ ਦੀ ਸਮੱਸਿਆ ਤੋਂ ਪੀੜਤ ਹਨ। ਉਥੇ ਹੀ ਉਨ੍ਹਾਂ ਦੀ ਸਥਿਤੀ ਖਰਾਬ ਹੋਣ ਤੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਨ੍ਹਾਂ ਨੂੰ ਇਲਾਜ ਲਈ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਦਾਖ਼ਲ ਕੀਤਾ ਗਿਆ ਹੈ।

ਕਿਉਂਕਿ ਜੇਲ੍ਹ ਵਿੱਚ ਅਚਾਨਕ ਹੀ ਉਨ੍ਹਾਂ ਦੀ ਸਿਹਤ ਵਿਗੜਨ ਦੇ ਚਲਦਿਆਂ ਹੋਇਆਂ ਉਹਨਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਉਨ੍ਹਾਂ ਦੀ ਸਿਹਤ ਸਬੰਧੀ ਅਜੇ ਡਾਕਟਰਾਂ ਵੱਲੋਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਉਹਨਾਂ ਨੂੰ ਕੀ ਸਮੱਸਿਆ ਆਈ ਹੈ। ਇਸ ਸਮੇਂ ਉਹ ਜੇਲ ਵਿਚ ਦੋ ਮਾਮਲਿਆਂ ਦੀ ਸਜ਼ਾ ਕੱਟ ਰਹੇ ਹਨ।error: Content is protected !!